ਹੁਣੇ ਹੁਣੇ ਖੇਤੀ ਕਨੂੰਨ ਦੇ ਵਿਰੁੱਧ ਲੱਗੇ ਕਿਸਾਨੀ ਧਰਨਿਆਂ ਨੂੰ ਲੈ ਕੇ ਸੁਪ੍ਰੀਮ ਕੋਰਟ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਿਸ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਪੱਕੇ ਧਰਨੇ ਲਗਾਏ ਗਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ।

ਹੁਣ ਖੇਤੀ ਕਨੂੰਨਾਂ ਦੇ ਵਿਰੋਧ ਅੱਗੇ ਹੋਏ ਕਿਸਾਨ ਧਰਨਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਯੂਪੀ ਸਰਹੱਦ ਨੂੰ ਜਿੱਥੇ ਕਿਸਾਨਾਂ ਵੱਲੋਂ ਧਰਨੇ ਲਾ ਕੇ ਬੰਦ ਕੀਤਾ ਗਿਆ ਹੈ। ਉੱਥੇ ਹੀ ਸੜਕਾਂ ਆਵਾਜਾਈ ਨੂੰ ਪ੍ਰਭਾਵਤ ਹੋਣ ਤੇ ਇਸ ਦਾ ਹੱਲ ਕੱਢਣ ਲਈ ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਲਈ ਇਹ ਸੁਣਵਾਈ ਕੀਤੀ ਗਈ ਹੈ। ਜਿਥੇ ਅਦਾਲਤ ਵੱਲੋਂ ਦਿੱਲੀ ਯੂਪੀ ਸਰਹੱਦ ਤੇ ਸੜਕ ਨੂੰ ਬੰਦ ਕਰਨ ਦੇ ਵਿਰੁੱਧ ਪਟੀਸ਼ਨ ਤੇ ਫੈਸਲਾ ਲੈਂਦੇ ਹੋਏ ਕੇਂਦਰ ਅਤੇ ਯੂਪੀ ਸਰਕਾਰ ਨੂੰ ਇਸ ਸਮੱਸਿਆ ਦਾ ਹੱਲ ਕੱਢਣ ਲਈ ਦੋ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।

ਉਥੇ ਹੀ ਸੁਪਰੀਮ ਕੋਰਟ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਇਸ ਫੈਸਲੇ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਹ ਫੈਸਲਾ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਵੱਲੋਂ ਮਿਲ ਕੇ ਲਿਆ ਜਾਣਾ ਚਾਹੀਦਾ ਹੈ। ਤੇ ਦੁਬਾਰਾ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਉੱਪਰ 20 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਸਬੰਧੀ ਜਿੱਥੇ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਤਾੜਨਾ ਕੀਤੀ ਗਈ ਹੈ।

ਉਥੇ ਹੀ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਵੀ ਸੁਪ੍ਰੀਮ ਕੋਰਟ ਦੇ ਇਸ ਫੈਸਲੇ ਦਾ ਜਵਾਬ ਦਿੰਦੇ ਹੋਏ ਆਖਿਆ ਗਿਆ ਹੈ ਕਿ ਉਸ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਸੁਲਝਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਦਾਲਤ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਪਰ ਉਨ੍ਹਾਂ ਵੱਲੋਂ ਸੜਕੀ ਆਵਾਜਾਈ ਵੀ ਨੂੰ ਰੋਕਣਾ ਨਹੀਂ ਚਾਹੀਦਾ। ਤੇ ਸੜਕੀ ਆਵਾਜਾਈ ਨੂੰ ਇਸ ਤਰ੍ਹਾਂ ਬੰਦ ਨਹੀਂ ਕਰਨਾ ਚਾਹੀਦਾ ਜਿਸ ਨਾਲ ਲੋਕਾਂ ਨੂੰ ਨੁਕਸਾਨ ਹੋਵੇ।