ਆਈ ਤਾਜਾ ਵੱਡੀ ਖਬਰ
ਪੰਜਾਬ ਦੀਆਂ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਆਗੂਆਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ।
ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੇ ਨਾਲ ਗਠਜੋੜ ਕੀਤਾ ਗਿਆ ਹੈ। ਉਥੇ ਹੀ ਇੱਕ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਦੂਸਰੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਹਨ। ਹੁਣ ਮੋਦੀ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਭਾਜਪਾ ਦਾ ਸਾਥ ਛੱਡਣ ਤੋਂ ਬਾਅਦ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ।
ਉੱਥੇ ਹੀ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਭਾਰੀ ਝਟਕਾ ਲੱਗਾ ਜਦੋਂ ਸਾਬਕਾ ਆਗੂ ਅਨਿਲ ਜੋਸ਼ੀ ਭਾਜਪਾ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਜਾ ਰਹੇ ਹਨ। ਅਨਿਲ ਜੋਸ਼ੀ ਵੱਲੋਂ ਜਿਥੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਕਿਸਾਨੀ ਸੰਘਰਸ਼ ਬਾਰੇ ਗੱਲਬਾਤ ਕੀਤੀ ਜਾ ਰਹੀ ਸੀ। ਉੱਥੇ ਹੀ ਅਨਿਲ ਜੋਸ਼ੀ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਹਾਈਕਮਾਨ ਤੱਕ ਕਿਸਾਨਾਂ ਦੀ ਗੱਲ ਨਹੀਂ ਪਹੁੰਚ ਰਹੀ ਹੈ। ਜਿਸ ਨੂੰ ਵੇਖਦੇ ਹੋਏ ਭਾਜਪਾ ਪਾਰਟੀ ਵੱਲੋਂ ਅਨਿਲ ਜੋਸ਼ੀ ਨੂੰ 6 ਸਾਲਾਂ ਲਈ ਭਾਜਪਾ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ।
ਅਤੇ ਉਨ੍ਹਾਂ ਉਪਰ ਦੋਸ਼ ਲਗਾਇਆ ਗਿਆ ਸੀ ਕਿ ਉਹ ਲਗਾਤਾਰ ਕਿਸਾਨਾਂ ਦੇ ਕਿਸਾਨੀ ਸੰਘਰਸ਼ ਅਤੇ ਮਸਲੇ ਨੂੰ ਲੈ ਕੇ ਹੀ ਗੱਲ ਕਰ ਰਹੇ ਹਨ। ਉਨ੍ਹਾਂ ਵੱਲੋਂ ਕਿਸਾਨਾਂ ਦੇ ਆਵਾਜ਼ ਨੂੰ ਬੁਲੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਨ੍ਹਾਂ ਨੂੰ ਜੁਲਾਈ ਮਹੀਨੇ ਵਿਚ ਪਾਰਟੀ ਤੋਂ ਅਲਗ ਕੀਤਾ ਗਿਆ ਹੈ। ਉਥੇ ਹੀ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
Previous Postਪੰਜਾਬ ਚ ਇਥੇ ਇਸ ਮਸ਼ਹੂਰ ਪ੍ਰਚਾਰਕ ਦੀ ਕਾਰ ਦਾ ਹੋਇਆ ਭਿਆਨਕ ਹਾਦਸਾ – ਇਲਾਕੇ ਚ ਛਾਇਆ ਸੋਗ
Next Postਅਚਾਨਕ ਹੁਣੇ ਹੁਣੇ 1 ਹਫਤੇ ਲਈ ਸਕੂਲ ਕਾਲਜ ਕੀਤੇ ਗਏ ਇਥੇ ਬੰਦ, ਲਗ ਗਿਆ ਲਾਕ ਡਾਊਨ – ਤਾਜਾ ਵੱਡੀ ਖਬਰ