ਅਮਰੀਕਾ ਦੇ ਰਾਸ਼ਟਰਪਤੀ ਵਲੋਂ ਅਗਲੇ 36 ਘੰਟਿਆਂ ਬਾਰੇ ਆਈ ਇਹ ਵੱਡੀ ਖਬਰ – ਛਾਈ ਚਿੰਤਾ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਤਾਲਿਬਾਨ ਵੱਲੋਂ ਅਫਗਾਨਸਤਾਨ ਉਪਰ ਕਬਜ਼ਾ ਕੀਤੇ ਜਾਣ ਤੋਂ ਬਾਅਦ ਹਾਲਾਤ ਬਹੁਤ ਹੀ ਜ਼ਿਆਦਾ ਬਦ ਤੋਂ ਬਦਤਰ ਬਣੇ ਹੋਏ ਹਨ। ਜਿੱਥੇ ਤਾਲਿਬਾਨ ਦੇ ਸ਼ਾਸਨ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਹੈ ਉਥੇ ਹੀ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਲਈ ਅਫਗਾਨਿਸਤਾਨ ਨੂੰ ਛੱਡਿਆ ਜਾ ਰਿਹਾ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ-ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਅਫਗਾਨਿਸਤਾਨ ਵਿੱਚ ਸੁਰੱਖਿਅਤ ਕੱਢਿਆ ਜਾ ਰਿਹਾ ਹੈ ਅਤੇ ਸਾਰੇ ਦੇਸ਼ਾਂ ਦੇ ਫੌਜੀ ਜਹਾਜ਼ ਉਨ੍ਹਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਲੈ ਕੇ ਜਾ ਰਹੇ ਹਨ। ਪਿਛਲੇ ਦਿਨੀਂ ਅਫ਼ਗ਼ਾਨਿਸਤਾਨ ਦੇ ਕਾਬਲ ਤੇ ਹਵਾਈ ਅੱਡੇ ਉੱਪਰ ਹੋਏ ਬੰਬ ਧਮਾਕਿਆਂ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਸਨ।

ਹੁਣ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਅਗਲੇ 36 ਘੰਟਿਆਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਸਾਰੇ ਲੋਕਾਂ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਅਫਗਾਨਿਸਤਾਨ ਬਾਰੇ ਅੱਤਵਾਦੀ ਹਮਲੇ ਨੂੰ ਲੈ ਕੇ ਖਬਰ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਖੁਫੀਆ ਏਜੰਸੀਆਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ 24 ਤੋਂ 36 ਘੰਟਿਆਂ ਵਿੱਚ ਕਾਬੁਲ ਤੇ ਫਿਰ ਤੋਂ ਅੱਤਵਾਦੀ ਹਮਲਾ ਹੋ ਸਕਦਾ ਹੈ।

ਉਥੇ ਹੀ ਸੁਰੱਖਿਆ ਏਜੰਸੀਆਂ ਵੱਲੋਂ ਅਮਰੀਕੀ ਫੌਜ ਨੂੰ ਚੌਕਸ ਰਹਿਣ ਵਾਸਤੇ ਵੀ ਆਦੇਸ਼ ਦੇ ਦਿੱਤੇ ਗਏ ਹਨ। ਕਿਉਂਕਿ ਬੀਤੇ ਦਿਨੀਂ ਕਾਬਲ ਦੇ ਹਵਾਈ ਅੱਡੇ ਉਪਰ ਕੀਤੇ ਗਏ ਬੰਬ ਧਮਾਕਿਆਂ ਵਿਚ ਅਮਰੀਕੀ ਫ਼ੌਜ ਦੇ ਕਈ ਸੈਨਿਕ ਮਾਰੇ ਗਏ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕੀ ਕੇਂਦਰੀ ਕਮਾਂਡ ਨੇ ਕਿਹਾ ਹੈ ਕਿ ਕਾਬਲ ਵਿਚ ਫਿਰ ਤੋਂ ਅੱਤਵਾਦੀ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨੂੰ ਦੇਖਦੇ ਹੋਏ ਆਉਣ ਵਾਲੇ ਕੁਝ ਦਿਨਾਂ ਦੇ ਵਿਚ ਉਥੇ ਫਸੇ ਹੋਏ ਨਾਗਰਿਕਾਂ ਨੂੰ ਬਾਹਰ ਕੱਢਣਾ ਹੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ।

ਕਿਉਂਕਿ ਇਹ ਸਮਾਂ ਬਹੁਤ ਹੀ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਿਹਾ ਹੈ। ਆਉਣ ਵਾਲੇ ਦਿਨਾਂ ਦੀ ਚਿੰਤਾ ਨੂੰ ਲੈ ਕੇ ਵਾਈਟ ਹਾਊਸ ਵੱਲੋਂ ਵੀ ਸਾਵਧਾਨੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਹੈ ਕਿ ਇਸ ਹੋਣ ਵਾਲੇ ਹਮਲੇ ਬਾਰੇ ਉਨ੍ਹਾਂ ਨੂੰ ਇੱਕ ਫੌਜੀ ਕਮਾਂਡਰ ਵੱਲੋਂ ਸੁਚੇਤ ਕੀਤਾ ਗਿਆ ਹੈ।