ਆਈ ਤਾਜਾ ਵੱਡੀ ਖਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾਂਦਾ ਹੈ ਜਿੱਥੇ ਕੁਝ ਲੋਕਾਂ ਦੇ ਹਿੱਤਾਂ ਵਿਚ ਹੁੰਦੇ ਹਨ , ਕੁਝ ਐਲਾਨ ਨੂੰ ਲੋਕਾਂ ਵੱਲੋਂ ਮੰਨਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਵਿਵਾਦਤ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ। ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਇਹਨਾ ਨੂੰ ਸਵੀਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉੱਥੇ ਹੀ ਮੋਦੀ ਸਰਕਾਰ ਵੱਲੋਂ ਵੱਖ-ਵੱਖ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤਾ ਜਾ ਰਿਹਾ।
ਹੁਣ ਮੋਦੀ ਸਰਕਾਰ ਵੱਲੋਂ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਨੂੰ ਰੋਕਣ ਵਾਸਤੇ , ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸਦੇ ਵਿੱਚ ਲੋਕਾਂ ਨੂੰ ਪ੍ਰੀਪੇਡ ਮੀਟਰ ਲਗਵਾਉਣੇ ਲਾਜ਼ਮੀ ਕੀਤੇ ਗਏ ਹਨ। ਇਸ ਯੋਜਨਾ ਦੇ ਤਹਿਤ ਲੋਕ ਪਹਿਲਾਂ ਤੋਂ ਹੀ ਆਪਣਾ ਪ੍ਰੀਪੇਡ ਰਿਚਾਰਜ ਕਰਵਾਉਣਗੇ ਤੇ ਉਸ ਤੋਂ ਬਾਅਦ ਹੀ ਬਿਜਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਮਾਰਚ 2025 ਤੱਕ ਦੇਸ਼ ਭਰ ਵਿੱਚ ਪ੍ਰੀਪੇਡ ਸਮਾਰਟ ਮੀਟਰ ਲਗਾ ਦਿੱਤੇ ਜਾਣਗੇ।
ਇਸ ਯੋਜਨਾ ਦੇ ਨਾਲ ਜਿੱਥੇ ਲੋਕਾਂ ਨੂੰ ਵਾਧੂ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾਵੇਗਾ ਉਥੇ ਹੀ ਬਿਜਲੀ ਕਮਿਸ਼ਨ ਇਸ ਸਮੇਂ ਸੀਮਾ ਨੂੰ ਵੀ ਦੋ ਵਾਰ ਜਾਂ ਫਿਰ ਵੱਧ ਤੋਂ ਵੱਧ ਇਸ ਵਿੱਚ ਛੇ ਮਹੀਨੇ ਦਾ ਵਾਧਾ ਕਰ ਸਕਦਾ ਹੈ। ਜਾਰੀ ਕੀਤੇ ਗਏ ਬਿਜਲੀ ਮੰਤਰਾਲੇ ਵੱਲੋਂ ਇਸ ਨੋਟੀਫਿਕੇਸ਼ਨ ਦੇ ਮੁਤਾਬਕ ਖੇਤੀਬਾੜੀ ਨੂੰ ਛੱਡ ਕੇ ਹਰ ਜਗ੍ਹਾ ਤੇ ਇਹ ਪ੍ਰੀ-ਪੇਡ ਮੀਟਰ ਲਗਾਏ ਜਾਣਗੇ। ਇਸ ਸਮਾਰਟ ਮੀਟਰ ਵਿੱਚ ਪਹਿਲਾ ਹੀ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਜਿਸ ਦੇ ਅਨੁਸਾਰ ਬਿਜਲੀ ਦੀ ਵਰਤੋਂ ਵੱਖ ਵੱਖ ਵਪਾਰਕ ਉਦੇਸ਼ ਉਦਯੋਗਿਕ ਇਕਾਈਆਂ ਅਤੇ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿਭਾਗ ਵਿੱਚ ਕੀਤੀ ਜਾ ਸਕਦੀ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ 2023 ਤਕ ਬਲਾਕ ਪੱਧਰੀ ਸਰਕਾਰੀ ਦਫ਼ਤਰਾਂ ਵਿੱਚ ਪ੍ਰੀਪੇਡ ਮੀਟਰਾਂ ਦੀ ਸਹੂਲਤ ਜਾਰੀ ਕਰ ਦਿੱਤੀ ਜਾਵੇਗੀ।
Previous Postਹੁਣੇ ਹੁਣੇ ਬਚਨ ਪ੍ਰੀਵਾਰ ਲਈ ਆਈ ਵੱਡੀ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
Next Postਪੰਜਾਬ ਚ ਇਥੇ ਪੈਲਸਾਂ ਬਾਰੇ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ