ਅਮਰੀਕਾ ਤੋਂ ਆਈ ਮਾੜੀ ਖਬਰ : ਸੈਂਕੜੇ ਯਾਤਰੀਆਂ ਨੂੰ ਲਿਜਾ ਰਹੀ ਰੇਲ ਨਾਲ ਵਾਪਰਿਆ ਇਹ ਵੱਡਾ ਹਾਦਸਾ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆ ਵਿੱਚ ਆਏ ਦਿਨ ਵਾਪਰਨ ਵਾਲੇ ਹਾਦਸਿਆ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨੇ ਲੋਕਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਜਿੱਥੇ ਇਨਸਾਨ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕਈ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਅਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਵਾਜਾਈ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿੱਥੇ ਉਹ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕਣ। ਜਿਥੇ ਰੇਲ ਸਫ਼ਰ ਨੂੰ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ। ਉਥੇ ਹੀ ਕਈ ਵਾਰ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਅਮਰੀਕਾ ਤੋਂ ਇੱਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਯਾਤਰੀਆਂ ਨੂੰ ਲਿਜਾ ਰਹੀ ਰੇਲ ਗੱਡੀ ਨਾਲ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਯਾਤਰੀਆਂ ਨੂੰ ਲਿਜਾ ਰਹੀ ਇਕ ਰੇਲ ਗੱਡੀ ਹਾਦਸਾ ਗ੍ਰਸਤ ਹੋ ਗਈ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਅਮਰੀਕਾ ਵਿੱਚ ਇਕ ਰੇਲ ਗੱਡੀ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਸੀ। ਉਸ ਸਮੇਂ ਰਸਤੇ ਵਿੱਚ ਇਹ ਰੇਲ ਗੱਡੀ ਪਟੜੀ ਤੋਂ ਲਹਿ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ।

ਇਸ ਰੇਲ ਗੱਡੀ ਵਿੱਚ 147 ਯਾਤਰੀ ਅਤੇ 47 ਚਾਲਕ ਦਲ ਦੇ ਮੈਂਬਰ ਸਵਾਰ ਸਨ ਜਿਸ ਸਮੇਂ ਇਹ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਮੈਡੀਕਲ ਹੈਲੀਕਾਪਟਰ ਸੇਵਾਵਾਂ ਨੂੰ ਯਾਤਰੀਆਂ ਦੀ ਸੇਵਾ ਵਿੱਚ ਲਗਾ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਜ਼ਖਮੀ ਹੋਏ ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਥੇ ਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਯਾਤਰੀਆਂ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਬਾਹਰ ਕੱਢਣ ਦਾ ਕੰਮ ਜਾਰੀ ਹੈ। ਇਹ ਹਾਦਸਾ ਕੈਨੇਡਾ ਦੀ ਸਰਹੱਦ ਤੋਂ ਲੱਗਭੱਗ 48 ਕਿਲੋਮੀਟਰ ਦੀ ਦੂਰੀ ਤੇ ਵਾਪਰਿਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਅਤੇ ਇਸ ਇਲਾਕੇ ਵਿੱਚ ਆਫ਼ਤ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਹਨ।