ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਕਿਸੇ ਨਾ ਕਿਸੇ ਤਰੀਕੇ ਨਾਲ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤਦੇ ਹੋਏ ਅਜਿਹੇ ਅਨਸਰਾਂ ਉਪਰ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਮਨ ਸ਼ਾਂਤੀ ਨੂੰ ਬਣਾ ਕੇ ਰੱਖਣ ਲਈ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਹੁਣ ਪੰਜਾਬ ਵਿੱਚ ਇਥੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਅਧੀਨ ਆਉਂਦੇ ਪਿੰਡ ਤੱਤਲਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰਾਂ ਵੱਲੋਂ ਜਿਥੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਥੇ ਹੀ ਉਹ ਸੀਸੀਟੀਵੀ ਕੈਮਰਿਆਂ ਦੇ ਵਿੱਚ ਬੰਦ ਹੋ ਗਏ ਹਨ।
ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਰੋਜ਼ਾਨਾ ਦੀ ਤਰ੍ਹਾਂ ਹੀ ਗੁਰਦੁਆਰਾ ਸਾਹਿਬ ਆਉਣ ਵਾਲੇ ਗ੍ਰੰਥੀ ਗੁਰਕੀਰਤ ਸਿੰਘ ਨੇ ਵੇਖਿਆ ਕਿ ਗੋਲਕ ਦੇ ਤਾਲੇ ਟੁੱਟੇ ਹੋਏ ਹਨ ਅਤੇ ਚੋਰਾਂ ਵੱਲੋਂ ਸਾਰੀ ਨਗਦੀ ਉਡਾ ਲਈ ਗਈ ਹੈ। ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਵਿੱਚ ਚੋਰਾਂ ਦੀਆਂ ਤਸਵੀਰਾਂ ਵੀ ਵੇਖੀਆਂ ਗਈਆਂ ਅਤੇ ਇਸ ਘਟਨਾ ਸਬੰਧੀ ਸੂਚਿਤ ਕੀਤਾ ਗਿਆ।
ਚੋਰਾਂ ਵੱਲੋਂ ਜਿੱਥੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਚੋਰ ਗੋਲਕ ਵਿਚੋਂ ਲੱਗਭਗ 25 ਹਜ਼ਾਰ ਦੇ ਕਰੀਬ ਰੁਪਏ ਲੈ ਗਏ ਹਨ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Previous Postਵਿਦੇਸ਼ੋਂ ਆ ਕੇ ਕਿਸਾਨ ਸੰਘਰਸ਼ ਲਈ ਦਿੱਲੀ ਜਾ ਰਹੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਛਾਈ ਸੋਗ ਦੀ ਲਹਿਰ
Next Postਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਹਾਲਤ ਬਾਰੇ ਆਈ ਅਜਿਹੀ ਖਬਰ , ਸੁਣ ਹਰ ਕੋਈ ਰਹਿ ਗਿਆ ਹੈਰਾਨ