ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਹਲਚਲ ਮਚੀ ਹੋਈ ਹੈ । ਕਿਉਂਕਿ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵੱਡੀ ਫੇਰਬਦਲ ਵੇਖਣ ਨੂੰ ਮਿਲੀ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਪੰਜਾਬੀਆਂ ਦੀ ਵਿੱਚ ਵੀ ਕਾਫ਼ੀ ਰੋਸ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਬਹੁਤ ਹੀ ਭਰੋਸੇ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਸਾਢੇ ਚਾਰ ਸਾਲ ਪਹਿਲਾਂ ਪੰਜਾਬ ਤਾਂ ਮੁੱਖ ਮੰਤਰੀ ਚੁਣਿਆ ਸੀ ।
ਪਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜਿਸ ਤਰ੍ਹਾਂ ਦੇ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ , ਉਹ ਪੂਰੇ ਨਹੀਂ ਕੀਤੇ । ਜਿਸ ਦੇ ਚੱਲਦੇ ਉਨ੍ਹਾਂ ਦੀ ਪਾਰਟੀ ਦੇ ਹੀ ਕੁਝ ਮੰਤਰੀ ਉਨ੍ਹਾਂ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੇ ਹੋਏ ਸਨ । ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਵਿੱੱਚ ਚੱਲ ਹੀ ਕਾਟੋ ਕਲੇਸ਼ ਚਰਚਾ ਦਾ ਵਿਸ਼ਾ ਬਣੀ ਹੋਈ ਸੀ । ਇਸੇ ਕਾਟੋ ਕਲੇਸ਼ ਦੇ ਚੱਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ।ਕਾਂਗਰਸ ਹਾਈਕਮਾਨ ਦੇ ਵੱਲੋਂ ਬੀਤੇ ਦਿਨੀਂ ਦਲਿਤ ਸਿੱਖ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ ।
ਬਹੁਤ ਸਾਰੇ ਕਾਂਗਰਸੀ ਆਗੂਆਂ ਦੇ ਨਾਂ ਮੁੱਖ ਮੰਤਰੀ ਦੇ ਨਵੇਂ ਚਿਹਰੇ ਵਜੋ ਸਾਹਮਣੇ ਆ ਰਹੇ ਸਨ । ਪਰ ਕਾਂਗਰਸ ਹਾਈਕਮਾਨ ਦੇ ਵੱਲੋਂ ਪੂਰੀ ਬਾਜ਼ੀ ਨੂੰ ਪਲਟਦੇ ਹੋਏ ਸਿੱਖ ਦਲਿਤ ਸਿੱਖ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ । ਇਸ ਦੇ ਚੱਲਦੇ ਅੱਜ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਜਾਣੀ ਹੈ । ਪਰ ਇਸੇ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਪੁਲੀਸ ਨੂੰ ਲੈ ਕੇ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਰਿਹਾਇਸ਼ ਤੇ ਪੁਲੀਸ ਨੇ ਸੁਰੱਖਿਆ ਨੂੰ ਘਟਾ ਦਿੱਤਾ ਹੈ । ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸਿਸਵਾਂ ਫ਼ਾਰਮ ਤੇ ਵੀ ਹੁਣ ਇਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ । ਸਾਬਕਾ ਮੁੱਖ ਮੰਤਰੀ ਦੀ ਦੀ ਰਿਹਾਇਸ਼ ਤੋਂ ਪੁਲੀਸ ਨੇ ਸਾਮਾਨ ਚੁੱਕਣਾ ਸ਼ੁਰੂ ਕਰ ਦਿੱਤਾ ਹੈ ਤੇ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਆਪਣੀ ਰਿਹਾਇਸ਼ ਦੇ ਵਿੱਚ ਹੀ ਮੌਜੂਦ ਹਨ । ਪਰ ਪੁਲੀਸ ਨੇ ਰਿਹਾਇਸ਼ ਦੇ ਬਾਹਰ ਸੁਰੱਖਿਆ ਵਿਵਸਥਾ ਨੂੰ ਘਟਾਉਣਾ ਸ਼ੁਰੂ ਕਰ ਦਿੱਤਾ ਹੈ ।
Previous Postਪੰਜਾਬ ਚ ਇਥੇ ਥਾਣੇਦਾਰ ਦੇ ਘਰੇ ਹੋ ਗਿਆ ਇਹ ਕਾਂਡ ਦੇਖ ਰਹਿ ਗਏ ਸਭ ਹੱਕੇ ਬੱਕੇ – ਤਾਜਾ ਵੱਡੀ ਖਬਰ
Next Postਕਰਲੋ ਘਿਓ ਨੂੰ ਭਾਂਡਾ – ਚੰਨੀ ਦੇ CM ਬਣਨ ਨਾਲ ਵੀ ਨਹੀਂ ਮੁੱਕੀ ਕਲੇਸ਼ ਹੁਣ ਆ ਗਈ ਇਹ ਨਵੀਂ ਵੱਡੀ ਖਬਰ ਕਾਂਗਰਸ ਚੋਂ