ਆਈਲੈਟਸ ਦੇ ਕਾਰਨ ਗਈ ਮਾਪਿਆਂ ਦੇ ਇਕਲੋਤੇ ਪੁੱਤ ਦੀ ਇਸ ਤਰਾਂ ਜਾਨ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅੱਜ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਗਿਆ ਹੈ। ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਵਧੀ ਹੈ ਉਥੇ ਹੀ ਨੌਜਵਾਨਾਂ ਵੱਲੋਂ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਵਿਦੇਸ਼ ਜਾਣ ਲਈ ਨੌਜਵਾਨਾਂ ਵੱਲੋਂ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ। ਜਿਥੇ ਨੌਜਵਾਨ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਂਦੇ ਹਨ ਜਿੱਥੇ ਜਾ ਕੇ ਉਹ ਆਪਣੇ ਘਰ ਦੀ ਆਰਥਿਕ ਤੰਗੀ ਨੂੰ ਵੀ ਦੂਰ ਕਰ ਸਕਣ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਬੱਚੇ ਪੜ੍ਹਾਈ ਦੇ ਤੌਰ ਤੇ ਵੀ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰ ਰਹੇ ਹਨ। ਜਿਸ ਵਾਸਤੇ ਬੱਚਿਆਂ ਵੱਲੋਂ ਆਈਲਟਸ ਕੀਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ।

ਆਇਲਸ ਦੇ ਕਾਰਨ ਹੀ ਬੱਚੇ ਵਿਦੇਸ਼ ਜਾ ਸਕਦੇ ਹਨ। ਉਥੇ ਹੀ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਬਾਰ੍ਹਵੀਂ ਕਲਾਸ ਤੋਂ ਬਾਅਦ ਹੀ ਆਈਲਸ ਕਰਵਾਈ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਜਲਦੀ ਹੀ ਵਿਦੇਸ਼ਾਂ ਵਿੱਚ ਜਾ ਸਕਣ। ਪਰ ਇਸਦੇ ਚਲਦੇ ਹੋਏ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਆਇਲਸ ਦੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਜਾਨ ਚਲੇ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬਠਿੰਡਾ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਨਰੂਆਣਾ ਤੋਂ ਸਾਹਮਣੇ ਆਈ ਹੈ।

ਜਿੱਥੇ 20 ਸਾਲਾਂ ਦੇ ਨੌਜਵਾਨ ਅਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਉਸ ਨੂੰ ਦੂਸਰੀ ਬਾਰ ਵੀ ਆਇਲਸ ਵਿੱਚੋਂ ਘੱਟ ਬੈਡ ਆਏ ਸਨ। ਜਿਸ ਕਾਰਨ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਇਸ ਵਾਰ ਫਿਰ ਤੋਂ ਅਧੂਰਾ ਰਹਿ ਗਿਆ ਸੀ। ਕਿਉਂਕਿ ਇਸ ਤੋਂ ਪਹਿਲਾਂ ਵੀ ਉਸ ਵੱਲੋਂ ਆਇਲਸ ਦਾ ਪੇਪਰ ਦਿੱਤਾ ਗਿਆ ਸੀ ਜਿਸ ਵਿੱਚ ਬੈਂਡ ਘੱਟ ਆਏ ਸਨ। ਨੌਜਵਾਨ ਪਿਛਲੇ ਦੋ-ਤਿੰਨ ਦਿਨਾਂ ਤੋਂ ਮਾਨਸਿਕ ਤਣਾਅ ਦੇ ਵਿੱਚ ਚੱਲ ਰਿਹਾ ਸੀ ਜਿਸ ਵੱਲੋਂ ਇਹ ਕਦਮ ਚੁੱਕ ਲਿਆ ਗਿਆ।

ਉਥੇ ਹੀ ਕੁਝ ਸਮਾਂ ਪਹਿਲਾਂ ਹੀ ਇਸ ਮ੍ਰਿਤਕ ਨੌਜਵਾਨ ਦੇ ਚਾਚੇ ਕੁਲਬੀਰ ਨਰੂਆਣਾ ਦਾ ਵੀ ਦਿਹਾਂਤ ਹੋ ਗਿਆ ਸੀ। ਉਥੇ ਹੀ ਘਰ ਵਿਚ ਇਕ ਵਾਰ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਨੌਜਵਾਨ ਨੂੰ ਉਸ ਦੀਆਂ ਭੈਣਾਂ ਵੱਲੋਂ ਸਿਰ ਤੇ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਇਗੀ ਦਿੱਤੀ ਗਈ। ਜਿਸ ਨਾਲ ਸਾਰਾ ਮਾਹੌਲ ਸੋਗਮਈ ਬਣ ਗਿਆ।