ਆਈ ਤਾਜ਼ਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਜਗ੍ਹਾ-ਜਗ੍ਹਾ ਤੇ ਭਾਜਪਾ ਦੇ ਮੰਤਰੀਆਂ ਦਾ ਘਿਰਾਓ ਵੀ ਕੀਤਾ ਜਾ ਰਿਹਾ। ਜਿਸ ਸਦਕਾ ਇਸ ਕਿਸਾਨੀ ਸੰਘਰਸ਼ ਦਾ ਸੇਕ ਉਹਨਾਂ ਦੇਸ਼ ਦੇ ਮੰਤਰੀਆਂ ਤੱਕ ਪਹੁੰਚ ਸਕੇ। ਜਿਨ੍ਹਾਂ ਵੱਲੋਂ ਬਾਰ-ਬਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾਂਦਾ ਹੈ। ਇਸ ਸਭ ਦੇ ਚੱਲਦੇ ਹੋਏ ਹੀ ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਕਰਨਾਲ ਵਿੱਚ ਵੀ ਖੱਟਰ ਸਰਕਾਰ ਦਾ ਵਿਰੋਧ ਕੀਤਾ ਗਿਆ ਸੀ ਜਿਸ ਕਾਰਨ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ।
ਇਸ ਘਟਨਾ ਤੋਂ ਬਾਅਦ ਕਿਸਾਨੀ ਸੰਘਰਸ਼ ਫਿਰ ਤੋਂ ਇਕ ਵਾਰ ਗਰਮਾ ਗਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਗਾਇਕਾ ਅਤੇ ਅਦਾਕਾਰਾ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਵੀ ਅਪੀਲ ਕੀਤੀ ਗਈ ਹੈ ਜਿੱਥੇ ਇਨ੍ਹਾਂ ਲੋਕਾਂ ਦਾ ਹੁਣ ਬਾਈਕਾਟ ਕਰਨ ਦਾ ਆਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰਨਾਲ ਵਿਚ ਹੋਏ ਕਿਸਾਨਾਂ ਉੱਪਰ ਲਾਠੀਚਾਰਜ ਨੇ ਸਾਰੀ ਦੁਨੀਆਂ ਵਿੱਚ ਸੰਘਰਸ਼ ਨੂੰ ਮੁੜ ਤੋਂ ਸੁਰਜੀਤ ਕਰ ਦਿੱਤਾ ਹੈ।
ਉਥੇ ਹੀ ਐਤਵਾਰ ਨੂੰ ਵੀ 12 ਵਜੇ ਤੋਂ 2 ਵਜੇ ਤੱਕ ਸਾਰੇ ਹਾਈਵੇ ਨੂੰ ਜਾਮ ਕਰਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ ਹਨ। ਉਥੇ ਹੀ ਐਸਡੀਐਮ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤੇ ਜਾਣ ਦੀ ਵੀਡੀਓ ਨੇ ਹਰ ਇੱਕ ਦੇ ਹਿਰਦੇ ਨੂੰ ਵਲੂੰਦਰ ਕੇ ਰੱਖ ਦਿੱਤਾ ਹੈ। ਹੁਣ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਵੀ ਇਹ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਹੋਇਆਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ।
ਜਿਸ ਵਿੱਚ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਪੁਲਸ ਵਾਲਿਆਂ ਦਾ ਪਿੰਡ ਪੱਧਰ ਸ਼ਹਿਰ ਪੱਧਰ ਅਤੇ ਸਮਾਜਿਕ ਤੌਰ ਤੇ ਬਾਈਕਾਟ ਕੀਤਾ ਜਾਵੇ ਜਿਨ੍ਹਾਂ ਵੱਲੋਂ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦੇ ਹੋਏ ਹਰ ਸਿਆਸੀ ਜਮਾਤ ਦਾ ਵੀ ਵਿਰੋਧ ਕੀਤਾ ਜਾਵੇ , ਜਦੋਂ ਤਕ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ। ਕਰਨਾਲ ਵਿੱਚ ਵਾਪਰੇ ਇਸ ਹਾਦਸੇ ਦੇ ਕਾਰਨ ਸਾਰੇ ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੇ ਨਾਲ ਹੋਣ ਦੀ ਹਮਾਇਤ ਕਰਦੇ ਹੋਏ ਸੋਸ਼ਲ ਮੀਡੀਆ ਤੇ ਪੋਸਟ ਜਾਰੀ ਕਰਦੇ ਹੋਏ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਗਈ ਹੈ।
Previous Postਹੁਣੇ ਹੁਣੇ ਇਥੇ ਹੋਇਆ ਜਹਾਜ ਨਾਲ ਭਿਆਨਕ ਹਾਦਸਾ ਲੱਗੇ ਲਾਸ਼ਾਂ ਦੇ ਢੇਰ – ਬਚਾਅ ਕਾਰਜ ਜੋਰਾਂ ਤੇ ਜਾਰੀ
Next Postਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਲ ਵਲੋਂ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ