ਆਈ ਤਾਜ਼ਾ ਵੱਡੀ ਖਬਰ
ਅੱਜਕੱਲ੍ਹ ਔਰਤਾਂ ਦੇ ਨਾਲ ਅਪਰਾਧ ਦੀਆਂ ਵਾਰਦਾਤਾਂ ਲਗਾਤਾਰ ਹੀ ਵਧ ਰਹੀਆਂ ਨੇ । ਦਿਨ ਦਿਹਾੜੇ ਔਰਤਾਂ ਦੇ ਨਾਲ ਜ਼ੁਲਮ ਕੀਤਾ ਜਾਂਦਾ ਹੈ । ਕਦੇ ਔਰਤਾਂ ਘਰੇਲੂ ਹਿੰਸਾ ਦੀਆਂ ਸ਼ਿਕਾਰ ਹੁੰਦੀਆਂ ਨੇ , ਕਦੇ ਦਾਜ ਦੀ ਬਲੀ ਚੜ੍ਹਦੀਆਂ ਨੇ , ਤੇ ਕਦੇ ਬਲਾਤਕਾਰ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਸ਼ਿਕਾਰ ਬਣਦੀਆਂ ਨੇ । ਔਰਤਾਂ ਲਈ ਬੇਸ਼ੱਕ ਬਹੁਤ ਸਾਰੇ ਕਾਨੂੰਨ ਬਣੇ ਹੋਏ ਨੇ ਪਰ ਕੁਝ ਦੋਸ਼ੀ ਅਜਿਹੇ ਨੇ ਜੋ ਘਰਾਂ ਦੇ ਵਿੱਚ ਹੀ ਬਿਨਾਂ ਕਿਸੇ ਕਾਨੂੰਨ ਦੇ ਡਰਦੇ ਅਤੇ ਪੁਲੀਸ ਪ੍ਰਸ਼ਾਸਨ ਦੇ ਡਰ ਦੇ ਘਰ ਦੇ ਵਿੱਚ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ । ਕਦੇ ਕਿਸੇ ਰਿਸ਼ਤੇਦਾਰ ਦੇ ਰੂਪ ਵਿੱਚ , ਕਦੇ ਇਕ ਬਾਪ ਦੇ ਰੂਪ ਦੇ ਵਿੱਚ ,ਕਦੇ ਇਕ ਭਰਾ ਦੇ ਰੂਪ ਦੇ ਵਿੱਚ, ਤੇ ਕਦੇ ਇਕ ਪਤੀ ਦੇ ਰੂਪ ਵਿਚ ।
ਤੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਤੋ । ਜਿੱਥੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਵੱਲੋਂ ਆਪਣੀ ਹੀ ਤੇਈ ਸਾਲਾ ਪਤਨੀ ਸੰਦੀਪ ਕੌਰ ਦਾ ਘਰ ਦੇ ਵਿੱਚ ਹੀ ਕਤਲ ਕਰ ਦਿੱਤਾ । ਮ੍ਰਿਤਕ ਸੰਦੀਪ ਕੌਰ ਦੀ ਮਾਂ ਨੇ ਦੱਸਿਆ ਕੀ ਉਨ੍ਹਾਂ ਦੀ ਬੇਟੀ ਦਾ ਵਿਆਹ ਤਕਰੀਬਨ ਤਿੰਨ ਸਾਲ ਪਹਿਲਾਂ ਮਨਜਿੰਦਰ ਸਿੰਘ ਵਾਸੀ ਮਲੋਆ ਵਾਲੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਹੋਇਆ ਸੀ । ਉਸਦਾ ਦੋ ਸਾਲ ਦਾ ਬੇਟਾ ਵੀ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਜਵਾਈ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਹਾਲਤ ਦੇ ਵਿੱਚ ਘਰ ਦੇ ਵਿਚ ਉਹ ਅਕਸਰ ਹੀ ਕਲੇਸ਼ ਰੱਖਦਾ ਸੀ ।
ਜਿਸ ਕਾਰਨ ਪਤੀ ਪਤਨੀ ਦਾ ਆਪਸ ਦੇ ਵਿੱਚ ਹਰ ਰੋਜ਼ ਹੀ ਝਗੜਾ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਕਈ ਵਾਰ ਲੜ ਝਗੜ ਕੇ ਪੇਕੇ ਘਰ ਵੀ ਆਈ ਸੀ । ਇਸ ਮਾਮਲੇ ਸਬੰਧੀ ਉਨ੍ਹਾਂ ਦੇ ਵੱਲੋਂ ਵੁਮੈਨ ਸੈੱਲ ਦੇ ਵਿਚ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਤੇ ਦੋਵਾਂ ਧਿਰਾਂ ਦੀ ਸ਼ਿਕਾਇਤ ਤੇ ਉਥੇ ਸੁਣਵਾਈ ਵੀ ਚੱਲ ਰਹੀ ਹੈ ਚੱਲ ਰਹੀ ਸੀ । ਉਥੇ ਹੀ ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਮਨਦੀਪ ਸਿੰਘ ਦੇ ਵੱਲੋਂ ਉਨ੍ਹਾਂ ਦੀ ਬੇਟੀ ਦੀ ਕੁੱਟਮਾਰ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਦੇ ਨਾਲ ਉਨ੍ਹਾਂ ਦੀ ਬੇਟੀ ਦਾ ਕਤਲ ਕਰ ਦਿੱਤਾ ਗਿਆ ।
ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ । ਜਦੋਂ ਚੀਕ ਚਿਹਾੜੇ ਦੀਆਂ ਆਵਾਜ਼ਾਂ ਗੂੰਜਣ ਲੱਗੀਆਂ ਤਾਂ ਆਲੇ ਦੁਆਲੇ ਦੇ ਲੋਕ ਵੀ ਇਕੱਠੇ ਹੋ ਗਏ ਪਰ ਉਦੋਂ ਤੱਕ ਮਨਦੀਪ ਸਿੰਘ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ । ਅਤੇ ਸੰਦੀਪ ਕੌਰ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ । ਉੱਥੇ ਹੀ ਜਦੋਂ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਪੂਰੀ ਘਟਨਾ ਦਾ ਜਾਇਜ਼ਾ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ।
Previous Postਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ- ਬਿਜਲੀ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਵਲੋਂ ਹੋ ਗਿਆ ਇਹ ਕੰਮ
Next Postਸਾਵਧਾਨ ਪੰਜਾਬ ਚ ਸਫਰ ਕਰਨ ਵਾਲੇ -ਹੁਣੇ ਹੁਣੇ ਆਈ ਵੱਡੀ ਖਬਰ ਸੜਕਾਂ ਜਾਮ ਕਰਨ ਬਾਰੇ, ਕਿਸਾਨਾਂ ਵਲੋਂ ਹੋ ਗਿਆ ਇਹ ਐਲਾਨ