ਚੰਨੀ ਦੇ CM ਬਣਨ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਵਲੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਇਸ ਸਮੇਂ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿਚੋਂ ਕਾਂਗਰਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਨੂੰ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ਕਾਰਨ ਉਨ੍ਹਾਂ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਹਾਈਕਮਾਨ ਵੱਲੋਂ ਦਿੱਲੀ ਬੁਲਾਉਣਾ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਅਪਮਾਨ ਸਮਝਿਆ ਗਿਆ ਸੀ, ਇਸ ਦੌਰਾਨ ਉਹਨਾਂ ਨੇ ਆਪਣੇ ਹਦਾਇਤੀਆ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਤੋਂ ਬਾਅਦ ਹੁਣ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦਾ ਅਗਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇੱਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਵਿਚ ਫੇਰ-ਬਦਲ ਵੇਖਿਆ ਗਿਆ ਹੈ ਉਥੇ ਹੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਵੱਲੋਂ ਸਹੁੰ ਚੁੱਕੀ ਗਈ ਹੈ। ਜਿੱਥੇ ਉਨ੍ਹਾਂ ਨੂੰ ਕਾਂਗਰਸ ਦੇ ਸਾਰੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੇ ਵਧਾਈ ਦਿਤੀ ਗਈ ਹੈ।

ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਮੁੱਖ ਮੰਤਰੀ ਬਣਨ ਤੇ ਵਧਾਈ ਦਿਤੀ ਗਈ ਹੈ। ਉਨ੍ਹਾਂ ਆਖਿਆ ਕਿ ਉਹ ਪੰਜਾਬ ਦੇ ਨਾਲ ਹਮੇਸ਼ਾ ਤਾਲਮੇਲ ਬਣਾ ਕੇ ਰੱਖਣ ਤਾਂ ਜੋ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਜਾਰੀ ਰੱਖਿਆ ਜਾ ਸਕੇ। ਸੋਮਵਾਰ ਸਵੇਰ ਨੂੰ ਜਿਥੇ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁਦੇ ਦੀ ਸਹੁੰ ਚੁੱਕੀ ਗਈ ਹੈ ਉਥੇ ਹੀ ਇਸ ਮੌਕੇ ਤੇ ਰਾਹੁਲ ਗਾਂਧੀ ਵੀ ਮੌਜੂਦ ਸਨ।

ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਓ ਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਸੌਂ ਚੁੱਕੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ। ਇਸ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਕਈ ਮੰਤਰੀਆ ਦੇ ਨਾਮ ਸਾਹਮਣੇ ਆ ਰਹੇ ਸਨ। ਪਰ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਇਸ ਅਹੁਦੇ ਦਾ ਦਾਅਵੇਦਾਰ ਘੋਸ਼ਿਤ ਕੀਤਾ ਗਿਆ ਹੈ।