ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਸਰਕਾਰ ਵੱਲੋ ਕਰੋਨਾ ਨੂੰ ਠੱਲ ਪਾਉਣ ਲਈ ਪੰਜਾਬ ਵਿੱਚ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਸਨ ਅਤੇ ਲੋਕਾਂ ਨੂੰ ਵੀ ਉਨ੍ਹਾਂ ਦੀ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਸੀ। ਜਿਸ ਨਾਲ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਸਾਰੇ ਜਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਬਹੁਤ ਸਾਰੇ ਸਖਤ ਫੈਸਲੇ ਲਾਗੂ ਕੀਤੇ ਜਾ ਸਕਦੇ ਹਨ। ਪੰਜਾਬ ਵਿਚ ਹੁਣ ਇੱਥੇ ਇਹ ਫ਼ਰਮਾਨ ਜਾਰੀ ਹੋ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹੋ ਗਏ ਸਨ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਜਿੱਥੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾਂਦੀਆਂ ਹਨ। ਉੱਥੇ ਹੀ ਹੁਣ ਬਠਿੰਡਾ ਦੇ ਵਿੱਚ ਨਗਰ ਨਿਗਮ ਦੇ ਮੇਅਰ ਸ੍ਰੀਮਤੀ ਰਮਨ ਗੋਇਲ ਵੱਲੋਂ ਕੁਝ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਨੂੰ ਸੁਣ ਕੇ ਸਾਰੇ ਲੋਕ ਹੈਰਾਨ ਹਨ। ਉਨ੍ਹਾਂ ਵੱਲੋਂ ਸ਼ਹਿਰ ਅੰਦਰ ਸ਼ਾਂਤੀ ਵਾਲੇ ਮਾਹੌਲ ਨੂੰ ਬਰਕਰਾਰ ਰੱਖਦੇ ਹੋਏ ਮੇਅਰ ਦੇ ਦਫਤਰ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਬਾਥਰੂਮ ਚੱਪਲ, ਕੈਪਰੀ ਅਤੇ ਨਿੱਕਰ ਪਾ ਕੇ ਆਉਣ ਵਾਲੇ ਵਿਅਕਤੀਆਂ ਉੱਪਰ ਪੂਰਨ ਰੂਪ ਵਿੱਚ ਪਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਵੱਲੋਂ ਇਸ ਬਾਰੇ ਦਸਤਖ਼ਤ ਕਰਕੇ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਹੈ। ਜਿੱਥੇ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕੁਮਾਰ ਨੇ ਆਖਿਆ ਹੈ ਕਿ ਹਰ ਕਿਸੇ ਨੂੰ ਆਪਣੇ ਅਨੁਸਾਰ ਕੱਪੜੇ ਪਾਉਣ ਦਾ ਅਧਿਕਾਰ ਪ੍ਰਾਪਤ ਹੈ। ਉਥੇ ਹੀ ਇਹ ਲਾਗੂ ਕੀਤੇ ਗਏ ਹੁਕਮ ਉਨ੍ਹਾਂ ਦੀ ਆਜ਼ਾਦੀ ਉਪਰ ਰੋਕ ਲਗਾ ਰਹੇ ਹਨ। ਇਸ ਬਾਰੇ ਜਦੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਏਥੇ ਹੀ ਜਾਰੀ ਕੀਤੇ ਗਏ ਹੁਕਮਾਂ ਬਾਰੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ।
ਉਥੇ ਹੀ ਕੁਝ ਲੋਕਾਂ ਵੱਲੋਂ ਚੱਪਲ ਪਾ ਕੇ ਆਉਣ ਉਪਰ ਲਗਾਈ ਗਈ ਰੋਕ ਨੂੰ ਵੀ ਗ਼ਲਤ ਦੱਸਿਆ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਇਸ ਦਾ ਸਮਰਥਨ ਵੀ ਕੀਤਾ ਗਿਆ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਵਿਰੋਧ ਪਰਗਟ ਕਰਦੇ ਹੋਏ ਲਾਗੂ ਕੀਤੇ ਗਏ ਇਨ੍ਹਾਂ ਹੁਕਮਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਉਥੇ ਹੀ ਮੇਅਰ ਸਾਹਿਬ ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਨੂੰ ਨਾਦਰਸ਼ਾਹੀ ਫੁਰਮਾਨ ਵੀ ਦੱਸਿਆ ਜਾ ਰਿਹਾ ਹੈ।
Previous Postਪੰਜਾਬ ਚ ਸਕੂਲਾਂ ਲਈ ਆਈ ਇਹ ਵੱਡੀ ਖਬਰ – ਇਹਨਾਂ ਵਿਦਿਆਰਥੀਆਂ ਦੇ ਮਾਪਿਆਂ ਚ ਖੁਸ਼ੀ
Next Postਕੈਪਟਨ ਵਾਲਾ ਕੰਮ ਹੁਣ ਨਵੇਂ ਮੁੱਖ ਮੰਤਰੀ ਚੰਨੀ ਨਾਲ ਹੋਣ ਲਗਾ – ਆਈ ਇਹ ਤਾਜਾ ਵੱਡੀ ਖਬਰ