ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਵਿਸ਼ਵ ਵਿਚ ਕਰੋਨਾ ਦੀ ਆਮਦ ਹੋਈ ਹੈ ਉਸ ਤੋਂ ਬਾਅਦ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਕੁਦਰਤੀ ਆਫਤਾਂ ਨੇ ਦੁਨੀਆਂ ਵਿੱਚ ਤਬਾਹੀ ਮਚਾਈ ਹੋਈ ਹੈ। ਜਿੱਥੇ ਕੁਦਰਤੀ ਆਫਤਾਂ ਦੇ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਹੋ ਗਿਆ ਹੈ। ਜਿੱਥੇ ਕਿ ਕਰੋਨਾ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਭਾਰੀ ਤਬਾਹੀ ਹੋਈ ਹੈ। ਉਥੇ ਹੀ ਸਮੁੰਦਰੀ ਤੂਫ਼ਾਨ ਹੜ੍ਹ ਭੁਚਾਲ , ਜੰਗਲੀ ਅੱਗ, ਰਹੱਸਮਈ ਬਿਮਾਰੀਆਂ ਅਤੇ ਕਈ ਹੋਰ ਹਾਦਸੇ ਵਾਪਰਣ ਦੀਆਂ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।
ਹੁਣ ਅਮਰੀਕਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਵੱਡੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਿੱਥੇ ਪਿਛਲੇ ਦਿਨੀਂ ਆਏ ਭਿਆਨਕ ਤੂਫਾਨ ਨੇ ਭਾਰੀ ਤਬਾਹੀ ਮਚਾਈ ਸੀ। ਉੱਥੇ ਹੀ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਸੀ। ਹੁਣ ਇੱਕ ਵਾਰ ਫਿਰ ਤੋਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਅਮਰੀਕਾ ਵਿਚ ਟੈਕਸਾਸ ਅਤੇ ਲੁਸਿਆਨਾ ਵਿੱਚ ਨਿਕੋਲਸ ਤੂਫਾਨ ਨੇ ਦਸਤਕ ਦੇ ਦਿੱਤੀ ਹੈ ਅਤੇ ਭਾਰੀ ਤਬਾਹੀ ਮਚਾਈ ਹੈ।
ਜਿਸ ਨੂੰ ਦੇਖਦੇ ਹੋਏ ਇਨ੍ਹਾਂ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਪ੍ਰਸ਼ਾਸਨ ਨੂੰ ਤਿਆਰ ਰਹਿਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਉਥੇ ਹੀ ਲੋਕਾਂ ਦੇ ਬਚਾਅ ਲਈ ਮੋਟਰ ਬੋਟ ਅਤੇ ਹੜ੍ਹ ਨਾਲ ਨਜਿੱਠਣ ਲਈ ਹੈਲੀਕਾਪਟਰ ਤੱਕ ਵੀ ਤਿਆਰ ਕੀਤੇ ਗਏ ਹਨ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਤੂਫਾਨ ਦਾ ਅਸਰ ਕਈ ਦਿਨਾਂ ਤੱਕ ਦੇਖਣ ਨੂੰ ਮਿਲੇਗਾ। ਉਥੇ ਹੀ ਮੌਸਮ ਵਿਭਾਗ ਵੱਲੋਂ ਹੜ੍ਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਜਿੱਥੇ ਟੈਕਸਾਸ ਤੋਂ ਲੈ ਕੇ ਲੁਸਿਆਨਾ ਦੇ ਦੱਖਣੀ ਮਿਸੀਸਿਪੀ ਤੱਕ 10 ਤੋਂ 20 ਇੰਚ ਤੱਕ ਦੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਪ੍ਰਸ਼ਾਸਨ ਵੱਲੋਂ ਹਿਊਸਟਨ ਵਿਚ ਬੱਸਾਂ ਟਰੇਨਾਂ ਅਤੇ ਉਡਾਨਾਂ ਨੂੰ ਰੋਕ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਲੋਕਾਂ ਨੂੰ ਭਾਰੀ ਮੀਂਹ ਦੇ ਦੌਰਾਨ ਸੜਕਾਂ ਤੇ ਕੌਮੀ ਮਾਰਗ ਵੱਲ ਜਾਣ ਤੋਂ ਵੀ ਰੋਕ ਦਿੱਤਾ ਗਿਆ ਹੈ। ਇਸ ਤੂਫ਼ਾਨ ਦੇ ਟੈਕਸਾਸ ਵਿੱਚ ਦਸਤਕ ਦੇਣ ਤੋਂ ਇੱਕ ਦਿਨ ਬਾਅਦ ਇਹ ਲੁਸਿਆਨਾ ਵਿੱਚ ਵੀ ਪਹੁੰਚ ਜਾਵੇਗਾ। ਉਥੇ ਹੀ ਤੂਫਾਨ ਕਾਰਨ ਚੱਲਣ ਵਾਲੀਆਂ ਹਵਾਵਾਂ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਗਈ ਹੈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਸੁਰੱਖਿਅਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।