ਹੋ ਜਾਵੋ ਤਿਆਰ ਇਸ ਦਿਨ ਪੰਜਾਬ ਚ ਮੀਂਹ ਪੈਣ ਬਾਰੇ ਆਈ ਹੁਣੇ ਹੁਣੇ ਇਹ ਤਾਜਾ ਵੱਡੀ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਬਰਸਾਤ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀ ਹਨ। ਜਿੱਥੇ ਪਹਾੜਾਂ ਵਿੱਚ ਹੋਣ ਵਾਲੀ ਬਰਸਾਤ ਦਾ ਅਸਰ ਦਰਿਆਵਾਂ ਅਤੇ ਨਦੀਆਂ ਵਿਚ ਵੇਖਿਆ ਜਾ ਰਿਹਾ ਹੈ,ਜਿਥੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਫਲੱਡ ਗੇਟ ਖੋਲਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ ਜੋ ਕਿ ਬਰਸਾਤ ਕਾਰਨ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਆ ਗਿਆ ਹੈ। ਉਥੇ ਹੀ ਹਿਮਾਚਲ ਵਿੱਚ ਵੀ ਬਰਸਾਤ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਕਈ ਯਾਤਰੀਆਂ ਦੀ ਮੌਤ ਵੀ ਹੋ ਗਈ ਹੈ।

ਹੁਣ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਤਾਜ਼ਾ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ 26 ਅਗਸਤ ਨੂੰ ਦੁਬਾਰਾ ਤੋਂ ਪੰਜਾਬ ਵਿੱਚ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅੱਜ ਵੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਧੁੱਪ ਦੇ ਨਾਲ ਨਾਲ ਅਸਮਾਨ ਵਿੱਚ ਬੱਦਲ ਦੇਖੇ ਜਾਣਗੇ। ਇਸ ਤਰਾਂ ਦਾ ਮੌਸਮ ਬੁਧਵਾਰ ਨੂੰ ਵੀ ਵੇਖਣ ਨੂੰ ਮਿਲ ਸਕਦਾ ਹੈ। ਮੀਂਹ ਨੂੰ ਸਰਗਰਮ ਹੋਣ ਨੂੰ ਦੁਬਾਰਾ ਤੋਂ ਦੋ ਦਿਨ ਦਾ ਸਮਾਂ ਲੱਗ ਸਕਦਾ ਹੈ।

ਇਨ੍ਹਾਂ ਦਿਨਾਂ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਹੀ ਹੈ ਉੱਥੇ ਹੀ ਫਸਲਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ ਲੋਕਾਂ ਨੂੰ ਆਖਿਆ ਗਿਆ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਘਰ ਤੋਂ ਬਾਹਰ ਘੱਟ ਨਿਕਲਣਾ ਚਾਹੀਦਾ ਹੈ। ਜਿੱਥੇ ਅੱਜ ਸਵੇਰੇ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਬਾਅਦ ਵਿਚ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਿਉਂਕਿ ਠੰਡੀ ਹਵਾ ਚੱਲਣ ਨਾਲ ਮੌਸਮ ਬਦਲਿਆ ਵੇਖਿਆ ਜਾ ਰਿਹਾ ਹੈ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਰੋਜ਼ਾਨਾ ਹੀ ਹਲਕੀ ਅਤੇ ਭਾਰੀ ਬਾਰਸ਼ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਤਾਪਮਾਨ ਵਿੱਚ ਵੀ 29 ਡਿਗਰੀ ਸੈਲਸੀਅਸ ਤੱਕ ਵਾਧਾ ਦੇਖਿਆ ਗਿਆ ਹੈ। ਜੋ ਹੁਣ ਪਿਛਲੇ ਤਿੰਨ ਦਿਨਾਂ ਤੋਂ 26 ਡਿਗਰੀ ਸੈਲਸੀਅਸ ਹੋ ਰਿਹਾ ਹੈ।