ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਅਗਲੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ਼ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਕਈ ਆਗੂਆ ਤੇ ਵਰਕਰਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਆਗੂਆਂ ਵੱਲੋਂ ਦੂਸਰੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ।
ਬਹੁਤ ਸਾਰੇ ਵਿਧਾਇਕ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਦੂਸਰੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ । ਹੁਣ ਨਵਜੋਤ ਸਿੱਧੂ ਨੇ ਇਕ ਹੋਰ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਥਾਪਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਉਨ੍ਹਾਂ ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਾ ਹੈ ਜਿੱਥੇ ਸੋਸ਼ਲ ਮੀਡੀਆ ਦੇ ਉਪਰ ਕੁਲਵੰਤ ਸਿੰਘ ਸਿੱਧੂ ਵਲੋਂ ਪਾਰਟੀ ਨੂੰ ਛੱਡ ਦੇਣ ਦਾ ਐਲਾਨ ਕੀਤਾ ਗਿਆ ਹੈ।
ਕਾਂਗਰਸ ਪਾਰਟੀ ਨੂੰ ਲੁਧਿਆਣਾ ਤੋਂ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਆਤਮ ਨਗਰ ਤੋਂ ਕਾਂਗਰਸ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਆਤਮਨਗਰ ਤੋਂ ਕਾਂਗਰਸ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਾਂਗਰਸ ਪਾਰਟੀ ਉਪਰ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਵਜਾ ਸਮੁੱਚੀ ਕਾਂਗਰਸ ਪਾਰਟੀ ਜਿੰਮੇਵਾਰ ਹੈ ਜਿਸ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ ਹੈ।
ਤੇ ਪਾਰਟੀ ਵੱਲੋਂ ਕੋਈ ਵੀ ਜ਼ਿੰਮੇਵਾਰਾਨਾ ਰੋਲ ਅਦਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਨੂੰ ਛੱਡ ਰਹੇ ਹਨ। ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਗਈ ਹੈ।
Previous Postਹੁਣੇ ਹੁਣੇ ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਅਚਾਨਕ ਹੋਇਆ ਇਹ ਐਲਾਨ
Next Postਹੋ ਜਾਵੋ ਤਿਆਰ ਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਜਾਰੀ ਹੋਇਆ ਇਹ ਵੱਡਾ ਅਲਰਟ ਇਹਨਾਂ ਤਰੀਕਾਂ ਲਈ