ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਜਿਥੇ ਲੋਕਾਂ ਵੱਲੋਂ ਆਪਣੀ ਜਾਨ ਨੂੰ ਬਚਾਉਣ ਲਈ ਅਫਗਾਨਿਸਤਾਨ ਨੂੰ ਛੱਡਿਆ ਜਾ ਰਿਹਾ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਮੁਹਿੰਮ ਲਗਾਤਾਰ ਜਾਰੀ ਹੈ। ਫੌਜ ਤੇ ਹਵਾਈ ਜਹਾਜ਼ਾਂ ਦੇ ਰਾਹੀਂ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਅਫ਼ਗ਼ਾਨਿਸਤਾਨ ਤੋਂ ਕੱਢਿਆ ਜਾ ਰਿਹਾ ਹੈ ਜਿੱਥੇ ਕਾਬਲ ਦੇ ਹਵਾਈ ਅੱਡੇ ਉਪਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ ਹੈ ਜੋ ਆਪਣੀ ਜਾਨ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ। ਅਫਗਾਨਿਸਤਾਨ ਦੇ ਰਾਸ਼ਟਰਪਤੀ ਵੀ ਦੇਸ਼ ਛੱਡ ਕੇ ਜਾ ਚੁੱਕੇ ਹਨ ਅਤੇ ਇਸ ਸਮੇਂ ਸੰਯੁਕਤ ਅਰਬ ਅਮੀਰਾਤ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਹਨ।

ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਡੋਨਾਲਡ ਟਰੰਪ ਵੱਲੋਂ ਹੁਣ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ਾ ਹੋਣ ਤੋਂ ਬਾਅਦ ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਮੌਜੂਦਾ ਰਾਸ਼ਟਰਪਤੀ ਜੋ ਬਾਇਡਨ ਉਪਰ ਸ਼ਬਦੀ ਹਮਲੇ ਕੀਤੇ ਗਏ ਹਨ। ਉਨ੍ਹਾਂ ਵੱਲੋਂ ਅਫਗਾਨਿਸਤਾਨ ਦੇ ਹਵਾਈ ਅੱਡੇ ਕਾਬੁਲ ਉੱਪਰ ਹੋਏ ਬੰਬ ਧਮਾਕੇ ਦੀ ਜਿੱਥੇ ਨਿੰਦਾ ਕੀਤੀ ਗਈ ਹੈ ਉਥੇ ਹੀ ਇਸ ਬੰਬ ਧਮਾਕੇ ਵਿਚ ਅਮਰੀਕਾ ਦੇ ਸ਼ਹੀਦ ਹੋਣ ਵਾਲੇ ਫ਼ੌਜੀਆਂ ਪ੍ਰਤੀ ਸੋਗ ਵੀ ਪ੍ਰਗਟ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਹੈ ਕਿ ਅਫ਼ਗ਼ਾਨਿਸਤਾਨ ਵਿਚ ਹੋਇਆ ਬੰਬ ਹਮਲਾ ਬਹੁਤ ਹੀ ਵਹਿਸ਼ੀ ਹੈ ਜਿਸ ਵਿੱਚ ਇੰਨੇ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਗਰ ਉਹ ਇਸ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਫਿਰ ਅਫਗਾਨਿਸਤਾਨ ਵਿੱਚ ਅਜੇਹੀ ਸਥਿਤੀ ਕਦੇ ਵੀ ਪੈਦਾ ਨਹੀਂ ਹੋਣ ਦੇਣੀ ਸੀ। ਕਿਉਂਕਿ ਜਿੱਥੇ ਅਮਰੀਕੀ ਫੌਜ ਵੱਲੋਂ ਅਫਗਾਨਿਸਤਾਨ ਦੇ ਲੋਕਾਂ ਦੀ ਰੱਖਿਆ ਕੀਤੀ ਜਾ ਰਹੀ ਹੈ, ਉਥੇ ਹੀ ਆਪਣੀ ਜ਼ਿੰਦਗੀ ਵੀ ਦਾਅ ਤੇ ਲਗਾ ਦਿੱਤੀ ਗਈ ਹੈ।

ਉਨ੍ਹਾਂ ਫੌਜੀਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਇਹਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਜੋ ਇਕ ਹੀਰੋ ਦੀ ਤਰਾਂ ਲੋਕਾਂ ਦੀ ਰੱਖਿਆ ਕਰਦੇ ਹਨ। ਕਿਉ ਕੇ ਕਾਬਲ ਵਿਚ ਹੋਏ ਬੰਬ ਧਮਾਕਿਆਂ ਵਿਚ ਸੌ ਤੋਂ ਵਧੇਰੇ ਲੋਕਾਂ ਦੀ ਜਾਨ ਚਲੇ ਗਈ ਹੈ। ਡੋਨਾਲਡ ਟਰੰਪ ਵੱਲੋਂ ਜੋਅ ਬਾਈਡਨ ਤੇ ਪਹਿਲਾਂ ਵੀ ਕਈ ਨਿਸ਼ਾਨੇ ਵਿੰਨ੍ਹੇ ਜਾ ਚੁੱਕੇ ਹਨ।