ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿਚ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਲੋਕਾਂ ਨੂੰ ਰੁਜ਼ਗਾਰ ਵੀ ਦਿੱਤੇ ਜਾ ਰਹੇ ਹਨ। ਕੈਪਟਨ ਸਰਕਾਰ ਵੱਲੋਂ ਜਿਥੇ ਦੇਸ਼ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਉਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਯੋਗ ਉਮੀਦਵਾਰਾਂ ਦੀਆਂ ਪ੍ਰੀਖਿਆਵਾਂ ਲੈ ਕੇ ਯੋਗਤਾ ਦੇ ਅਧਾਰ ਤੇ ਉਨ੍ਹਾਂ ਨੂੰ ਨੌਕਰੀਆਂ ਮੁਹਇਆ ਕਰਵਾਏ ਜਾਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਹੁਣ ਇਨ੍ਹਾਂ ਲੋਕਾਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਪਟਨ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪਟਵਾਰੀ ਅਤੇ ਕਾਨੂੰਨਗੋ ਦੀ ਭਰਤੀ ਸਬੰਧੀ ਪਿਛਲੇ ਦਿਨੀਂ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ ਸਨ। ਇਨ੍ਹਾਂ ਨੌਕਰੀਆਂ ਵਾਸਤੇ ਪੰਜਾਬ ਦੇ ਅਣਗਿਣਤ ਨੌਜਵਾਨਾਂ ਵੱਲੋਂ ਪ੍ਰੀਖਿਆਵਾਂ ਦਿੱਤੀਆਂ ਗਈਆਂ। ਉੱਥੇ ਹੀ ਹੁਣ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਐਲਾਨ ਨੇ ਇਨ੍ਹਾਂ ਨੌਜਵਾਨਾਂ ਦੀਆਂ ਉਮੀਦਾਂ ਉਪਰ ਪਾਣੀ ਫੇਰ ਦਿਤਾ ਹੈ। ਕਿਉਂਕਿ ਕੈਪਟਨ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਇਸ ਨਵੀਂ ਭਰਤੀ ਦੀ ਬਜਾਏ ਸੇਵਾ ਮੁਕਤ ਅਧਿਕਾਰੀਆਂ ਨੂੰ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਲ ਅਤੇ ਮੁੜ ਵਸੇਬਾ ਵਿਭਾਗ ਪੰਜਾਬ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਪਟਵਾਰੀ ਭਰਤੀ ਕਰਨ ਲਈ ਸੇਵਾਮੁਕਤ ਉਹ ਪਟਵਾਰੀ ਅਤੇ ਕਾਨੂੰਨਗੋ ਹੀ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਦੀ ਉਮਰ ਹੱਦ 64 ਸਾਲ ਤੋਂ ਘੱਟ ਹੋਵੇ। ਕਿਉਂਕਿ ਸਰਕਾਰ ਵੱਲੋਂ 58 ਸਾਲ ਪੂਰੇ ਹੋਣ ਤੇ ਸਾਰੇ ਵਿਭਾਗਾਂ ਵਿਚ ਅਧਿਕਾਰੀਆਂ ਨੂੰ ਸੇਵਾ-ਮੁਕਤ ਕਰ ਦਿੱਤਾ ਜਾਂਦਾ ਹੈ।
ਉੱਥੇ ਹੀ ਹੁਣ ਸਰਕਾਰ ਵੱਲੋਂ ਇਹ ਸਰਵਿਸ ਪੂਰੀ ਕਰਨ ਵਾਲੇ ਮੁਲਾਜ਼ਮਾਂ ਅਧਿਕਾਰੀਆਂ ਨੂੰ ਵਧਾ ਦੇਣ ਤੇ ਰੋਕ ਲਾਈ ਹੋਈ ਸੀ, ਉਥੇ ਹੀ ਪਹਿਲੀ ਭਰਤੀਆਂ ਨੂੰ ਵੀ ਸ਼ਾਮਲ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਹੁਣ ਠੇਕੇ ਉਪਰ ਉੱਕਾ-ਪੁੱਕਾ 25 ਹਜ਼ਾਰ ਰੁਪਏ ਮਹੀਨਾ ਤਨਖਾਹ ਦੇ ਨਾਲ 1766 ਪਟਵਾਰੀ ਠੇਕੇ ਉਪਰ ਰੱਖੇ ਜਾ ਰਹੇ ਹਨ। ਉਥੇ ਹੀ ਪਿਛਲੇ ਦਿਨੀ ਪੰਜਾਬ ਵਿੱਚ ਪਟਵਾਰੀ ਦੀ ਨੌਕਰੀ ਵਾਸਤੇ 1.75 ਲੱਖ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਦਿੱਤੀ ਗਈ ਸੀ।
Previous Postਵਾਪਰਿਆ ਕਹਿਰ ਪਹਿਲੇ ਜਨਮ ਦਿਨ ਤੋਂ ਦੂਜੇ ਦਿਨ ਏਦਾਂ ਮਿਲੀ ਮਾਸੂਮ ਨੂੰ ਦਰਦਨਾਕ ਮੌਤ , ਇਲਾਕੇ ਚ ਛਾਇਆ ਸੋਗ
Next Postਹੁਣੇ ਹੁਣੇ ਪੰਜਾਬ ਦੀ ਸਭ ਤੋਂ ਜਿਆਦਾ ਉਮਰ ਵਾਲੀ 132 ਸਾਲਾਂ ਬੇਬੇ ਬਾਰੇ ਆਈ ਇਹ ਖਬਰ