ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਵਿਚ ਉਥਲ-ਪੁਥਲ ਵੇਖੀ ਜਾ ਰਹੀ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਜਿੱਥੇ ਕਰੋਨਾ ਸਬੰਧੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਉਨ੍ਹਾਂ ਤੇ ਨਜ਼ਰ ਰੱਖਣ ਲਈ ਸੂਬੇ ਦੀ ਸਰਕਾਰ ਵੱਲੋਂ ਵੀ ਸਖਤ ਤਰ੍ਹਾਂ ਦੇ ਆਦੇਸ਼ ਦਿੱਤੇ ਗਏ ਸਨ। ਇਸ ਸਮੇਂ ਪੰਜਾਬ ਵਿੱਚ ਤਿਉਹਾਰੀ ਮੌਸਮ ਨੂੰ ਦੇਖਦੇ ਹੋਏ ਵੀ ਲੋਕਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਹਨਾ ਦਿਨਾਂ ਦੇ ਵਿੱਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਜਾਂਦਾ ਹੈ।
ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਵੀ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਜ਼ਿਲਾ ਮੈਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਖਾਸ ਹਦਾਇਤਾਂ ਕੀਤੀਆਂ ਗਈਆਂ ਹਨ।
ਜਿਸ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੀ ਹੱਦ ਅੰਦਰ ਕੰਬਾਇਨਾਂ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ ਜੋ ਕਿ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤਕ ਜਾਰੀ ਰਹੇਗੀ। ਇਸ ਸਮੇਂ ਦੇ ਵਿੱਚ ਕੋਈ ਵੀ ਝੋਨੇ ਦੀ ਕਟਾਈ ਨਹੀਂ ਕੀਤੀ ਜਾਵੇਗੀ। ਕਿਉਂਕਿ ਇਸ ਸਮੇਂ ਕੀਤੀ ਜਾਣ ਵਾਲੀ ਝੋਨੇ ਦੀ ਕਟਾਈ ਨਾਲ ਫਸਲਾਂ ਦੇ ਝਾੜ ਉਪਰ ਵੀ ਅਸਰ ਪੈਂਦਾ ਹੈ। ਜ਼ਿਲ੍ਹੇ ਅੰਦਰ ਇਹ ਹੁਕਮ ਜ਼ਿਲ੍ਹੇ ਦੀ ਹੱਦ ਅੰਦਰ 25 ਨਵੰਬਰ 2021 ਤੱਕ ਲਾਗੂ ਕੀਤੇ ਗਏ ਹਨ।
ਉਥੇ ਹੀ ਝੋਨੇ ਦੀ ਕਟਾਈ ਕਰਨ ਤੋਂ ਪਹਿਲਾਂ ਕੰਬਾਈਨ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੇਸ ਕਰਵਾਉਣ ਅਤੇ ਕੰਬਾਈਨ ਉਪਰ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਿਨਾ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ। ਪਾਬੰਦੀਸ਼ੁਦਾ ਸਮੇਂ ਦੇ ਵਿੱਚ ਕੰਬਾਇਨਾਂ ਚਲਾਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
Home ਤਾਜਾ ਖ਼ਬਰਾਂ ਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਵਾਪਰਿਆ ਵੱਡਾ ਕਾਂਡ ਛਾਈ ਦਹਿਸ਼ਤ – ਪਈਆਂ ਭਾਜੜਾਂ, ਤਾਜਾ ਵੱਡੀ ਖਬਰ
Next Postਸਾਵਧਾਨ : ਸ਼ਾਮ 4 ਵਜੇ ਤੱਕ ਲਈ ਇਥੇ ਬਿਜਲੀ ਰਹੇਗੀ ਬੰਦ ਕਰਲੋ ਇੰਤਜਾਮ – ਤਾਜਾ ਵੱਡੀ ਖਬਰ