ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਵੀ ਹਨ , ਜੋ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਵੀ ਬਹੁਤ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਜਿਥੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਗਠਜੋੜ ਟੁੱਟ ਚੁੱਕਾ ਸੀ ਉੱਥੇ ਹੀ ਹੁਣ ਅਕਾਲੀ ਦਲ ਅਤੇ ਭਾਜਪਾ ਦਾ ਗੱਠ-ਜੋੜ ਹੋ ਚੁੱਕਾ ਹੈ।
ਆਏ ਦਿਨ ਹੀ ਵੱਖ ਵੱਖ ਪਾਰਟੀਆਂ ਵਿੱਚ ਨਵੇਂ ਨਾਵਾਂ ਦੇ ਜੁੜਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਰੀਟਾ ਸੈਣੀ ਦੇ ਕਰਕੇ ਕਾਂਗਰਸ ਨੂੰ ਜ਼ੀਰਕਪੁਰ ਦੇ ਲੋਹਗੜ ਤੋਂ ਭਾਰੀ ਝਟਕਾ ਲਗਾ ਹੈ। ਜਿੱਥੇ ਇਨ੍ਹਾਂ ਦੋਹਾਂ ਪਤੀ ਪਤਨੀ ਅਤੇ ਇਨ੍ਹਾਂ ਦੇ ਬਹੁਤ ਸਾਰੇ ਹਮਾਇਤੀਆਂ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਿਆ ਗਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਵੱਲੋਂ ਲੋਹਗੜ ਦੇ ਦੁਸਹਿਰਾ ਗਰਾਉਂਡ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਰੀਟਾ ਸੈਣੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਦੋਹਾਂ ਪਤੀ ਪਤਨੀ ਵੱਲੋਂ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ।
ਆਮ ਆਦਮੀ ਪਾਰਟੀ ਵੱਲੋਂ ਜਿੱਥੇ ਦੋਹਾਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ ਉਥੇ ਹੀ ਬਣਦਾ ਮਾਣ-ਸਤਿਕਾਰ ਦਿੱਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਤੇ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਵਿਚ ਬਹੁਤ ਸਾਰੇ ਆਗੂ ਸ਼ਾਮਲ ਹੋਏ ਜਿਨ੍ਹਾਂ ਵਿੱਚ ਨੀਨਾ ਮਿੱਤਲ ਹਲਕਾ ਇੰਚਾਰਜ ਰਾਜਪੁਰਾ, ਜੈ ਕਿਸ਼ਨ ਰੋਡੀ ਵਿਧਾਇਕ ਗੜ੍ਹਸ਼ੰਕਰ, ਹਰਚੰਦ ਸਿੰਘ ਬਰਸਥ ਜਰਨਲ ਸਕੱਤਰ ਆਪ ਪੰਜਾਬ,ਅਮਰਜੀਤ ਸਿੰਘ ਸੰਦੋਆ ਵਿਧਾਇਕ ਰੋਪੜ ਵੀ ਸ਼ਾਮਲ ਸਨ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਇਲਾਕੇ ਚ ਛਾਇਆ ਸੋਗ
Next Postਪੰਜਾਬ : ਇਥੇ ਰੱਖੜੀ ਤੇ ਖੇਤਾਂ ਚ ਵਾਪਰਿਆ ਕਹਿਰ ਭਰਾਵਾਂ ਦੀ ਹੋਈ ਇਸ ਤਰਾਂ ਮੌਤ – ਭੈਣਾਂ ਦੇ ਟੁਟੇ ਦਿੱਲ