ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਸਿਆਸਤ ਗਰਮਾ ਗਈ ਸੀ ਅਤੇ ਅਗਲੇ ਸਾਲ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਕਮਰਕੱਸੇ ਕੱਸ ਲਏ ਗਏ ਹਨ। ਪੰਜਾਬ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪਸੀ ਗੱਠਜੋੜ ਕਰ ਲਿਆ ਗਿਆ ਹੈ ਉਥੇ ਹੀ ਕਾਂਗਰਸ ਪਾਰਟੀ ਵੱਲੋਂ ਵੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਨੂੰ ਆਪਣੇ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਏ ਦਿਨ ਪਾਰਟੀ ਦੀ ਮਜ਼ਬੂਤੀ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
ਹੁਣ ਮਸ਼ਹੂਰ ਹਾਕੀ ਖਿਡਾਰੀ ਅਤੇ ਐਮ ਐਲ ਏ ਪ੍ਰਗਟ ਸਿੰਘ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਹੋਈ ਹੈ। ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪ੍ਰਗਟ ਸਿੰਘ ਨੂੰ ਲੈ ਕੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿਥੇ ਕਾਂਗਰਸ ਅਤੇ ਨਕੋਦਰ ਹਲਕੇ ਤੋਂ ਜਗਬੀਰ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਜਲੰਧਰ ਕੈਂਟ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਜਿਸ ਦਾ ਅਸਰ ਪਰਗਟ ਸਿੰਘ ਅਤੇ ਕਾਂਗਰਸ ਉਪਰ ਪੈ ਸਕਦਾ ਹੈ।
ਉਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਕਰੀਬੀ ਮੰਨੇ ਜਾਂਦੇ ਪਰਗਟ ਸਿੰਘ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਹਨਾਂ ਨੇ ਐਲਾਨ ਕੀਤਾ ਹੈ ਵਿਧਾਇਕ ਅਤੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਅੱਜ ਸੋਮਵਾਰ ਨੂੰ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਸਵੇਰ ਦੇ ਸਮੇਂ ਟਵੀਟ ਕਰਕੇ ਜਾਰੀ ਕੀਤੀ ਗਈ ਹੈ।
ਨਵਜੋਤ ਸਿੰਘ ਸਿੱਧੂ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਨਿਯੁਕਤ ਕਰਨ ਦਾ ਫੈਸਲਾ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਗੱਲਬਾਤ ਕਰਨ ਤੋਂ ਬਾਅਦ, ਉਨ੍ਹਾਂ ਦੀ ਮਨਜ਼ੂਰੀ ਨਾਲ ਹੀ ਲਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪਾਰਟੀ ਵਿੱਚ ਇਹ ਸਾਫ਼ ਕਰ ਦਿੱਤਾ ਗਿਆ ਹੈ, ਉਮੀਦਵਾਰਾਂ ਦੀ ਯੋਗਤਾ ਦੇ ਆਧਾਰ ਤੇ ਉਹਨਾਂ ਨੂੰ ਜਗਾ ਦਿੱਤੀ ਜਾ ਰਹੀ ਹੈ, ਤੇ ਹੁਣ ਉਨ੍ਹਾਂ ਵੱਲੋਂ ਫੈਸਲਾ ਲਿਆ ਜਾ ਸਕਦਾ ਹੈ।
Previous Postਇਥੇ ਆਇਆ ਭਿਆਨਕ ਭੂਚਾਲ, ਹੋਈਆਂ 1200 ਤੋਂ ਜਿਆਦਾ ਮੌਤਾਂ, 7 ਹਜਾਰ ਤੋਂ ਜਿਆਦਾ ਘਰ ਹੋ ਗਏ ਤਬਾਹ
Next Postਪੰਜਾਬ ਚ ਗੱਡੀਆਂ ਕਾਰਾਂ ਚਲਾਉਣ ਵਾਲੇ ਹੋ ਜਾਣ ਸਾਵਧਾਨ – ਇਹ ਕੰਮ ਕਰਨ ਤੇ ਲੱਗੇਗਾ 2000 ਜੁਰਮਾਨਾ