ਹੁਣੇ ਹੁਣੇ ਇਸ ਦੇਸ਼ ਨੇ ਇੰਡੀਆ ਦੇ ਲੋਕਾਂ ਲਈ ਕਰਤਾ ਇਹ ਵੱਡਾ ਐਲਾਨ , ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਆਪਣੇ ਘਰ ਦੀਆਂ ਤੰਗੀਆਂ ਨੂੰ ਵੀ ਦੂਰ ਕੀਤਾ ਜਾ ਸਕੇ। ਉਥੇ ਹੀ ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਤੋਂ ਹੀ ਲਗਾਤਾਰ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕੀਤਾ ਗਿਆ ਹੈ। ਭਾਰਤ ਵਿੱਚ ਵਧਦੇ ਹੋਏ ਕਰੋਨਾ ਦੇ ਕੇਸਾਂ ਕਾਰਨ ਬਹੁਤ ਸਾਰੇ ਦੇਸ਼ਾਂ ਤੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਭਾਰਤ ਵਿੱਚ ਹੀ ਫਸ ਗਏ ਸਨ ਅਤੇ ਵਾਪਸ ਆਪਣੇ ਕੰਮ ਤੇ ਜਾਣ ਲਈ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ।

ਭਾਰਤ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਜਿੱਥੇ ਕੁਝ ਦੇਸ਼ਾਂ ਵੱਲੋਂ ਉਡਾਨਾਂ ਨੂੰ ਮੁੜ ਚਾਲੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਹੁਣ ਇਸ ਦੇਸ਼ ਵੱਲੋਂ ਇੰਡੀਆ ਦੇ ਲੋਕਾਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਇਟਲੀ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਕਿਉਂਕਿ ਇਟਲੀ ਆਉਣ ਜਾਣ ਵਾਲੇ ਲੋਕ ਕਾਫੀ ਸਮੇਂ ਤੋਂ ਇਸ ਕਸ਼ਮਕਸ਼ ਵਿਚ ਫਸੇ ਹੋਏ ਸਨ ਕੇ ਇਟਲੀ ਸਰਕਾਰ ਵੱਲੋਂ ਕੀ ਐਲਾਨ ਕੀਤਾ ਜਾਂਦਾ ਹੈ।

ਉਡਾਨਾਂ ਨੂੰ ਦਿੱਤੀ ਗਈ ਪ੍ਰਵਾਨਗੀ ਦੇ ਨਾਲ ਹੀ ਇਟਲੀ ਜਾਣ ਵਾਲੇ ਲੋਕਾਂ ਵਿਚ ਖੁਸ਼ੀ ਆ ਗਈ ਹੈ। ਇਟਲੀ ਦੇ ਸਿਹਤ ਮੰਤਰਾਲੇ ਵੱਲੋਂ ਇਹ ਕਦਮ ਸਾਰੇ ਲੋਕਾਂ ਲਈ ਖੁਸ਼ੀ ਵਾਲਾ ਦੱਸਿਆ ਗਿਆ ਹੈ। ਉੱਥੇ ਹੀ ਇਟਲੀ ਅਉਣ ਵਾਲੇ ਦੇਸ਼ਾਂ ਵਿਚ ਬੰਗਲਾਦੇਸ਼ ਸ਼੍ਰੀਲੰਕਾ ਅਤੇ ਭਾਰਤ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਟਲੀ ਆਉਣ ਵਾਲਿਆਂ ਨੂੰ ਕਰੋਨਾ ਸੰਬੰਧੀ ਲਾਗੂ ਕੀਤੇ ਗਏ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਇਟਲੀ ਪਹੁੰਚਣ ਤੇ 14 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ।

ਇਟਲੀ ਆਉਣ ਵਾਲੇ ਵਿਦਿਆਰਥੀਆਂ ,ਕਾਮਿਆਂ ਅਤੇ ਪਰਿਵਾਰਕ ਮੈਂਬਰ ਨੂੰ ਜਿੱਥੇ ਹੁਣ ਕਰੋਨਾ ਨਿਯਮਾਂ ਦੇ ਅਨੁਸਾਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਨੂੰ ਇਟਲੀ ਸਰਕਾਰ ਵੱਲੋਂ ਲਗਾਈ ਗਈ ਕਰੋਨਾ ਸਬੰਧੀ ਪਾਬੰਦੀ ਦੀ ਪਾਲਣਾ ਵੀ ਕਰਨੀ ਹੋਵੇਗੀ। ਜਿਸ ਵਿੱਚ ਇਟਲੀ ਆਉਣ ਵਾਲੇ ਕਿਸੇ ਵੀ ਵਿਅਕਤੀ ਦਾ ਕੋਈ ਵੀ ਕਰੋਨਾ ਰਿਕਾਰਡ ਨਹੀਂ ਹੋਣਾ ਚਾਹੀਦਾ।