ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ। ਉੱਥੇ ਹੀ ਸੂਬੇ ਅੰਦਰ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਬੇਘਰੇ ਲੋਕਾਂ ਨੂੰ ਘਰ ਬਣਾਉਣ ਵਾਸਤੇ ਜ਼ਮੀਨ ਦਿਤੀ ਗਈ ਹੈ। ਜਿਸ ਉੱਪਰ ਉਨ੍ਹਾਂ ਨੂੰ ਉਨ੍ਹਾਂ ਦਾ ਮਾਲਿਕਾਨਾ ਹੱਕ ਕਈ ਜ਼ਿਲਿਆਂ ਅੰਦਰ ਦੇ ਦਿੱਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਲੋਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਵੇਖੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਬਦਲਾਅ ਵੀ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਕੁਝ ਬਦਲਾਅ ਦੀ ਮੰਗ ਵੀ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।
ਹੁਣ ਪੰਜਾਬ ਦੇ ਇਨ੍ਹਾਂ ਪਿੰਡਾਂ ਅਤੇ ਕਸਬਿਆਂ ਦੇ ਨਾਂ ਬਦਲਣ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ,ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਇਕ ਪੱਤਰ ਲਿਖ ਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਵੱਲੋਂ ਕੁਝ ਅਜਿਹੇ ਪਿੰਡਾਂ ਅਤੇ ਕਸਬਿਆਂ ਦੇ ਨਾਂਅ ਬਦਲਣ ਦੀ ਮੰਗ ਕੀਤੀ ਗਈ ਹੈ। ਉਥੇ ਹੀ ਗਿਰੀਜਨ ਅਤੇ ਹਰਿਜਨ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਕਿਉਂ ਕਿ 2017 ਵਿਚ ਰਾਜ ਸਰਕਾਰ ਵੱਲੋਂ ਇਸ ਸਬੰਧੀ ਸ਼ਬਦਾਂ ਦੀ ਵਰਤੋਂ ਨਾ ਕਰਨ ਵਾਸਤੇ ਆਖਿਆ ਗਿਆ ਸੀ ਅਤੇ ਇਸ ਨੂੰ ਯਕੀਨੀ ਬਣਾਉਣ ਦੀ ਵੀ ਗੱਲ ਕੀਤੀ ਗਈ ਹੈ। ਉਥੇ ਹੀ ਇਨ੍ਹਾਂ ਸ਼ਬਦਾਂ ਦੀ ਵਰਤੋਂ ਸਰਕਾਰੀ ਕੰਮਕਾਰ ਵਿਚ ਵੀ ਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਜਿਸ ਸਬੰਧੀ ਸਾਰੇ ਸਰਕਾਰੀ ਅਦਾਰਿਆਂ ਵਿੱਚ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਉਥੇ ਹੀ ਇਹਨਾਂ ਸ਼ਬਦਾਂ ਦੀ ਵਰਤੋਂ ਕਰਦਿਆਂ ਹੋਇਆਂ ਪਿੰਡ, ਮੁਹੱਲੇ, ਸਕੂਲਾਂ, ਬਸਤੀਆਂ ਅਤੇ ਕਸਬਿਆਂ, ਧਰਮਸ਼ਾਲਾਵਾਂ , ਸੁਸਾਇਟੀਆਂ, ਗਲੀਆਂ ਦੇ ਨਾਮ ਬਦਲਣ ਦੇ ਆਦੇਸ਼ ਸਥਾਨਕ ਸਰਕਾਰ ,ਰਜਿਸਟਰਾਰ ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ ਅਤੇ ਪੰਚਾਇਤ, ਸਕੂਲੀ ਸਿੱਖਿਆ, ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਨਾਵਾਂ ਨਾਲ ਜੁੜੇ ਹੋਏ ਜਗ੍ਹਾ ਦੇ ਨਾਮ ਤਬਦੀਲ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਥੇ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਵੱਲੋਂ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਨਿਜੀ ਤੌਰ ਤੇ ਵੀ ਇਸ ਵਿੱਚ ਦਖਲ ਦੇਣ ਵਾਸਤੇ ਅਪੀਲ ਕੀਤੀ ਗਈ ਹੈ।
Previous Postਅਚਾਨਕ ਹੁਣੇ ਹੁਣੇ 21 ਸਤੰਬਰ ਤੱਕ ਲਈ ਸਕੂਲਾਂ ਨੂੰ ਬੰਦ ਰੱਖਣ ਬਾਰੇ ਇਥੇ ਹੋ ਗਿਆ ਐਲਾਨ
Next Postਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਹਾਈ ਕੋਰਟ ਤੋਂ ਆਈ ਵੱਡੀ ਖਬਰ – ਹੋਇਆ ਇਹ ਹੁਕਮ