ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਜਿਥੇ ਸਿਆਸੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਛੱਡਦੇ ਹੋਏ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਵੀ ਸੋਚਿਆ ਨਹੀਂ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਥੇ ਉਨ੍ਹਾਂ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਤੇ ਜਾਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਕ ਵੱਡਾ ਐਲਾਨ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਵਿੱਚ ਅੱਜ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੈਅੰਤੀ ਦੇ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਜਮੀਨੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਕੀਤੇ ਜਾਣ ਦਾ ਐਲਾਨ ਕੀਤਾ ਹੈ।
ਅੱਜ ਸੂਬਾ ਪੱਧਰੀ ਕੀਤੇ ਗਏ ਇਸ ਸਮਾਗਮ ਦੇ ਵਿਚ ਉਨ੍ਹਾਂ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਨੂੰ 526 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਫਾਇਦਾ ਪੰਜਾਬ ਦੇ 2.85 ਲੱਖ ਕਿਸਾਨਾਂ ਨੂੰ ਹੋਵੇਗਾ।
ਕੀਤੇ ਗਏ ਅੱਜ ਸੂਬਾ ਪੱਧਰੀ ਸਮਾਗਮ ਦੇ ਮੌਕੇ ਤੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਭੇਟ ਕੀਤੇ ਗਏ ਹਨ। ਅੱਜ ਆਨੰਦਪੁਰ ਸਾਹਿਬ ਦੇ ਵਿੱਚ ਕੀਤੇ ਗਏ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਸ੍ਰੀ ਦਰਵੇਸ਼ ਅਕੈਡਮੀ ਵਿਖੇ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦੇ ਵਿੱਚ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
Home ਤਾਜਾ ਖ਼ਬਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਕਰਤਾ ਇਹ ਵੱਡਾ ਐਲਾਨ , ਇਹਨਾਂ ਕਿਸਾਨਾਂ ਚ ਛਾਈ ਖੁਸ਼ੀ
Previous Postਪੰਜਾਬ ਸਰਕਾਰ ਵਲੋਂ ਹੁਣ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਕਨੇਡਾ ਚ ਟਰੂਡੋ ਵਲੋਂ ਵੋਟਾਂ ਤੇ ਖੜੀ ਹੋ ਰਹੀ ਇਹ ਕੁੜੀ ਹੈ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਮੰਗੇਤਰ