1984 ਦੇ ਦੰਗਿਆਂ ਦੇ ਦੋਸ਼ੀ ਸੱਜਨ ਕੁਮਾਰ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਹੁਣ ਤੱਕ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਦੋਂ ਵੀ ਉਨ੍ਹਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਲੋਕਾਂ ਦੇ ਜ਼ਖਮ ਹਰੇ ਹੋ ਜਾਂਦੇ ਹਨ ਜਿਨ੍ਹਾਂ ਨੇ ਉਸ ਦੁੱਖ ਨੂੰ ਆਪਣੇ ਪਿੰਡੇ ਤੇ ਹੰਡਾਇਆ ਹੈ। ਜਿੱਥੇ ਆਜ਼ਾਦੀ ਤੋਂ ਬਾਅਦ ਬਹੁਤ ਸਾਰੇ ਅਜਿਹੇ ਹਾਦਸੇ ਵਾਪਰੇ ਜਿਨ੍ਹਾਂ ਨੇ ਲੋਕਾਂ ਵਿਚ ਧਰਮ ਦੇ ਨਾਂ ਤੇ ਵੰਡੀਆ ਤੱਕ ਵੀ ਪਾ ਦਿੱਤੀਆਂ। ਅਤੇ ਲੋਕਾਂ ਨੂੰ ਲਹੂ-ਲੁਹਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਅੰਤਰ ਆਤਮਾ ਨੂੰ ਵੀ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ। ਉੱਥੇ ਹੀ ਅਜਿਹੇ ਬਹੁਤ ਸਾਰੇ ਹਾਦਸੇ ਚਰਚਾ ਦਾ ਮੁੱਦਾ ਬਣੇ ਹੋਏ ਹਨ ਜਿਥੇ ਇਸ ਗੁਨਾਹ ਦੀ ਸਜਾ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦਿੱਤੀ ਗਈ ਹੈ।

ਅਜਿਹੇ ਕੇਸਾਂ ਦੀ ਸੁਣਵਾਈ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਿਆ ਜਾਂਦਾ ਹੈ ਤਾਂ ਜੋ ਕੋਈ ਵੀ ਗਲਤ ਫੈਸਲਾ ਨਾ ਕੀਤਾ ਜਾ ਸਕੇ, ਜਿਸ ਸਦਕਾ ਕਿਸੇ ਵੀ ਨਿਰਦੋਸ਼ ਨੂੰ ਸਜ਼ਾ ਨਾ ਮਿਲੇ। 1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਇਸ ਸਮੇਂ ਜੇਲ ਵਿੱਚ ਕਈ ਮਾਮਲਿਆਂ ਨੂੰ ਲੈ ਕੇ ਸਜ਼ਾ ਕੱਟ ਰਹੇ ਹਨ। ਉਨ੍ਹਾਂ ਉਪਰ ਸੁਪਰੀਮ ਕੋਰਟ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਈ ਮਾਮਲੇ ਚਲ ਰਹੇ ਹਨ।

ਉਸ ਸਮੇਂ ਹੋਏ ਹਾਦਸਿਆਂ ਨੂੰ ਲੈ ਕੇ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸੀ। ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਨੂੰ ਇਹ ਸਜ਼ਾ 17 ਦਸੰਬਰ 2018 ਨੂੰ ਸੁਣਾਈ ਗਈ ਸੀ। ਜਿਸ ਕਾਰਨ ਉਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ 75 ਸਾਲਾ ਸੱਜਣ ਕੁਮਾਰ ਦੀ ਹੁਣ ਸਿਹਤ ਨੂੰ ਲੈ ਕੇ ਵੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਜਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਕਿਉਂਕਿ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਕਾਫੀ ਸਮੇਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਹੈ, ਜਿਸ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਉਥੇ ਹੀ ਸੁਪਰੀਮ ਕੋਰਟ ਵੱਲੋਂ ਦਾਇਰ ਕੀਤੀ ਗਈ ਮੈਡੀਕਲ ਅਧਾਰ ਉਪਰ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਗਿਆ ਹੈ।