ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਰਾਜਾਂ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਵੱਖ-ਵੱਖ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਅਗਲੇ ਸਾਲ ਹੋਣ ਵਾਲੀਆਂ ਕਈ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿੱਤ ਪ੍ਰਾਪਤ ਹੋ ਸਕੇ। ਉਥੇ ਹੀ ਭਾਜਪਾ ਪਾਰਟੀ ਦੇ ਨਾਲ ਜੁੜੇ ਹੋਏ ਬਹੁਤ ਸਾਰੇ ਮੰਤਰੀਆਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ।
ਹੁਣ ਮੋਦੀ ਦੇ ਇਸ ਕੇਂਦਰੀ ਮੰਤਰੀ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਜਿਸ ਬਾਰੇ ਹਾਹਾਕਾਰ ਮਚੀ ਹੋਈ ਹੈ ਇਸ ਸਬੰਧੀ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਮੁੱਖ ਮੰਤਰੀ ਊਧਵ ਠਾਕਰੇ ਬਾਰੇ ਵਿਵਾਦਤ ਬਿਆਨ ਦੇਣ ਦੇ ਦੋਸ਼ ਵਿਚ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ 4 ਐੱਫ ਆਈ ਆਰ ਦਰਜ ਕੀਤੀਆਂ ਗਈਆਂ ਸਨ।
ਜਿਸ ਬਾਰੇ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੁਣ ਰਤਨਾਗਿਰੀ ਅਦਾਲਤ ਵਿਚ ਇਸ ਮਾਮਲੇ ਦੇ ਦੋਸ਼ ਹੇਠ ਪੇਸ਼ ਕੀਤਾ ਜਾਵੇਗਾ।
ਕਿਉਂਕਿ ਰਾਣੇ ਵੱਲੋਂ ਉਸ ਸਮੇਂ ਮੁੱਖ ਮੰਤਰੀ ਉਧਵ ਠਾਕਰੇ ਉਪਰ ਟਿੱਪਣੀ ਕੀਤੀ ਗਈ ਸੀ ਜਦੋਂ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਸਨ, ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਊਧਵ ਠਾਕਰੇ ਨੂੰ ਇਹ ਯਾਦ ਨਹੀਂ ਹੈ ਦੇਸ਼ ਨੂੰ ਆਜ਼ਾਦ ਹੋਏ ਕਿੰਨੇ ਸਾਲ ਹੋ ਚੁੱਕੇ ਹਨ, ਜਦੋਂ ਊਧਵ ਠਾਕਰੇ ਸੁਤੰਤਰਤਾ ਦਿਵਸ ਤੇ ਸੰਬੋਧਨ ਕਰ ਰਹੇ ਸਨ। ਉਸ ਸਮੇਂ ਉਹ ਇਹ ਸਭ ਕੁਝ ਭੁੱਲ ਗਏ ਸਨ। ਇਸ ਬਿਆਨ ਨੂੰ ਲੈ ਕੇ ਹੀ ਨਰਾਇਣ ਰਾਣੇ ਖਿਲਾਫ 4 ਐੱਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ ਗ੍ਰਿਫਤਾਰ ਕੀਤਾ ਗਿਆ ਹੈ।
Previous Postਆਖਰ ਹੁਣੇ ਹੁਣੇ ਸਰਕਾਰ ਨੇ ਕਿਸਾਨਾਂ ਲਈ ਕਰਤਾ ਇਹ ਵੱਡਾ ਐਲਾਨ – ਕਿਸਾਨਾਂ ਚ ਖੁਸ਼ੀ ਦੀ ਲਹਿਰ
Next Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਲਈ ਆਈ ਮਾੜੀ ਖਬਰ – ਉਠੀ ਮੁੱਖ ਮੰਤਰੀ ਤੋਂ ਹਟਾਉਣ ਦੀ ਇਹ ਮੰਗ