ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿਚ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਲੋਕਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਅੱਗੇ ਆ ਕੇ ਲੋਕਾਂ ਨੂੰ ਕਈ ਤਰਾਂ ਦੀਆਂ ਰਾਹਤ ਪ੍ਰਦਾਨ ਕੀਤੀਆਂ ਗਈਆਂ ਹਨ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਵੋਟਰਾਂ ਨੂੰ ਭਰਮਾਇਆ ਜਾ ਸਕੇ। ਸੂਬੇ ਦੀ ਕੈਪਟਨ ਸਰਕਾਰ ਵੱਲੋਂ ਜਿੱਥੇ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤਾ ਜਾ ਰਿਹਾ ਹੈ।
ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਇੱਕ ਛੱਤ ਹੇਠ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚ ਹੁਣ ਏਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ਾਂ ਵਿਚ ਰਹਿਣ ਅਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ ਉਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ ਦੇ ਡੀਸੀ ਘਣਸ਼ਿਆਮ ਥੋਰੀ ਵੱਲੋਂ ਇਕ ਐਲਾਨ ਜਾਰੀ ਕੀਤਾ ਗਿਆ ਹੈ ਜਿੱਥੇ ਬਹੁਤ ਸਾਰੇ ਐਨਆਰਆਈ ਨੂੰ ਐਨ ਆਰ ਆਈ ਸੈੱਲ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਲਈ ਚੰਡੀਗੜ੍ਹ ਜਾਣਾ ਪੈਂਦਾ ਸੀ ਤੇ ਓਥੋਂ ਫਿਰ ਵਾਪਸ ਮੁੜ ਕੇ ਆਪਣੇ ਘਰ ਆਉਣਾ ਪੈਂਦਾ ਸੀ।
ਉਥੇ ਹੀ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੇਖਦੇ ਹੋਏ ਜ਼ਿਲੇ ਦੇ ਸੁਵਿਧਾ ਕੇਂਦਰ ਵਿੱਚ ਹੀ ਲੋਕਾਂ ਦੀ ਇਸ ਕੰਮ ਦੀ ਸਪੁਰਦਗੀ ਨੂੰ ਲੈ ਕੇ ਸੇਵਾ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਹੁਣ ਜਲੰਧਰ ਜਿਲੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ 500 ਰੁਪਏ ਵਿਚ ਇਹ ਸਹੂਲਤ ਦਿੱਤੀ ਜਾ ਰਹੀ ਹੈ। ਜਿੱਥੇ ਲੋਕ ਮੋਬਾਇਲ ਫੋਨ ਉਪਰ ਹੀ ਐੱਸ ਐਮ ਐਸ ਦੇ ਜ਼ਰੀਏ ਆਪਣੀ ਅਰਜ਼ੀ ਪ੍ਰਾਪਤ ਕਰ ਸਕਦੇ ਹਨ।
ਸੇਵਾ ਕੇਂਦਰਾਂ ਦੇ ਵਿੱਚ ਹੀ ਜਾਣ ਵਾਲੇ ਇੱਛੁਕ ਲੋਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਜਮ੍ਹਾ ਕਰਵਾਉਣੇ ਪੈਣਗੇ ਅਤੇ ਉਨ੍ਹਾਂ ਨੂੰ ਸੇਵਾ ਕੇਂਦਰਾਂ ਵੱਲੋਂ ਰਸੀਦ ਵੀ ਦਿੱਤੀ ਜਾਵੇਗੀ ਅਤੇ ਇਸ ਦੀ ਜ਼ਿੰਮੇਵਾਰੀ ਸੇਵਾ ਕੇਂਦਰਾਂ ਦੇ ਸਟਾਫ ਦੀ ਹੋਵੇਗੀ। ਜੋ ਦਸਤਾਵੇਜ਼ਾਂ ਨੂੰ ਚੰਡੀਗੜ੍ਹ ਦੇ ਐਨਆਰਆਈ ਸੈੱਲ ਦੇ ਦਫ਼ਤਰ ਵਿੱਚ ਤਸਦੀਕ ਕਰ ਕੇ ਵਾਪਸ ਲਿਆਉਣਗੇ। ਬਿਨੈਕਾਰਾਂ ਨੂੰ ਉਨ੍ਹਾਂ ਦੇ ਕੀਤੇ ਜਾਣ ਵਾਲੇ ਕੰਮ ਦੀ ਜਾਣਕਾਰੀ ਮੈਸਜ ਦੇ ਜਰੀਏ ਮਿਲਦੀ ਰਹੇਗੀ।
Previous Postਵਾਪਰਿਆ ਕਹਿਰ ਭਿਆਨਕ ਹਾਦਸੇ ਚ ਕਈ ਲੋਕ ਜਿਉਂਦੇ ਸੜੇ ਮਚੀ ਹਾਹਾਕਾਰ, ਇਲਾਕੇ ਚ ਛਾਈ ਸੋਗ ਦੀ ਲਹਿਰ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਸਕੂਲਾਂ ਲਈ ਜਾਰੀ ਹੋਇਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ