ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਦੋਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਕਿਹਾ ਗਿਆ ਸੀ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਹਨ। ਪਰ ਕਿਸਾਨਾਂ ਵੱਲੋਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਪਿਛਲੇ ਸਾਲ ਤੋਂ ਹੀ ਸਾਰੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 11 ਦੌਰ ਦੀਆਂ ਬੈਠਕ ਹੋ ਚੁਕੀਆਂ ਹਨ ਜੋ ਕਿ ਬੇਸਿੱਟਾ ਰਹੀਆਂ ਹਨ।
ਇਸ ਕਿਸਾਨੀ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਭਾਰਤ ਬੰਦ ਕਰਨ ਦੀ ਤਰੀਕ ਨੂੰ ਬਦਲ ਦਿੱਤਾ ਗਿਆ ਹੈ, ਹੁਣ ਕਿਸ ਤਰੀਕ ਨੂੰ ਭਾਰਤ ਬੰਦ ਕੀਤਾ ਜਾਵੇਗਾ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਜਿੱਥੇ ਕਿਸਾਨਾਂ ਵੱਲੋਂ ਸੰਘਰਸ਼ ਦੀ ਅਗਲੀ ਰਣਨੀਤੀ ਨੂੰ ਉਲੀਕਦੇ ਹੋਏ 25 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਹੁਣ ਸੰਜੁਕਤ ਕਿਸਾਨ ਮੋਰਚਾ ਵੱਲੋਂ ਇਸ ਤਾਰੀਕ ਨੂੰ ਬਦਲਣ ਦੀ ਗੱਲ ਆਖੀ ਗਈ ਹੈ।
ਇਸ ਬਾਰੇ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਥੇ ਪਹਿਲਾਂ 25 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉਸ ਵਿੱਚ ਹੁਣ ਬਦਲਾਅ ਕੀਤਾ ਗਿਆ ਹੈ ਤੇ ਹੁਣ 27 ਸਤੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਜਿਸ ਵਾਰੇ ਸਾਰੀ ਜਾਣਕਾਰੀ ਸੰਯੁਕਤ ਮੋਰਚਾ ਵੱਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ। ਜਿੱਥੇ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨਾ ਚਾਹੁੰਦੀ ਹੈ ਉਥੇ ਹੀ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਆਏ ਹੋਏ ਹਨ।
ਜਿਸ ਕਾਰਨ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਚੱਲ ਰਹੀ ਖਿੱਚੋਤਾਣ ਦੂਰ ਨਹੀਂ ਹੋ ਰਹੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ 9 ਮਹੀਨੇ ਦਾ ਸਮਾਂ ਦਿੱਲੀ ਦੀਆਂ ਸਰਹੱਦਾਂ ਉਪਰ ਹੋ ਚੁੱਕਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਰੱਦ ਨਹੀਂ ਕਰ ਦਿੱਤਾ ਜਾਂਦਾ ਹੈ, ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।
Home ਤਾਜਾ ਖ਼ਬਰਾਂ ਹੁਣੇ ਹੁਣੇ ਬਦਲੀ ਤਰੀਕ ਭਾਰਤ ਬੰਦ ਦੀ, ਹੁਣ ਇਸ ਤਰੀਕ ਨੂੰ ਹੋਵੇਗਾ ਇੰਡੀਆ ਬੰਦ – ਆਈ ਤਾਜਾ ਵੱਡੀ ਖਬਰ
Previous Postਕੱਲ੍ਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਇਥੇ ਰਹੇਗੀ ਬਿਜਲੀ ਬੰਦ – ਹੋ ਜਾਵੋ ਸਾਵਧਾਨ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ