ਹੁਣੇ ਹੁਣੇ ਗੁਰਦਾਸ ਮਾਨ ਬਾਰੇ ਅਦਾਲਤ ਚੋ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਚਰਚਾ ਵਿੱਚ ਬਣਿਆ ਹੋਇਆ ਗੁਰਦਾਸ ਮਾਨ ਦਾ ਮਾਮਲਾ, ਆਏ ਦਿਨ ਕੋਈ ਨਾ ਕੋਈ ਨਵਾਂ ਮੋੜ ਲੈ ਰਿਹਾ ਹੈ। ਇਸ ਵਿਵਾਦ ਦੀ ਸ਼ੁਰੂਆਤ ਪਿਛਲੇ ਦਿਨੀਂ ਉਸ ਸਮੇਂ ਹੋਈ ਜਦੋਂ ਡੇਰਾ ਮੁਰਾਦ ਸ਼ਾਹ ਦੇ ਵਿੱਚ ਮੇਲੇ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗਾਇਕ ਗੁਰਦਾਸ ਮਾਨ ਵੱਲੋਂ ਕਿਹਾ ਗਿਆ ਸੀ ਕਿ ਜਿੱਥੇ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਜੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਹਨ ਉਥੇ ਹੀ ਡੇਰਾ ਮੁਰਾਦ ਸ਼ਾਹ ਦੇ ਸਾਈਂ ਲਾਡੀ ਸ਼ਾਹ ਜੀ ਵੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਹਨ। ਉਥੇ ਹੀ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਗੁਰਦਾਸ ਮਾਨ ਵੱਲੋਂ ਇਹ ਆਖਿਆ ਗਿਆ ਹੈ ਕਿ ਸਾਈਂ ਲਾਡੀ ਸ਼ਾਹ ਜੀ ਗੁਰੂ ਅਮਰ ਦਾਸ ਜੀ ਦੇ ਵੰਸ਼ ਵਿਚੋਂ ਹਨ।

ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਸ ਦਰਜ ਕੀਤੇ ਜਾਣ ਲਈ ਵਿਰੋਧ ਪ੍ਰਦਰਸ਼ਨ ਕੀਤੇ ਗਏ ਉਥੇ ਹੀ ਨਕੋਦਰ ਦੇ ਵਿਚ ਗਾਇਕ ਗੁਰਦਾਸ ਮਾਨ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਗੁਰਦਾਸ ਮਾਨ ਬਾਰੇ ਅਦਾਲਤ ਵਿੱਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਮਾਨ ਦੇ ਮਾਮਲੇ ਨੂੰ ਲੈ ਕੇ ਜਿੱਥੇ ਡੇਰੇ ਦੀਆਂ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵਿੱਚ ਇਕ ਦੂਸਰੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਜਲੰਧਰ ਦੇ ਵਿਚ ਗੁਰਦਾਸ ਮਾਨ ਦੇ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ।

ਜਿੱਥੇ ਗੁਰਦਾਸ ਮਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਵੀ ਜ਼ਮਾਨਤ ਲਈ ਅਰਜ਼ੀ ਦਰਜ ਕਰਵਾਈ ਗਈ ਸੀ। ਇਸ ਫੈਸਲੇ ਬਾਰੇ ਜਿੱਥੇ ਜੱਜ ਵੱਲੋਂ ਕੱਲ੍ਹ ਤੱਕ ਇਸ ਫੈਸਲੇ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਉਥੇ ਹੀ ਬੁੱਧਵਾਰ ਨੂੰ ਇਸ ਮਾਮਲੇ ਉਪਰ ਫੈਸਲਾ ਹੋਵੇਗਾ ਕੇ ਗੁਰਦਾਸ ਮਾਨ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਕਿਉਂਕਿ ਅੱਜ ਮਾਣਯੋਗ ਅਡੀਸ਼ਨਲ ਡਿਸਟ੍ਰਿਕਟ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਲੰਬੀ ਬਹਿਸ ਹੋਈ ਹੈ ਅਤੇ ਉਨ੍ਹਾਂ ਵੱਲੋਂ ਇਸ ਫੈਸਲੇ ਨੂੰ ਕੱਲ ਤੱਕ ਲਈ ਮੁਲਤਵੀ ਕੀਤਾ ਗਿਆ ਹੈ।

ਇਸ ਬਾਰੇ ਗੱਲ ਬਾਤ ਕਰਨ ਤੇ ਗੁਰਦਾਸ ਮਾਨ ਦੇ ਵਕੀਲ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੇ ਖਿਲਾਫ ਅਦਾਲਤ ਤੋਂ ਬਾਹਰ ਵੀ ਨਾਅਰੇਬਾਜ਼ੀ ਕੀਤੀ ਗਈ ਹੈ ਕਿ ਅਗਰ ਗੁਰਦਾਸ ਮਾਨ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸਿੱਖ ਜਥੇਬੰਦੀਆਂ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੀਆ।