ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਭਾਰਤ ਵਿੱਚ ਅਗਲੇ ਸਾਲ ਕਈ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਿਉਂ ਕਿ ਅਗਲੇ ਸਾਲ 2022 ਵਿਚ ਕਈ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ । ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਵੀ ਕਈ ਜਗਾ ਤੇ ਚੋਣਾਂ ਹੋਣ ਜਾ ਰਹੀਆਂ ਹਨ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਪੰਜਾਬੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੀਆਂ ਵੱਖਰੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਗਈਆਂ ਹਨ।
ਉਥੇ ਹੀ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਉਹਨਾਂ ਸਭ ਪੰਜਾਬੀਆਂ ਨੂੰ ਬਣਦਾ ਮਾਣ-ਸਤਿਕਾਰ ਵੀ ਦਿੱਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਉੱਪਰ ਬਹੁਤ ਸਾਰੇ ਪੰਜਾਬੀਆਂ ਦੇ ਰਾਜਨੀਤਿਕ ਖੇਤਰ ਵਿੱਚ ਵੀ ਝੰਡੇ ਗੱਡੇ ਹੋਏ ਹਨ। ਉਥੇ ਹੀ ਇਸ ਸਾਲ ਸਤੰਬਰ ਵਿਚ ਹੋਣ ਵਾਲੀਆਂ ਕੈਨੇਡਾ ਦੀਆਂ ਚੋਣਾਂ ਸਭ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿੱਥੇ ਸਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਚੋਣ ਪ੍ਰਚਾਰ ਵੀ ਜੋਰ ਸ਼ੋਰ ਨਾਲ ਕੀਤਾ ਗਿਆ।ਹੁਣ ਕੈਨੇਡਾ ਵਿੱਚ ਨਤੀਜੇ ਸਾਹਮਣੇ ਆਉਣ ਤੇ ਮਸ਼ਹੂਰ ਪੰਜਾਬੀ ਹਰਜੀਤ ਸੱਜਣ ਅਤੇ ਜਗਮੀਤ ਸਿੰਘ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਚੋਣਾਂ ਦੇ ਨਤੀਜੇ ਆਉਣ ਤੇ ਜਿਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਇਨ੍ਹਾਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੁੜ ਤੋਂ ਸਰਕਾਰ ਸੱਤਾ ਵਿੱਚ ਆ ਗਈ ਹੈ। ਉਥੇ ਹੀ ਐਨ ਡੀ ਪੀ ਪਾਰਟੀ ਦੇ ਜਗਮੀਤ ਸਿੰਘ ਨੂੰ ਵੀ 38 ਪ੍ਰਤੀਸ਼ਤ ਵੋਟਾਂ ਨਾਲ ਜਿੱਤ ਪ੍ਰਾਪਤ ਹੋਈ ਹੈ। ਜੋ ਕੇ ਇੰਡੋ ਕੈਨੇਡੀਅਨ ਵਿੱਚ ਬਹੁਤ ਹੀ ਪ੍ਰਸਿਧ ਹਸਤੀ ਹਨ। ਉਨ੍ਹਾਂ ਦੀ ਪਾਰਟੀ ਦਾ ਬੋਰਡ 2019 ਵਿੱਚ ਹੋਈਆਂ ਵੋਟਾਂ ਤੋਂ ਵਧ ਗਿਆ ਹੈ। ਜਿੱਥੇ 2019 ਵਿੱਚ ਪ੍ਰਾਪਤ ਹੋਈਆਂ ਵੋਟਾਂ ਤੋਂ 15.98 ਫੀਸਦੀ ਤੋਂ ਵੱਧ ਕੇ 17. 7 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਨੂੰ ਬਰਨਬੀ ਸਾਊਥ ਤੋਂ ਜਿੱਤ ਪ੍ਰਾਪਤ ਹੋਈ ਹੈ।
ਇਸ ਤਰ੍ਹਾਂ ਹੀ ਹਰਜੀਤ ਸਿੰਘ ਸੱਜਣ ਨੇ ਵੀ ਵੈਨਕੂਵਰ ਦੱਖਣ ਤੋਂ ਲੱਗ-ਭੱਗ 49 % ਵੋਟ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਹੈ। ਤੇ ਦੁਬਾਰਾ ਤੋਂ ਇਸ ਖੇਤਰ ਤੋਂ ਹੀ ਚੁਣੇ ਗਏ ਹਨ। ਕੈਨੇਡਾ ਵਿਚ ਹੋਈਆਂ ਚੋਣਾਂ ਦੌਰਾਨ 17 ਇੰਡੋ ਕੈਨੇਡੀਅਨ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਜਿਸ ਕਾਰਨ ਹਾਊਸ ਆਫ ਕਾਮਨਜ਼ ਵਿਚ ਇੰਡੋ ਕੈਨੇਡੀਅਨ ਲੋਕਾਂ ਦੀ ਗਿਣਤੀ ਦਾ ਇਕ ਵੱਡਾ ਦਲ ਸ਼ਾਮਲ ਹੋਵੇਗਾ। ਇਸ ਨਾਲ ਪੰਜਾਬੀ ਭਾਈਚਾਰੇ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ।
Previous Postਚੰਨੀ ਦੇ ਮੁਖ ਮੰਤਰੀ ਬਣਦੇ ਦੀ ਹੋ ਗਿਆ ਇਹ ਕੰਮ ਸ਼ੁਰੂ – ਇਹ ਲੋਕ ਹੋ ਜਾਣ ਸਾਵਧਾਨ ਕਿਤੇ ਰਗੜੇ ਨਾ ਜਾਇਓ
Next Postਪੰਜਾਬ ਪੁਲਸ ਚ ਭਰਤੀ ਹੋਏ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ ਇਲਾਕੇ ਚ ਛਾਇਆ