ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਜਿਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਉੱਥੇ ਹੀ ਬਹੁਤ ਸਾਰੇ ਰੁਜ਼ਗਾਰ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਉਥੇ ਹੀ ਬੇਰੋਜ਼ਗਾਰੀ ਦੇ ਚਲਦੇ ਹੋਏ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਆਰਥਿਕ ਕਮਜ਼ੋਰ ਸਥਿਤੀ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਸਹੂਲਤਾ ਜਾਰੀ ਕੀਤੀਆਂ ਗਈਆਂ। ਉੱਥੇ ਹੀ ਆਰਥਿਕ ਮੰਦੀ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ।
ਇਸ ਮੁਸ਼ਕਿਲ ਤੇ ਦੌਰ ਤੋਂ ਬਾਹਰ ਨਿਕਲਣ ਲਈ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਵਾਸਤੇ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਨਿਕਲਿਆ ਜਾ ਸਕੇ। ਉਥੇ ਹੀ ਕਈ ਲੋਕਾਂ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਜਾਂਦੀ ਹੈ। ਹੁਣ ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਇਨ੍ਹਾਂ ਦੀ ਫੀਸ ਮਾਫ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਰ ਕਰੋਨਾ ਦੇ ਦੌਰ ਵਿੱਚ ਜਿੱਥੇ ਠੇਕਿਆਂ ਨੂੰ ਵੀ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ।
ਉਥੇ ਹੀ ਲਾਇਸੰਸ ਫੀਸ ਮਾਫ ਕਰ ਕੇ ਠੇਕੇਦਾਰਾ ਨੂੰ ਰਾਹਤ ਦਿੱਤੀ ਗਈ ਹੈ। ਕਿਉਂਕਿ ਕਰੋਨਾ ਦੇ ਦੌਰ ਵਿੱਚ ਕੀਤੀ ਗਈ ਤਾਲਾਬੰਦੀ ਕਾਰਨ ਇਹਨਾਂ ਠੇਕੇਦਾਰਾਂ ਦੀ ਆਰਥਿਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋ ਉਨ੍ਹਾਂ ਠੇਕੇਦਾਰਾਂ ਦੀ ਲਾਇਸੰਸ ਫੀਸ ਪੂਰੀ ਤਰ੍ਹਾਂ ਮਾਫ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਕੀਤੀ ਗਈ ਤਾਲਾਬੰਦੀ ਵਿੱਚ ਸੋਲਾਂ ਦਿਨ ਸ਼ਰਾਬ ਦੇ ਠੇਕੇ ਪੁਰੀ ਤਰਾ ਨਾਲ ਬੰਦ ਕੀਤੇ ਗਏ ਸਨ। ਇਹਨਾਂ ਠੇਕੇਦਾਰਾਂ ਵੱਲੋਂ ਸਰਕਾਰ ਤੇ ਆਬਕਾਰੀ ਕਮਿਸ਼ਨ ਕੋਲ ਉਨ੍ਹਾਂ ਨੂੰ ਲਾਇਸੰਸ ਫੀਸ ਵਿੱਚ ਰਾਹਤ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਸੀ ।
ਜਿਸ ਤੋਂ ਬਾਅਦ ਉਨ੍ਹਾਂ ਦੀ ਅਪੀਲ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਇਸੈਂਸ ਦੀ ਫੀਸ ਵਿਚ 30 ਫੀਸਦੀ ਛੋਟ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਰਾਹਤ ਨਾਲ ਠੇਕੇਦਾਰਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਤਹਿਤ 2021-22 ਤਹਿਤ ਆਬਕਾਰੀ ਨੀਤੀ ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਲਾਈਸੈਸ ਫੀਸ ਨੂੰ ਮੁਆਫ਼ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਲਈ ਲੱਗ ਗਈ ਇਹ ਪਾਬੰਦੀ – ਹੋ ਜਾਵੋ ਸਾਵਧਾਨ
Next Postਪੰਜਾਬੀ ਮੁੰਡੇ ਹਰਚਰਨ ਦੇ ਮਾਮਲੇ ਚ ਹੁਣ ਆ ਗਿਆ ਇਹ ਨਵਾਂ ਵੱਡਾ ਮੌੜ – ਆਈ ਇਹ ਤਾਜਾ ਵੱਡੀ ਖਬਰ