ਆਈ ਤਾਜ਼ਾ ਵੱਡੀ ਖਬਰ
ਅੱਜ ਜਿੱਥੇ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ ਉਥੇ ਹੀ ਨਵੇਂ ਨਿਯੁਕਤ ਕੀਤੇ ਮੰਤਰੀ ਮੰਡਲ ਵਿਚ ਵਿਧਾਇਕਾਂ ਦੇ ਕਾਰਨ ਕਈ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਪਿਛਲੇ ਕੁਝ ਦਿਨਾਂ ਤੋਂ ਕਿਆਸ-ਅਰਾਈਆਂ ਲਗਾਈਆ ਜਾ ਰਹੀਆਂ ਸਨ। ਜਿਸ ਨੂੰ ਅੰਜਾਮ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੀਤੇ ਦਿਨੀਂ ਰਾਹੁਲ ਗਾਂਧੀ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਦੇ ਇਸ ਮੰਤਰੀ ਮੰਡਲ ਵਿੱਚ ਪੁਰਾਣੇ ਅਤੇ ਨਵੇ ਵਿਧਾਇਕ ਦੇ ਸੁਮੇਲ ਨੂੰ ਕਾਇਮ ਰੱਖਿਆ ਗਿਆ ਹੈ। ਜਿਸ ਸਦਕਾ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀ ਰਾਹ ਤੇ ਲਿਜਾਇਆ ਜਾ ਸਕੇ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ।
ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਹਰ ਮੰਗਲਵਾਰ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ, ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਪੰਜਾਬ ਦੀ ਕੈਬਨਿਟ ਵਿੱਚ ਫੇਰ ਬਦਲ ਕੀਤਾ ਗਿਆ ਹੈ। ਉਥੇ ਹੀ ਕੈਬਨਿਟ ਮੰਡਲ ਵਿਚ ਨਵੇਂ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਕੀਤੀ ਗਈ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਉਥੇ ਹੀ ਉਨ੍ਹਾਂ ਵੱਲੋਂ ਇੱਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਹਰ ਮੰਗਲਵਾਰ ਨੂੰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਜਿਸ ਵਿਚ ਪੰਜਾਬ ਦੇ ਹਰੇਕ ਮੁੱਦੇ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕੀਤੀ ਜਾਣ ਵਾਲੀ ਮੰਗਲਵਾਰ ਨੂੰ ਇਸ ਮੀਟਿੰਗ ਵਿੱਚ ਸਾਰੇ ਮੰਤਰੀਆਂ, ਰਾਜਨੀਤਿਕ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਜੋ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ,ਪ੍ਰਬੰਧਕੀ ਸਕੱਤਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਤਾਂ ਜੋ ਸਾਰੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਆਪਣੇ ਦਫਤਰਾਂ ਵਿਚ ਸਮੇਂ ਸਿਰ ਆ ਸਕਣ, ਤਾਂ ਜੋ ਪੰਜਾਬ ਵਿੱਚ ਦਰਪੇਸ਼ ਆ ਰਹੀਆਂ ਸਾਰੀਆਂ ਮੁਸ਼ਕਲਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ।
Previous Postਪੰਜਾਬ : ਮੋਟਰ ਤੇ ਮਿਲੀ ਇਸ ਤਰਾਂ ਮੌਤ ਦੇਖ ਪ੍ਰੀਵਾਰ ਦੇ ਉਡੇ ਹੋਸ਼ – ਇਲਾਕੇ ਚ ਪਿਆ ਸੋਗ
Next Postਹੁਣੇ ਹੁਣੇ ਪੰਜਾਬ ਦੇ DGP ਦਿਨਕਰ ਗੁਪਤਾ ਬਾਰੇ ਆਈ ਇਹ ਵੱਡੀ ਤਾਜਾ ਖਬਰ