ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿਥੇ ਪਿਛਲੇ ਕੁਝ ਸਮੇਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਵਿਚ ਬਰਸਾਤ ਕਾਰਗਰ ਸਾਬਤ ਹੋ ਰਹੀ ਹੈ। ਉਥੇ ਹੀ ਹੋਣ ਵਾਲੀ ਇਸ ਬਰਸਾਤ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਬਰਸਾਤ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਉਥੇ ਹੀ ਇਹ ਬਰਸਾਤ ਫਸਲਾਂ ਲਈ ਵੀ ਲਾਹੇਵੰਦ ਸਾਬਤ ਹੋ ਰਹੀ ਹੈ। ਉਥੇ ਹੀ ਬਰਸਾਤ ਦੇ ਹੋਣ ਕਾਰਨ ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਦੇ ਪੱਧਰ ਦੇ ਵਧ ਜਾਣ ਕਾਰਨ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਹੈ। ਜਿਸ ਵਾਸਤੇ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲਾ ਹੀ ਨਿਪਟਾਰਾ ਕੀਤਾ ਜਾ ਸਕੇ।
ਉੱਥੇ ਹੀ ਕਈ ਇਲਾਕਿਆਂ ਵਿੱਚ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਵੀ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡਾ ਅਲਰਟ ਜਾਰੀ ਹੋਇਆ ਹੈ ਜਿੱਥੇ ਮੀਂਹ ਪੈਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ 24ਘੰਟਿਆਂ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ।
ਜਿੱਥੇ ਆਉਣ ਵਾਲੇ 24 ਘੰਟਿਆਂ ਵਿਚ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਜਿੱਥੇ ਦੋਹਾਂ ਸੂਬਿਆਂ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਦਰਿਮਆਨੀ ਅਤੇ ਹਲਕੀ ਬਾਰਸ਼ ਹੋ ਸਕਦੀ ਹੈ, ਤੇ ਇਹ ਦੌਰ ਕੁਝ ਦਿਨ ਜਾਰੀ ਰਹੇਗਾ। ਉਥੇ ਹੀ ਦੋ ਦਿਨਾਂ ਤੋਂ ਪੰਜਾਬ ਵਿੱਚ ਹੋਣ ਵਾਲੀ ਬਰਸਾਤ ਨੇ ਵੱਖ-ਵੱਖ ਸ਼ਹਿਰਾਂ ਦੇ ਮੌਸਮ ਵਿੱਚ ਕਾਫੀ ਤਬਦੀਲੀ ਲਿਆਂਦੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ।
ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਅਜੇ ਵੀ ਧੁੱਪ ਨਹੀਂ ਨਿਕਲੀ ਹੈ ਅਤੇ ਅਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਲੋਕਾਂ ਵੱਲੋਂ ਵੀ ਮੌਸਮ ਨੂੰ ਵੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬਾਰਸ਼ ਹੋ ਸਕਦੀ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣੇ ਸੂਬੇ ਵਿੱਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ।
Previous Postਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਚਰਚਾ
Next Postਹੁਣੇ ਹੁਣੇ ਬਚਨ ਪ੍ਰੀਵਾਰ ਲਈ ਆਈ ਵੱਡੀ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ