ਪੰਜਾਬ ਚ ਇਥੇ ਪੱਠੇ ਕੁਤਰ ਰਹੇ ਨੌਜਵਾਨ ਨੂੰ ਇਸ ਤਰਾਂ ਮੌਤ ਲੈ ਗਈ ਆਪਣੇ ਨਾਲ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵਿਚ ਸੁੱਖ ਦਾ ਸਾਹ ਲਿਆ ਜਾ ਰਿਹਾ ਹੈ ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਕਈ ਗੰਭੀਰ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦੀ ਵਜਾ ਬਣ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਆਏ ਦਿਨ ਹੀ ਮੰਦਭਾਗੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਦੇਸ਼ ਅੰਦਰ ਜਿਥੇ ਕੁਦਰਤੀ ਆਫ਼ਤਾਂ ਕਾਰਨ ਲੋਕਾਂ ਨੂੰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਵੱਖ-ਵੱਖ ਪਰਿਵਾਰਾਂ ਦੇ ਮੈਂਬਰ ਕਈ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ, ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਪੱਠੇ ਕੁਤਰ ਰਹੇ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਸ਼ੇਰ ਖਾਂ ਵਾਲਾ ਤੋਂ ਸਾਹਮਣੇ ਆਇਆ ਹੈ।

ਪਿੰਡ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਘਰ ਵਿਚ ਹੀ ਪੱਠੇ ਕੁਤਰ ਰਿਹਾ ਸੀ, ਉਸ ਸਮੇਂ ਅਚਾਨਕ ਹੀ ਪੱਠੇ ਕੁਤਰਨ ਵਾਲੀ ਮਸ਼ੀਨ ਵਿਚ ਕਰੰਟ ਆ ਗਿਆ । ਜਿਸ ਕਾਰਨ ਪੱਠੇ ਕੁਤਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮ੍ਰਿਤਕ ਨੌਜਵਾਨ ਬਲਵਿੰਦਰ ਸਿੰਘ ਕਿਸਾਨ ਜਗਦੀਪ ਸਿੰਘ ਦੀ ਹਵੇਲੀ ਵਿੱਚ ਹੀ ਪਸ਼ੂਆਂ ਲਈ ਪੱਠੇ ਕੁਤਰ ਰਿਹਾ ਸੀ ਜਿਸ ਸਮੇਂ ਉਸ ਨੂੰ ਇਹ ਕਰੰਟ ਲੱਗਾ। ਮ੍ਰਿਤਕ ਨੌਜਵਾਨ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਤਨੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦਾ ਪਤੀ ਬਲਵਿੰਦਰ ਸਿੰਘ, ਕਿਸਾਨ ਜਗਦੀਪ ਸਿੰਘ ਦੇ ਨਾਲ ਹੀ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।