ਛੋਟੀ ਉਮਰ ‘ਚ ਹੀ ਮਾਪਿਆਂ ਦੇ ਇਕਲੋਤੇ ਸਹਾਰੇ ਨੂੰ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਦੇ ਸੁਪਨੇ ਵੇਖੇ ਜਾਂਦੇ ਹਨ ਉਨ੍ਹਾਂ ਦੇ ਬੱਚੇ ਵੱਡੇ ਹੋ ਕੇ ਉਨ੍ਹਾਂ ਦਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ। ਮਾਪਿਆਂ ਵੱਲੋਂ ਸ਼ੁਰੂ ਤੋਂ ਹੀ ਆਪਣੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਂਦਾ ਹੈ ਜਿੱਥੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ ਉੱਥੇ ਹੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਨ। ਵੱਖ-ਵੱਖ ਖੇਤਰਾਂ ਵਿੱਚ ਛੋਟੀ ਉਮਰ ਦੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ। ਜਿਸ ਨਾਲ ਪਰਿਵਾਰ ਦਾ ਹੀ ਨਹੀਂ ਬਲਕਿ ਦੇਸ਼ ਦਾ ਮਾਣ ਉੱਚਾ ਹੋ ਜਾਂਦਾ ਹੈ।

ਪਰ ਨਿੱਕੀ ਉਮਰੇ ਵੱਡੀਆਂ ਪੁਲਾਂਗਾ ਪੁੱਟਣ ਵਾਲੇ ਜਦੋਂ ਅਜਿਹੇ ਖਿਡਾਰੀਆਂ ਨਾਲ ਕੋਈ ਭਿਆਨਕ ਹਾਦਸਾ ਵਾਪਰ ਜਾਂਦਾ ਹੈ ਤਾਂ, ਸਾਰੇ ਲੋਕ ਦੁਖੀ ਹੋ ਜਾਂਦੇ ਹਨ। ਛੋਟੀ ਉਮਰ ਵਿੱਚ ਹੀ ਮਾਪਿਆਂ ਦੇ ਇਕਲੋਤੇ ਸਹਾਰੇ ਦੀ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇ ਦੁੱਖ ਭਰੀ ਖਬਰ ਕਿਸ਼ਨਗੜ੍ਹ ਵਿਚ ਨੌਵੀਂ ਕਲਾਸ ਵਿੱਚ ਪੜਦੇ ਵਿਦਿਆਰਥੀ ਦੀ ਹੋਈ ਮੌਤ ਬਾਰੇ ਸਾਹਮਣੇ ਆਈ ਹੈ। ਜਿੱਥੇ ਇਕ 14 ਸਾਲਾ ਦਾ ਗੁਰਵਿੰਦਰ ਸਿੰਘ ਫੁੱਟਬਾਲ ਦਾ ਹੋਣਹਾਰ ਖਿਡਾਰੀ ਮੰਨਿਆ ਜਾ ਰਿਹਾ ਸੀ। ਉਥੇ ਵੀ ਇਹ ਸੈਫਰਨ ਸਿਟੀ ਸਕੂਲ ਕ੍ਰਿਸ਼ਨਗੜ੍ਹ ਵਿਖੇ 9 ਵੀਂ ਕਲਾਸ ਵਿੱਚ ਪੜ੍ਹ ਰਿਹਾ ਸੀ।

ਇਹ 14 ਸਾਲਾ ਗੁਰਵਿੰਦਰ ਸਿੰਘ ਲੀਵਰ ਦੀ ਭਿਆਨਕ ਬਿਮਾਰੀ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਉਸ ਦੀ ਸਿਹਤ ਬਹੁਤ ਜਿਆਦਾ ਖਰਾਬ ਹੋ ਗਈ। ਇਹ ਬੱਚਾ ਆਪਣੀ ਜ਼ਿੰਦਗੀ ਦੀ ਜੰਗ ਆਖਰੀ ਦਮ ਤੱਕ ਲੜਦਾ ਰਿਹਾ, ਜਿਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਤੁਸੀਂ ਫਿਕਰ ਨਾ ਕਰੋ ਮੈਂ ਜਲਦੀ ਠੀਕ ਹੋ ਜਾਵੇਗਾ। ਪਰ ਇਸ ਨਾਮੁਰਾਦ ਬੀਮਾਰੀ ਅੱਗੇ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ। ਇਸ ਬੱਚੇ ਨੂੰ ਇਲਾਜ ਵਾਸਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ।

ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਲੀਵਰ ਬਦਲਣ ਲਈ ਉਸ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਭੇਜ ਦਿੱਤਾ ਗਿਆ ਸੀ। ਜਿੱਥੇ ਇਹ ਬੱਚਾ ਜੇਰੇ-ਇਲਾਜ ਸੀ ਉੱਥੇ ਹੀ ਉਸ ਦੀ ਮੌਤ ਹੋ ਗਈ। ਇਸ ਬੱਚੇ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਬੱਚੇ ਨੂੰ ਅੰਤਿਮ ਵਿਦਾਇਗੀ ਉਸ ਦੇ ਪਿੰਡ ਗਗੜਮਾਜਰਾ ਦੇ ਸ਼ਮਸ਼ਾਨਘਾਟ ਵਿਖੇ ਲੋਕਾਂ ਵੱਲੋਂ ਨਮ ਅੱਖਾਂ ਨਾਲ ਦਿੱਤੀ ਗਈ।