ਆਈ ਤਾਜ਼ਾ ਵੱਡੀ ਖਬਰ
ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ। ਜਿੱਥੇ ਕਿਸਾਨਾਂ ਵੱਲੋਂ ਸੂਬਾ ਪੱਧਰ ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਸਨ। ਉਥੇ ਹੀ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਿੱਥੇ ਸਾਰੇ ਟੋਲ ਪਲਾਜ਼ਾ ਨੂੰ ਬੰਦ ਕਰਵਾ ਕੇ ਉਥੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕਾਰਪੋਰੇਟ ਘਰਾਣਿਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਲਾਭ ਕਾਰਪੋਰੇਟ ਘਰਾਣਿਆਂ ਨੂੰ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਨੂੰ ਦੁਬਾਰਾ ਖੋਲ੍ਹਣ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਜਿਥੇ ਕਿਸਾਨਾਂ ਵੱਲੋਂ ਪਿਛਲੇ 9 ਮਹੀਨਿਆ ਤੋ ਟੋਲ ਪਲਾਜ਼ਾ ਉਪਰ ਸੰਘਰਸ਼ ਕੀਤਾ ਜਾ ਰਿਹਾ ਹੈ, ਪੂਰਾ ਬੰਦ ਕੀਤਾ ਗਿਆ ਹੈ। ਉਥੇ ਹੀ ਸਾਰੀ ਸੜਕੀ ਆਵਾਜਾਈ ਬਿਨਾਂ ਟੋਲ ਦਿਤੇ ਅੱਗੇ ਜਾ ਰਹੀ ਹੈ। ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭਾਰੀ ਨੁਕਸਾਨ ਹੋਇਆ ਹੈ।
ਓਥੇ ਹੀ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਟੋਲ ਪਲਾਜ਼ਿਆਂ ਨੂੰ ਮੁੜ ਸ਼ੁਰੂ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਹੁਣ ਪਿਛਲੇ ਸਾਲ ਤੋਂ ਬੰਦ ਪਏ ਟੋਲ ਪਲਾਜ਼ਿਆਂ ਨੂੰ ਖੁਲਵਾਉਣ ਵਾਸਤੇ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਆਫ ਇੰਡੀਆ ਦੇ ਚੇਅਰ ਮੈਨ ਵੱਲੋ ਇਕ ਪੱਤਰ ਲਿਖ ਕੇ ਮੁੱਖ ਸਕੱਤਰ ਵਿੰਨੀ ਮਹਾਜਨ ਦਿੱਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਕਾਰਨ ਹੁਣ ਤੱਕ 830 ਕਰੋੜ ਦਾ ਨੁਕਸਾਨ ਹੋ ਚੁੱਕਾ ਹੈ। ਉਥੇ ਹੀ ਸੂਬਾ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਟੋਲ ਪਲਾਜ਼ਾ ਨੂੰ ਮੁੜ ਸ਼ੁਰੂ ਕੀਤੇ ਜਾਣ ਦਾ ਆਖਿਆ ਗਿਆ ਹੈ।
ਕਿਉਂਕਿ ਟੋਲ ਪਲਾਜ਼ਿਆਂ ਤੇ ਬੰਦ ਕੀਤੇ ਜਾਣ ਨਾਲ ਸੂਬਾ ਸਰਕਾਰ ਦੇ ਖਜ਼ਾਨੇ ਨੂੰ ਵੀ ਭਾਰੀ ਨੁਕਸਾਨ ਪਹੁੰਚਇਆ ਹੈ । ਦੇਸ਼ ਦਾ ਖਜ਼ਾਨਾ ਖਾਲੀ ਹੋਣ ਨਾਲ ਸਾਰੇ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟੋਲ ਪਲਾਜ਼ਾ ਤੇ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਟੋਲ ਪਲਾਜ਼ਿਆਂ ਨੂੰ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਥੇ ਹੀ ਟੋਲ ਪਲਾਜ਼ਾ ਉਪਰ ਕੀਤੇ ਗਏ ਕਬਜ਼ੇ ਨੂੰ ਵੀ ਹਟਾ ਦੇਣਾ ਚਾਹੀਦਾ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਬੱਸ ਨੂੰ ਲੱਗੀ ਭਿਆਨਕ ਅੱਗ , ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ
Next Postਅੰਡਰਵਿਅਰ ਅਤੇ ਬੁਨੈਣ ਪਾ ਕੇ ਰੇਲ ਚ ਸ਼ਰੇਆਮ ਘੁੰਮ ਰਿਹਾ ਸੀ MLA – ਹੁਣ ਕਹਿੰਦਾ ਅਖੇ ਮੈਂ ਤਾਂ ਉਸ ਦਿਨ ਇਸ ਕਾਰਨ ਕੀਤਾ ਅਜਿਹਾ