ਪੰਜਾਬ: ਸਫ਼ਰ ਕਰਨ ਵਾਲੇ ਯਾਤਰੀਆਂ ਲਈ ਆਈ ਵੱਡੀ ਖਬਰ – ਰਾਤ ਦੇ ਬਾਰੇ ਚ ਇਥੇ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਨੇ ਸਾਰੀ ਦੁਨੀਆਂ ਤੇ ਅਜਿਹੀ ਤਰਥੱਲੀ ਮਚਾਈ ਕੇ ਸਾਰੀ ਦੁਨੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰੋਨਾ ਦੀ ਰੋਕਥਾਮ ਲਈ ਜਿੱਥੇ ਸਾਰੇ ਦੇਸ਼ਾਂ ਵਿਚ ਸਰਕਾਰਾਂ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ। ਉਥੇ ਹੀ ਹਵਾਈ ਉਡਾਨਾਂ ਉੱਪਰ ਰੋਕ ਲਗਾਈ ਗਈ ਹੈ ਰੇਲਵੇ ਉਪਰ ਰੋਕ ਲਗਾਈ ਗਈ ਅਤੇ ਸੜਕੀ ਆਵਾਜਾਈ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਜਿਸ ਸਦਕਾ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਕਰੋਨਾ ਕਾਰਨ ਬੱਸ ਸਰਵਿਸ ਵੀ ਬੁਰੀ ਤਰਾਂ ਪ੍ਰਭਾਵਿਤ ਹੋਈ ਅਤੇ ਯਾਤਰੀਆਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਸਥਿਤੀ ਵਿੱਚ ਸੁਧਾਰ ਹੁੰਦੇ ਅਤੇ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਸੜਕੀ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਅਤੇ ਕੁਝ ਬੱਸਾਂ ਦੀ ਬਹਾਲੀ ਕੀਤੀ ਗਈ ਸੀ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਕਿ ਸੂਬਿਆਂ ਵੱਲੋਂ ਦੂਜੇ ਸੂਬਿਆਂ ਵਿੱਚ ਜਾਣ ਵਾਲੀਆਂ ਬੱਸਾਂ ਉਪਰ ਪਾਬੰਦੀ ਨੂੰ ਕਾਫੀ ਲੰਮੇ ਸਮੇਂ ਤੱਕ ਜਾਰੀ ਰੱਖਿਆ ਗਿਆ। ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਰਾਤ ਨੂੰ ਬੱਸ ਚਲਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਬੱਸਾਂ ਦੇ ਪ੍ਰਭਾਵਤ ਹੋਣ ਨਾਲ ਜਿੱਥੇ ਚੰਡੀਗੜ੍ਹ ਤੋਂ ਜਲੰਧਰ ਅਤੇ ਜਲੰਧਰ ਤੋਂ ਚੰਡੀਗੜ੍ਹ ਦੇਰ ਰਾਤ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਯਾਤਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਜਲੰਧਰ ਲਈ ਬੱਸ ਸਰਵਿਸ ਸ਼ੁਰੂ ਕਰ ਦਿੱਤੀ ਗਈ ਹੈ। ਇਸ ਐਲਾਨ ਨਾਲ ਯਾਤਰੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਲੰਧਰ ਤੋਂ ਹੁਣ ਦੇਰ ਰਾਤ ਅਤੇ ਤੜਕੇ ਤੱਕ ਵੀ ਯਾਤਰੀ ਬੱਸ ਲੈ ਸਕਦੇ ਹਨ ਅਤੇ ਚੜ੍ਹਦੀ ਸਵੇਰ ਹੀ ਚੰਡੀਗੜ੍ਹ ਪਹੁੰਚ ਜਾਣਗੇ।

ਉੱਥੇ ਹੀ ਯਾਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹਨਾਂ ਨੂੰ ਬੱਸ ਦੇ ਸਮੇਂ ਸਬੰਧੀ ਪਹਿਲਾਂ ਹੀ ਜਾਣਕਾਰੀ ਇਕੱਤਰ ਕਰਨੀ ਚਾਹੀਦੀ ਹੈ। ਹੁਣ ਰਾਤ ਦੇ ਸਮੇਂ ਬੱਸਾਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਦੀ ਸਮਾਂ ਸਾਰਨੀ ਵੀ ਸਾਂਝੀ ਕੀਤੀ ਗਈ ਹੈ। ਜਿਨ੍ਹਾਂ ਵਿੱਚ ਰਾਤ ਦੇ ਸਮੇਂ ਪਹਿਲੀ ਬੱਸ 8:30ਵਜੇ, ਰਾਤ ਸਮੇਂ ਦੂਜੀ ਬੱਸ ਸਰਵਿਸ 10:30 ਵਜੇ ਅਤੇ ਤੀਜੀ ਬੱਸ ਸਰਵਿਸ 1:30 ਵਜੇ ਰਵਾਨਾ ਹੋਵੇਗੀ।