ਕਾਂਗਰਸ ਤੋਂ ਅੱਕੇ ਹੋਏ ਕੈਪਟਨ ਨੇ ਹੁਣ ਕਰਤਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸਾਰੇ ਲੋਕਾਂ ਦੀਆਂ ਨਜ਼ਰਾਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਲੱਗੀਆਂ ਹੋਈਆਂ ਹਨ। ਕਿਉਂਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋ ਜਿੱਤ ਪ੍ਰਾਪਤ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਉਹਨਾ ਸਾਰੀਆਂ ਪਾਰਟੀਆਂ ਨੂੰ ਕਈ ਤਰ੍ਹਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਸ ਕਾਰਨ ਬਹੁਤ ਸਾਰੀਆਂ ਪਾਰਟੀਆਂ ਦੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਉੱਥੇ ਹੀ ਬੀਤੇ ਦਿਨੀਂ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਅਤੇ ਹੁਣ ਨਵਜੋਤ ਸਿੱਧੂ ਵੱਲੋਂ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਜਿਸ ਕਾਰਨ ਕਾਂਗਰਸ ਪਾਰਟੀ ਵਿਚ ਕਾਫੀ ਹਲਚਲ ਵੇਖੀ ਜਾ ਰਹੀ ਹੈ। ਹੁਣ ਕਾਂਗਰਸ ਤੋਂ ਅੱਕੇ ਹੋਏ ਕੈਪਟਨ ਵੱਲੋਂ ਇਹ ਕੰਮ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਗਿਆ ਹੈ।

ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਉੱਤੇ ਵੀ ਕਾਂਗਰਸ ਸ਼ਬਦ ਨੂੰ ਹਟਾ ਦਿੱਤਾ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੇ ਟਵਿਟਰ ਅਕਾਊਂਟ ਤੇ ਸਾਬਕਾ ਫੌਜੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਉਹ ਆਪਣੇ ਪੰਜਾਬ ਦੇ ਲੋਕਾਂ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ। ਉਥੇ ਹੈ ਇਸ ਗੱਲ ਦਾ ਭਰੋਸਾ ਵੀ ਜਤਾਇਆ ਹੈ ਕਿ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਵੱਲੋਂ ਦਿੱਲੀ ਵਿੱਚ ਜਿੱਥੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਗਈ ਹੈ।

ਉੱਥੇ ਹੀ ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਹਾਈਕਮਾਨ ਨੂੰ ਭਰੋਸਾ ਨਹੀਂ ਹੈ ਉਹ ਪਾਰਟੀ ਨਾਲ ਨਹੀਂ ਰਹਿ ਸਕਦੇ। ਜਿੱਥੇ ਉਨ੍ਹਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੋਵੇ ਜੋ ਸਹਿਣਯੋਗ ਨਾ ਹੋਵੇ। ਇਸ ਲਈ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਤਾ ਗਿਆ ਹੈ।