ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਦੇਸ਼ ਅੰਦਰ ਸਾਰੇ ਪਾਸੇ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਉਹ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈ ਸਕਦੇ ਹਨ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਕਾਫ਼ੀ ਸਮੇਂ ਤੱਕ ਤਾਲਾਬੰਦੀ ਨੂੰ ਜਾਰੀ ਰੱਖਿਆ ਗਿਆ ਹੈ। ਉਥੇ ਹੀ ਕਈ ਸੂਬਿਆਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਅਜੇ ਤੱਕ ਜਾਰੀ ਰੱਖਿਆ ਜਾ ਰਿਹਾ ਹੈ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਵਿੱਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ।
ਉਥੇ ਹੀ ਸਾਰੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ ਦਾ ਕਰੋਨਾ ਟੀਕਾਕਰਨ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਸੀ। ਪੰਜਾਬ ਵਿੱਚ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਉਥੇ ਹੀ ਕਈ ਸਕੂਲਾਂ ਵਿੱਚ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਤੇ ਕੁਝ ਸਮੇਂ ਲਈ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਹੁਣ ਅਚਾਨਕ ਇੱਥੇ 21 ਸਤੰਬਰ ਤੱਕ ਲਈ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਵਿੱਚ ਜਿੱਥੇ ਸਕੂਲਾਂ ਨੂੰ ਖੋਲ੍ਹ ਦਿਤਾ ਗਿਆ ਸੀ। ਪਰ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਕਈ ਜਗ੍ਹਾ ਤੇ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉਥੇ ਹੀ ਸਕੂਲਾਂ ਵਿੱਚ ਕੋਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ 21 ਸਤੰਬਰ ਤੱਕ ਲਈ ਸਕੂਲਾਂ ਨੂੰ ਬੰਦ ਰੱਖੇ ਜਾਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ।
ਜਿਸ ਸਦਕਾ ਹਿਮਾਚਲ ਪ੍ਰਦੇਸ਼ ਦੇ ਸਾਰੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਐ-ਮ-ਰ-ਜੈਂ-ਸੀ ਪ੍ਰਬੰਧ ਅਥਾਰਿਟੀ ਵੱਲੋਂ ਇਸ ਸਬੰਧ ਵਿੱਚ ਸੂਬੇ ਵਿੱਚ ਇਹ ਫੈਸਲਾ ਲਾਗੂ ਕਰ ਦਿੱਤਾ ਗਿਆ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਇਕ ਹਫਤੇ ਲਈ ਹੋਰ ਖੋਲ੍ਹਣ ਵਾਸਤੇ ਸਮਾਂ ਲਗ ਸਕਦਾ ਹੈ। ਕਿਉਂਕਿ ਹੁਣ 21 ਸਤੰਬਰ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਨੂੰ ਪੁਲਸ ਨੇ ਲਿਆ ਹਿਰਾਸਤ ਚ – ਇਸ ਵੇਲੇ ਦੀ ਵੱਡੀ ਖਬਰ
Next Postਪੰਜਾਬ ਦੇ ਇਹਨਾਂ ਪਿੰਡਾਂ ਅਤੇ ਕਸਬਿਆਂ ਦੇ ਨਾਮ ਬਦਲਣ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ