ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਆਪਣੇ ਕੀਤੇ ਹੋਏ ਵਾਅਦੇ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ ਪੰਜਾਬ ਸਰਕਾਰ ਵੱਲੋਂ ਜਿਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਉਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਕੈਪਟਨ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪਹਿਲਾਂ ਤੋਂ ਹੀ ਵੱਖ ਵੱਖ ਵਿਭਾਗਾ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਓਨਾ ਨੂੰ ਪੱਕੇ ਕੀਤੇ ਜਾਣ ਲਈ ਵੀ ਸੂਬਾ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਉਨ੍ਹਾਂ ਨੂੰ ਠੇਕੇ ਤੇ ਭਰਤੀ ਕੀਤਾ ਗਿਆ ਹੈ ਉਥੇ ਹੀ ਹੁਣ ਕਾਮਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਜਿਸ ਵਾਸਤੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਜਗਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਹੀ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਪੰਜਾਬ ਰੋਡਵੇਜ ਪਨਬਸ ਅਤੇ ਪੀ ਆਰ ਟੀ ਸੀ ਦੇ ਕਾਮਿਆਂ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।
ਉਥੇ ਹੀ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ। ਹੁਣ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੇ ਕੀਤੇ ਗਏ ਐਲਾਨ ਦੇ ਮੁਤਾਬਕ ਪੰਜਾਬ ਵਿੱਚ ਅੱਜ ਰਾਤ ਤੋਂ ਹੀ ਸਰਕਾਰੀ ਬੱਸਾਂ ਨੂੰ ਚਲਾਉਣਾ ਬੰਦ ਕੀਤਾ ਗਿਆ ਹੈ। ਸਾਰੇ ਕਰਮਚਾਰੀਆਂ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸੰਘਰਸ਼ ਵਿੱਚ ਉਹਨਾਂ ਦਾ ਸਾਥ ਦਿੱਤਾ ਜਾਵੇ ਅਤੇ ਵਿਭਾਗ ਨੂੰ ਵੀ ਬਚਾਉਣ ਵਿੱਚ ਮਦਦ ਕੀਤੀ ਜਾਵੇ। ਇਨ੍ਹਾਂ ਬੱਸਾਂ ਦੇ ਸਾਰੇ ਕਾਮੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਰਹੇ ਹਨ।
ਇਸ ਗੱਲ ਦੀ ਪੁਸ਼ਟੀ ਪਹਿਲਾਂ ਹੀ ਉਨ੍ਹਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕਰ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਹੀ ਅਣਮਿੱਥੇ ਸਮੇਂ ਲਈ ਹੜਤਾਲ ਦਾ ਫੈਸਲਾ ਕੀਤਾ ਗਿਆ ਸੀ। ਯੂਨੀਅਨ ਵੱਲੋਂ ਇਹ ਫੈਸਲਾ ਉਸ ਸਮੇਂ ਕੀਤਾ ਗਿਆ ਹੈ ਜਦੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ।
Home ਤਾਜਾ ਖ਼ਬਰਾਂ ਪੰਜਾਬ : ਅੱਜ ਰਾਤ 12 ਵਜੇ ਤੋਂ ਬਾਅਦ ਸਫ਼ਰ ਕਰਨ ਵਾਲੇ ਇਹਨਾਂ ਲੋਕਾਂ ਲਈ ਆਈ ਇਹ ਮਾੜੀ ਖਬਰ ਹੋ ਜਾਵੋ ਸਾਵਧਾਨ
ਤਾਜਾ ਖ਼ਬਰਾਂ
ਪੰਜਾਬ : ਅੱਜ ਰਾਤ 12 ਵਜੇ ਤੋਂ ਬਾਅਦ ਸਫ਼ਰ ਕਰਨ ਵਾਲੇ ਇਹਨਾਂ ਲੋਕਾਂ ਲਈ ਆਈ ਇਹ ਮਾੜੀ ਖਬਰ ਹੋ ਜਾਵੋ ਸਾਵਧਾਨ
Previous Postਹੁਣੇ ਹੁਣੇ 5 ਬੱਚਿਆਂ ਦੀ ਹੋਈ ਇਕੱਠੀਆਂ ਇਸ ਤਰਾਂ ਮੌਤ ਸਾਰੇ ਪਿੰਡ ਚ ਪਿਆ ਮਾਤਮ – ਤਾਜਾ ਵੱਡੀ ਖਬਰ
Next Postਅਚਾਨਕ ਹੁਣੇ ਹੁਣੇ 14 ਸਤੰਬਰ ਤਕ ਸਕੂਲਾਂ ਨੂੰ ਬੰਦ ਕਰਨ ਬਾਰੇ ਇਥੇ ਹੋ ਗਿਆ ਇਹ ਐਲਾਨ