ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਲਗਾਤਾਰ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਨਾ ਖੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ ਜਿਸ ਕਾਰਨ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਲੈ ਕੇ ਹੁਣ ਤੱਕ ਲਗਾਤਾਰ ਸੰਘਰਸ਼ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨ ਨੂੰ ਲਾਗੂ ਕਰਕੇ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਸੀ।
ਜਿਸ ਕਾਰਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਵੀ ਲਗਾਤਾਰ ਕੀਤਾ ਜਾ ਰਿਹਾ ਹੈ। ਹੁਣ ਭਾਰਤ ਦੇ ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਰਿਲਾਇਂਸ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ। ਉਥੇ ਹੀ ਮੁੜ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ ਅਤੇ ਉਹ ਅਜਿਹੇ ਪਹਿਲੇ ਭਾਰਤੀ ਬਣ ਗਏ ਹਨ ਜਿਨ੍ਹਾਂ ਦੀ ਦੌਲਤ 100 ਬਿਲੀਅਨ ਡਾਲਰ ਨੂੰ ਪਾਰ ਕਰ ਗਈ ਹੈ।
ਉਥੇ ਹੀ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਜਲਦੀ ਕਿ ਦੁਨੀਆਂ ਦੇ ਅਮੀਰਾਂ ਦੀ ਸੂਚੀ ਵਿੱਚ ਗਿਆਰਵੇਂ ਸਥਾਨ ਤੇ ਕਾਇਮ ਹਨ ਅਤੇ ਉਹ ਸੌਂ ਬਿਲੀਅਨ ਡਾਲਰ ਦੇ ਆਂਕੜੇ ਨੂੰ ਛੂ ਲੈਣਗੇ। ਉੱਥੇ ਹੀ ਇਹ ਵੀ ਦਸਿਆ ਗਿਆ ਹੈ ਕਿ ਰਿਲਾਇਸ ਦੇਸ਼ ਦੀ ਅਜਿਹੀ ਪਹਿਲੀ ਕੰਪਨੀ ਹੈ ਜੋ ਬਾਜ਼ਾਰ ਪੂੰਜੀਕਰਨ ਦੇ ਇਸ ਪੱਧਰ ਨੂੰ ਪ੍ਰਾਪਤ ਕਰਨ ਵਿਚ ਕਾਮਯਾਬ ਰਹੀ ਹੈ।
ਸੋਮਵਾਰ ਨੂੰ ਜਿੱਥੇ ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ 52 ਹਫ਼ਤਿਆਂ ਦੇ ਉੱਚ ਪੱਧਰ ਤੇ 2480 ਤੇ ਪਹੁੰਚ ਗਈ ਹੈ। ਜਿਸ ਕਾਰਨ ਕੰਪਨੀ ਨੂੰ ਫਾਇਦਾ ਹੋ ਰਿਹਾ ਹੈ। ਉਥੇ ਹੀ ਰਿਲਾਇਂਸ ਕੰਪਨੀ ਦੇ ਸ਼ੇਅਰ ਦੀਆਂ ਕੀਮਤਾਂ ਵਿੱਚ ਪਿਛਲੇ ਕਈ ਦਿਨਾਂ ਦੇ ਮੁਕਾਬਲੇ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ। ਜਿਸ ਕਾਰਨ ਕੰਪਨੀ 100 ਬਿਲੀਅਨ ਡਾਲਰ ਨੂੰ ਪਾਰ ਕਰ ਗਈ।
Previous Postਵਾਪਰਿਆ ਕਹਿਰ : 5 ਜੀਆਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
Next Postਇਸ ਭਿੰਡੀ ਦੀ ਕੀਮਤ ਹੈ ਏਨੀ ਮਹਿੰਗੀ ਕੇ ਸੁਣ ਹੋ ਜਾਵੋਂਗੇ ਹੈਰਾਨ – ਇਹ ਹੈ ਖਾਸੀਅਤ