ਪੰਜਾਬ ਚ ਪਰਾਲੀ ਸਾੜਨ ਵਾਲੇ ਹੋ ਜਾਣ ਸਾਵਧਾਨ – ਹੁਣ ਸਰਕਾਰ ਨੇ ਲੈ ਲਿਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅੱਗੇ ਤਿਉਹਾਰਾਂ ਦੇ ਸੀਜ਼ਨ ਨੂੰ ਆਉਂਦੇ ਦੇਖ ਕੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ ਸੀ ਨੂੰ ਵੀ ਲੋਕਾਂ ਦੀ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਸੂਬੇ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਦੇ ਹੋਏ ਅਮਨ ਅਤੇ ਸ਼ਾਂਤੀ ਨੂੰ ਵੀ ਸਥਾਪਤ ਕੀਤਾ ਜਾ ਸਕੇ। ਸੂਬੇ ਵਿੱਚ ਫੈਲਣ ਵਾਲੀਆਂ ਕਈ ਕੁਰੀਤੀਆਂ ਨੂੰ ਦੂਰ ਕਰਨ ਲਈ ਆਏ ਦਿਨ ਹੀ ਸਰਕਾਰ ਅਤੇ ਹੋਰ ਅਧਿਕਾਰੀਆਂ ਵੱਲੋਂ ਕਈ ਤਰ੍ਹਾਂ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਹੁਣ ਪੰਜਾਬ ਵਿਚ ਪਰਾਲੀ ਸਾੜਨ ਉਪਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਸਮੇਂ ਜਿਥੇ ਝੋਨੇ ਦੀ ਫਸਲ ਦੀ ਪੈਦਾਵਾਰ ਕੀਤੀ ਗਈ ਹੈ। ਓਥੇ ਹੀ ਫਸਲ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਸਾੜ ਦਿੱਤਾ ਜਾਂਦਾ ਹੈ ਜਿਸ ਨਾਲ ਵਾਤਾਵਰਣ ਗੰਧਲਾ ਹੋ ਜਾਂਦਾ ਹੈ। ਜਿਸ ਨੂੰ ਦੇਖਦੇ ਹੋਏ ਹੁਣ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿਰੁੱਧ ਸਖਤ ਕਦਮ ਅਪਣਾਏ ਹਨ। ਕਿਉਂਕਿ ਇਸ ਪਰਾਲੀ ਦੇ ਸਾੜੇ ਜਾਣ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਹੁੰਦਾ ਹੈ ਅਤੇ ਕਈ ਹਾਦਸੇ ਵਾਪਰ ਜਾਂਦੇ ਹਨ।

ਉਥੇ ਹੀ ਲੋਕਾਂ ਨੂੰ ਸਿਹਤ ਸਬੰਧੀ ਅਤੇ ਹਵਾ ਪ੍ਰਦੂਸ਼ਣ ਦੀਆਂ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਦਰਪੇਸ਼ ਹੁੰਦੀਆਂ ਹਨ। ਇਸ ਮੌਸਮ ਦੇ ਵਿੱਚ ਸਾਹ ਨਾਲ ਸਬੰਧਿਤ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਕਿਉਂਕਿ ਧੂੰਏਂ ਦੇ ਕਾਰਨ ਵਾਤਾਵਰਣ ਗੰਧਲਾ ਹੋ ਜਾਂਦਾ ਹੈ ਅਤੇ ਆਕਸੀਜਨ ਲੈਵਲ ਵੀ ਘਟ ਜਾਂਦਾ ਹੈ।

ਇਸ ਲਈ ਹੁਣ ਉਨ੍ਹਾਂ ਵੱਲੋਂ ਮੀਟਿੰਗ ਕਰਦੇ ਹੋਏ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਇਸ ਦੀ ਵਰਤੋਂ ਕੀਤੀ ਜਾ ਸਕੇ। ਤਾਂ ਜੋ ਇਸ ਝੋਨੇ ਦੀ ਪਰਾਲੀ ਦਾ ਚਾਰਾ ਬਣਾ ਕੇ ਪਸ਼ੂਆਂ ਦੇ ਇਸਤੇਮਾਲ ਵਿੱਚ ਲਿਆਂਦਾ ਜਾ ਸਕੇ। ਉਥੇ ਹੀ ਸਾਰੇ ਜਿਲ੍ਹਿਆਂ ਵਿੱਚ ਲਾਗੂ ਕੀਤੇ ਨਿਯਮਾਂ ਨੂੰ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।