ਆਈ ਤਾਜ਼ਾ ਵੱਡੀ ਖਬਰ
ਇਸ ਦੁਨੀਆਂ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦੇਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਕਈ ਦੇਸ਼ਾਂ ਵਿੱਚ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਜੋ ਮਾਹੌਲ ਨੂੰ ਹੋਰ ਵੀ ਸੋਗਮਈ ਬਣਾ ਜ਼ਿੰਦਗੀਆਂ ਹਨ, ਜਿਨ੍ਹਾਂ ਨਾਲ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਕਰੋਨਾ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ। ਉਥੇ ਹੀ ਵਾਪਰਨ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।
ਦੁਨੀਆਂ ਵਿੱਚ ਜਿਥੇ ਹਵਾਈ ਸਫਰ ਨੂੰ ਸਭ ਤੋਂ ਸੁਰੱਖਿਅਤ ਮੰਨਿਆ ਜਾਂਦਾ ਹੈ ਜਿਸ ਦੇ ਜ਼ਰੀਏ ਇਨਸਾਨ ਆਪਣੀ ਮੰਜਲ ਤੱਕ ਸੁਰੱਖਿਅਤ ਪਹੁੰਚ ਜਾਂਦਾ ਹੈ ਅਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਹੁਣ ਇੱਥੇ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਕਹਿਰ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੂਡਾਨ ਵਿਚ ਇਕ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਫੌਜ ਦੇ ਇਸ ਹਾਦਸਾਗ੍ਰਸਤ ਹੋਣ ਵਾਲੇ ਜਹਾਜ ਵਿੱਚ ਕਿੰਨੇ ਲੋਕ ਸਵਾਰ ਸਨ।
ਇਸ ਬਾਰੇ ਫੌਜੀ ਅਧਿਕਾਰੀਆਂ ਅਤੇ ਸਰਕਾਰ ਵੱਲੋਂ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਸੂਡਾਨ ਵਿੱਚ ਫੌਜੀ ਜਹਾਜ਼ ਦੇ ਰਾਜਧਾਨੀ ਖ਼ਾਤਰੂਮ ਵਿੱਚ ਹਾਦਸਾਗ੍ਰਸਤ ਹੋਣ ਦੀ ਜਾਣਕਾਰੀ ਪ੍ਰਧਾਨ ਮੰਤਰੀ ਦੇ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਹਾਦਸਾ ਰਾਜਧਾਨੀ ਖ਼ਾਤਰੂਮ ਦੇ ਦੱਖਣ ਵਿੱਚ ਵਾਈਟ ਨੀਲ ਕੋਲ ਵਾਪਰਿਆ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਦਸਿਆ ਹੈ ਕਿ ਇਸ ਹਾਦਸੇ ਤੋਂ ਬਾਅਦ ਇਕ ਲੈਫਟੀਨੈਂਟ ਕਰਨਲ ਸਮੇਤ ਤਿੰਨ ਹੋਰ ਅਧਿਕਾਰੀਆਂ ਦੀਆਂ ਲਾਸ਼ਾਂ ਨੂੰ ਰਾਹਤ ਬਚਾਓ ਕਰਮਚਾਰੀਆਂ ਵੱਲੋਂ ਬਰਾਮਦ ਕੀਤਾ ਗਿਆ ਹੈ।
ਉੱਥੇ ਹੀ ਜਹਾਜ਼ ਵਿਚ ਸਵਾਰ ਹੋਰ ਲੋਕਾਂ ਦੀ ਭਾਲ ਵੀ ਰਾਹਤ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਜੋ ਉਸ ਸਮੇਂ ਜਹਾਜ਼ ਵਿੱਚ ਮੌਜੂਦ ਸਨ। ਉਥੇ ਹੀ ਅਧਿਕਾਰੀਆਂ ਵੱਲੋਂ ਜਹਾਜ਼ ਵਿਚ ਸਵਾਰ ਸਾਰੇ ਯਾਤਰੀਆਂ ਦੇ ਇਸ ਹਾਦਸੇ ਤੋਂ ਬਾਅਦ ਮੌਤ ਹੋਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਹਾਦਸੇ ਨਾਲ ਦੇਸ਼ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ।
Previous Postਤੋਬਾ ਤੋਬਾ ‘ਸ਼ਾਦੀ ਡਾਟ ਕਾਮ’ ਰਾਹੀਂ ਵਿਆਹ ਕੇ ਲਿਆਂਦੀ ਲਾੜੀ ਬਾਰੇ ਆਈ ਅਜਿਹੀ ਖਬਰ – ਸੁਣ ਸਭ ਰਹਿ ਗਏ ਹੈਰਾਨ
Next Postਪੰਜਾਬੀਆਂ ਦੇ ਪਸੰਦੀਦਾ ਇਸ ਦੇਸ਼ ਨੇ ਹੁਣ ਕੀਤਾ ਅੰਤਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਇਹ ਵੱਡਾ ਐਲਾਨ