ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਦੇ ਕਾਰਨ ਜਿੱਥੇ ਆਰਥਿਕ ਮੰਦੀ ਦੇ ਦੌਰ ਵਿੱਚੋਂ ਹਰ ਇੱਕ ਇਨਸਾਨ ਗੁਜ਼ਰਿਆ ਹੈ। ਉੱਥੇ ਹੀ ਹਰ ਇਨਸਾਨ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਪਿਛਲੇ ਸਾਲ ਕਰੋਨਾ ਦੇ ਕਾਰਨ ਮਾਰਚ ਵਿੱਚ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਲਈ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ। ਜਿਸ ਕਾਰਨ ਲੋਕਾਂ ਨੂੰ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਥੇ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਦੇ ਹੋਇਆ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਏ ਸਨ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਮਹਿੰਗਾਈ ਦੇ ਦੌਰ ਵਿੱਚ ਹਰ ਇਨਸਾਨ ਲਈ ਤਾਲਾਬੰਦੀ ਵਿੱਚ ਆਪਣੀ ਜਮ੍ਹਾਂ ਪੂੰਜੀ ਵੀ ਵਰਤ ਲਈ ਗਈ।
ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਭਾਰਤ ਵਿੱਚ ਲੋਕਾਂ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਹੁਣ ਇੱਕ ਵੱਡਾ ਝਟਕਾ ਲੱਗ ਰਿਹਾ ਹੈ। ਦੇਸ਼ ਅੰਦਰ ਜਿੱਥੇ ਹੁਣ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਉਥੇ ਹੀ ਲੋਕਾਂ ਦੇ ਖਰਚੇ ਵੀ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਜਾਣਗੇ। ਕੋਰੋਨਾ ਕਾਰਨ ਪਹਿਲਾਂ ਹੀ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ। ਉਪਰ ਦੀ ਸਰਕਾਰ ਵੱਲੋਂ ਕੀਤਾ ਗਿਆ ਮਹਿੰਗਾਈ ਵਿਚ ਵਾਧਾ ਅਤੇ ਲੋਕਾਂ ਨੂੰ ਹੋਰ ਮੁਸ਼ਕਿਲ ਵਿੱਚ ਪਾ ਰਿਹਾ ਹੈ।
ਕਿਉਂਕਿ ਹੁਣ ਸਰਕਾਰ ਵੱਲੋਂ ਕੁਝ ਚੀਜ਼ਾਂ ਦੀਆਂ ਕੀਮਤਾਂ ਵਿੱਚ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਫਿਰ ਤੋਂ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪਵੇਗਾ। ਜਿੱਥੇ ਸਰਕਾਰ ਵੱਲੋਂ ਤੇਲ ਦੀ ਕੀਮਤ ਵਿੱਚ ਕਟੌਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਹੁਣ ਹਰ ਰੋਜ਼ ਘਰ ਵਿੱਚ ਵਰਤੋਂ ਹੋਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।
ਜਿਨ੍ਹਾਂ ਵਿੱਚ ਪੈਟਰੋਲ ਡੀਜਲ, ਸਾਬਣ ਅਤੇ ਡਿਟਰਜੈਂਟ, ਦੁੱਧ ਅਤੇ ਬ੍ਰੈਡ, ਖਾਧ ਤੇਲ, ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ ਜਿਥੇ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੰਪਨੀਆਂ ਵੱਲੋਂ ਵਾਧਾ ਕੀਤਾ ਗਿਆ ਸੀ ਉੱਥੇ ਹੀ ਸਾਬਣ ਅਤੇ ਡਿਟਰਜੈਂਟ ਵਿੱਚ 14 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਹਾਉਣ ਵਾਸਤੇ ਲਕਸ ਸਾਬਣ ਦੀ ਕੀਮਤ ਵਿਚ 8 ਤੋਂ 12 ਫੀਸਦੀ, ਵ੍ਹੀਲ ਪਾਊਡਰ ਵਿੱਚ 3 .5 ਫੀਸਦੀ ਤੱਕ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ ਲੋਕਾਂ ਦੀ ਜੇਬ ਉੱਤੇ ਭਾਰੀ ਅਸਰ ਪਾਵੇਗਾ।
Previous Postਪੰਜਾਬ ਦੇ ਸਕੂਲਾਂ ਲਈ ਸਿਖਿਆ ਮੰਤਰੀ ਵਲੋਂ ਆਈ ਇਹ ਤਾਜਾ ਵੱਡੀ ਖਬਰ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ
Next Postਪੰਜਾਬ ਸਰਕਾਰ ਵਲੋਂ ਅਚਾਨਕ ਇਹਨਾਂ ਲਈ ਹੋਗਿਆ ਇਹ ਵੱਡਾ ਐਲਾਨ ,ਜਨਤਾ ਚ ਖੁਸ਼ੀ ਦੀ ਲਹਿਰ