ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ ਜਗ੍ਹਾ-ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰਾ ਜਾਰੀ ਰਹੇਗਾ। ਆਏ ਦਿਨ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੀਆਂ ਖਬਰਾਂ ਸਾਹਮਣੇ ਆਈਆਂ ਹੀ ਰਹਿੰਦੀਆਂ ਹਨ।
ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਫਿਰ ਤੋਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਇਹ ਮੰਗ ਗੰਨੇ ਦੇ ਪੈਸੇ ਦੀ ਅਦਾਇਗੀ ਨੂੰ ਲੈ ਕੇ ਕੀਤੀ ਜਾ ਰਹੀ ਹੈ। ਜਿੱਥੇ ਸ਼ੂਗਰ ਮਿੱਲ ਵੱਲੋਂ ਕਿਸਾਨਾਂ ਤੋਂ ਗੰਨੇ ਦੀ ਫਸਲ ਖਰੀਦ ਕੇ ਉਸਦੀ ਪੈਸੇ ਅਦਾ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਲਈ ਅੱਜ ਦਾ ਦਿਨ ਤੈਅ ਕੀਤਾ ਗਿਆ ਸੀ। ਗੰਨਾ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸ਼ੂਗਰ ਮਿੱਲਾਂ ਵੱਲੋਂ ਸਮੇਂ ਸਿਰ ਪੈਸੇ ਦੇਣ ਅਤੇ ਗੰਨੇ ਦੀ ਖਰੀਦ ਦੇ ਮੁੱਲ ਨੂੰ ਵਧਾਏ ਜਾਣ ਨੂੰ ਲੈ ਕੇ ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਧੰਨੋਵਾਲੀ ਫਾਟਕ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਸ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ। ਕਿਉਂਕਿ ਟ੍ਰੈਫਿਕ ਪੁਲਿਸ ਵੱਲੋ ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਰੂਟ ਬਦਲੇ ਗਏ ਹਨ। ਜਿਸ ਦੀ ਜਾਣਕਾਰੀ ਡੀਸੀਪੀ ਡੋਗਰਾ ਵੱਲੋਂ ਜਾਰੀ ਕੀਤੀ ਗਈ ਹੈ। ਉੱਥੇ ਹੀ ਟ੍ਰੈਫਿਕ ਪੁਲਿਸ ਦਾ ਹੈਲਪਲਾਈਨ ਨੰਬਰ 0181-2227296 ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਫੋਨ ਕਰਕੇ ਲੋਕ ਟਰੈਫਿਕ ਸਬੰਧੀ ਜਾਣਕਾਰੀ ਲੈ ਸਕਦੇ ਹਨ। ਮੋਗਾ ਅਤੇ ਨਕੋਦਰ ਦੀ ਆਵਾਜਾਈ ਨੂੰ ਪਰਤਾਪਪੁਰਾ ਤੋਂ ਮੋੜ ਦਿੱਤਾ ਗਿਆ ਹੈ।
ਇਸ ਤਰਾਂ ਹੀ ਹੁਸ਼ਿਆਰਪੁਰ ਵੱਲੋਂ ਆਉਣ ਵਾਲੇ ਯਾਤਰੀਆਂ ਲਈ ਐਂਟਰੀ ਪੁਆਇੰਟ ਤੇ ਕੁਝ ਰੂਟ ਬਣਾਏ ਗਏ ਹਨ। ਤੇ ਹੁਸ਼ਿਆਰਪੁਰ ਜਾਣ ਵਾਲੇ ਵਾਹਨ ਪਠਾਨਕੋਟ ਚੌਂਕ,ਰਾਮਾਂਮੰਡੀ ਲਾਡੋਵਾਲੀ ਰੋਡ, ਤੇ ਪੀਏਪੀ ਚੌਕ ਵਲ ਜਾਣਗੇ। ਫਗਵਾੜਾ ਤੇ ਜੰਡਿਆਲਾ ਜਾਣ ਵਾਲਾ ਰੂਟ ਟੀ ਪੁਆਇੰਟ ਨੇੜੇ ਹਵੇਲੀ ਫਗਵਾੜਾ ਚੌਂਕ ਕੈਂਟਰ ਤੋਂ ਮੋੜਿਆ ਗਿਆ ਹੈ। ਪਠਾਨਕੋਟ ਅਤੇ ਅੰਮ੍ਰਿਤਸਰ ਜਾਣ ਵਾਲੇ ਟਰੈਫਿਕ ਨੂੰ ਪਠਾਨਕੋਟ ਚੌਕ, ਲੰਮਾ ਪਿੰਡ ਅਤੇ ਚੁਗਿੱਟੀ ਚੌਕ ਵਿੱਚ ਵਾਲੇ ਰਸਤੇ ਬਦਲਿਆ ਗਿਆ ਹੈ।
Previous Postਪੰਜਾਬ ਦੀ ਜਨਤਾ ਲਈ ਕੈਪਟਨ ਸਰਕਾਰ ਨੇ ਹੁਣ ਕਰਤੀ ਇਹ ਸ਼ੁਰੂਆਤ – ਲੋਕਾਂ ਚ ਖੁਸ਼ੀ
Next Postਵਿਦੇਸ਼ੋਂ ਆ ਕੇ ਕਿਸਾਨ ਸੰਘਰਸ਼ ਲਈ ਦਿੱਲੀ ਜਾ ਰਹੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਛਾਈ ਸੋਗ ਦੀ ਲਹਿਰ