ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਵਿੱਚ ਕਈ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਕਈ ਨਵੇਂ ਹੁਕਮ ਵੀ ਲਾਗੂ ਕੀਤੇ ਹਨ। ਜਿੱਥੇ ਕੈਪਟਨ ਸਰਕਾਰ ਵੱਲੋਂ ਪਿੱਛੇ ਜਿਹੇ ਬਿਜਲੀ ਮੁਫਤ ਮੁਹਈਆ ਕਰਵਾਉਣ ਦੇ ਵਾਅਦੇ ਕੀਤੇ ਗਏ ਸਨ ਉਥੇ ਹੀ ਸਰਕਾਰ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਦੁਆਰਾ ਬਿੱਲ ਨਾ ਭਰਨ ਤੇ ਬਿਜਲੀ ਦੇ ਕੁਨੈਕਸ਼ਨ ਕੱਟੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਵਿਚ ਪਿਛਲੇ ਮਹੀਨੇ ਕਈ ਬਿਜਲੀ ਪਾਵਰ ਪਲਾਂਟ ਬੰਦ ਹੋਣ ਕਾਰਨ ਸ਼ੁਰੂ ਹੋਏ ਬਿਜਲੀ ਸੰਕਟ ਕਾਰਨ ਵੀ ਲੋਕਾਂ ਵਿੱਚ ਕਾਫੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਚੱਕੇ ਜਾਮ ਕੀਤੇ ਜਾ ਰਹੇ ਸਨ।
ਹੁਣ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਨਵੇਂ ਹੁਕਮ ਜਾਰੀ ਕਰਨ ਦੀ ਇਕ ਵੱਡੀ ਤਾਜ਼ਾ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ ਕਿ 55 ਹਜ਼ਾਰ ਤੋਂ ਇਕ ਲੱਖ ਘਰਾਂ ਦੇ ਜੋ ਵੀ ਬਿਜਲੀ ਦੇ ਕੁਨੈਕਸ਼ਨ ਕੱਟੇ ਗਏ ਸਨ ਉਨ੍ਹਾਂ ਨੂੰ ਮੁੜ ਦੁਆਰਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਇਹ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵੀ ਘਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਪਏ ਹੋਏ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਆਪਣੇ ਪੱਲਿਓਂ ਭਰਿਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਲੋਕਾਂ ਦੇ 2 ਕਿਲੋ ਵਾਟ ਤੱਕ ਦੇ ਲੋਡ ਦੇ ਸਾਰੇ ਬਕਾਏ ਮੁਆਫ਼ ਕਰ ਦਿੱਤੇ ਜਾਣਗੇ ਅਤੇ 80 ਫੀਸਦੀ ਦੇ ਕਰੀਬ ਜੋ ਵੀ ਬਿੱਲ ਬਾਕੀ ਬਚੇ ਹੋਏ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਖ਼ੁਦ ਭਰਿਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਨਵੀਂ ਪਾਲਸੀ ਲੈ ਕੇ ਆਉਣ ਦਾ ਯਕੀਨ ਵੀ ਦਵਾਇਆ ਗਿਆ ਹੈ ਅਤੇ ਰੇਤ ਮਾਫੀਆ ਦੇ ਜਲਦ ਖਾਤਮਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ।
ਨਵਜੋਤ ਸਿੰਘ ਸਿੱਧੂ ਦੁਆਰਾ ਦਿੱਤੇ ਗਏ ਅਸਤੀਫੇ ਤੇ ਵੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਚਾਰ ਸਾਂਝੇ ਕੀਤੇ ਉਨ੍ਹਾਂ ਨੇ ਦੱਸਿਆ ਕਿ ਮੈਂ ਅੱਜ ਹੀ ਨਵਜੋਤ ਸਿੰਘ ਸਿੱਧੂ ਨਾਲ ਫੋਨ ਤੇ ਰਾਬਤਾ ਕਾਇਮ ਕੀਤਾ ਹੈ ਕਿ ਜੋ ਵੀ ਗਲਤੀ ਲੱਗਦੀ ਹੈ ਉਸ ਨੂੰ ਸੁਧਾਰਿਆ ਜਾ ਸਕਦਾ ਹੈ।
Previous Postਹੁਣੇ ਹੁਣੇ ਪੰਜਾਬ ਚ ਇਥੇ 25 ਨਵੰਬਰ ਤੱਕ ਸ਼ਾਮ 7 ਵਜੇ ਤੋਂ ਸਵੇਰ ਏਨੇ ਤੱਕ ਲਈ ਲੱਗ ਗਈ ਇਹ ਪਾਬੰਦੀ
Next Postਸਾਵਧਾਨ : ਦਿੱਲੀ ਚ ਅਚਾਨਕ 1 ਜਨਵਰੀ ਤੱਕ ਲਈ ਲੱਗੀ ਇਹ ਸਖਤ ਪਾਬੰਦੀ – ਤਾਜਾ ਵੱਡੀ ਖਬਰ