ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਜਿੱਥੇ ਸੂਬਾ ਸਰਕਾਰ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਦੇਖਣ ਨੂੰ ਸਾਹਮਣੇ ਆ ਰਹੀਆਂ ਹਨ ਉਥੇ ਹੀ ਕਈ ਤਰ੍ਹਾਂ ਦੇ ਨਵੇਂ ਐਲਾਨ ਵੀ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਜਿੱਥੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਕਿਉਂ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਵੀ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਮੰਡਲ ਦੇ ਮੰਤਰੀਆਂ ਨੂੰ ਵੱਖ ਵੱਖ ਵਿਭਾਗਾਂ ਦੇ ਅਹੁਦਿਆਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਇਨ੍ਹਾਂ ਮੰਤਰੀਆਂ ਵੱਲੋਂ ਆਪਣੇ ਕੰਮ ਨੂੰ ਬਾਖੂਬੀ ਕੀਤਾ ਜਾ ਰਿਹਾ ਹੈ।
ਬਾਦਲ ਪਰਵਾਰ ਲਈ ਹੁਣ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਕਾਰਵਾਈ ਹੋਵੇਗੀ ਜਿਸ ਵਾਰੇ ਵੱਡੀ ਤਾਜਾ ਖਬਰ ਪ੍ਰਾਪਤ ਹੋਈ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਜਿਥੇ ਸੂਬੇ ਅੰਦਰ ਟਰਾਂਸਪੋਰਟ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕਰ ਦਿੱਤੇ ਗਏ ਹਨ। ਬੀਤੇ ਦਿਨੀਂ ਉਨ੍ਹਾਂ ਵੱਲੋਂ ਦੋ ਦਿਨਾਂ ਦੇ ਅੰਦਰ-ਅੰਦਰ ਬੱਸ ਅੱਡਿਆਂ ਤੇ ਨਾਜਾਇਜ਼ ਕਬਜ਼ੇ ਨੂੰ ਸਾਫ਼ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਸਰਕਾਰ ਨੂੰ ਲਗਾਏ ਜਾ ਰਹੇ ਚੂਨੇ ਨੂੰ ਠੱਲ ਪਾਈ ਜਾ ਸਕੇ। ਉੱਥੇ ਹੀ ਬੀਤੇ ਕੱਲ ਉਨ੍ਹਾਂ ਵੱਲੋਂ ਬਠਿੰਡਾ ਵਿਚ ਇਕ ਮੀਟਿੰਗ ਕਰਕੇ ਸਾਰੇ ਬੱਸ ਅਡਿਆ ਅੰਦਰ ਬੱਸਾਂ ਦੇ ਸਮੇਂ ਵਿੱਚ ਤਬਦੀਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਤਾਂ ਉਹ ਸਾਰੀਆਂ ਬੱਸਾਂ ਨੂੰ ਇੱਕੋ ਜਿਹਾ ਸਮਾਂ ਮਿਲ ਸਕੇ। ਉਥੇ ਹੀ ਬਠਿੰਡਾ ਦੇ ਬੱਸ ਅੱਡੇ ਅੰਦਰ ਅੱਜ ਨਾਜਾਇਜ਼ ਖੋਖਿਆਂ ਦੇ ਕੈਬਨਿਟ ਨੂੰ ਤੋੜ ਦਿੱਤਾ ਗਿਆ ਹੈ। ਜੋ ਬੱਸ ਅੱਡਿਆਂ ਦੇ ਅੰਦਰ ਨਜਾਇਜ਼ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਇਨ੍ਹਾਂ ਵਿਚੋਂ ਇਕ ਹੈ ਬਾਦਲ ਪਰਿਵਾਰ ਦੀ ਓਰਬਿਟ ਬੱਸ ਦਾ ਦੱਸਿਆ ਗਿਆ ਹੈ। ਪੁਲਿਸ ਵੱਲੋਂ ਜਿੱਥੇ ਸਖ਼ਤੀ ਨਾਲ ਇਹ ਕੰਮ ਕੀਤਾ ਜਾ ਰਿਹਾ ਹੈ। ਉਥੇ ਹੀ ਰਾਜਾ ਵੜਿੰਗ ਵੱਲੋਂ ਕੱਲ ਬਠਿੰਡਾ ਪਹੁੰਚ ਕੇ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਸਨ। ਬਾਦਲ ਪਰਿਵਾਰ ਦੀ ਓਰਬਿਟ ਬੱਸ ਚਾਲਕਾਂ ਵੱਲੋਂ ਜਿਥੇ ਲੰਮੇ ਸਮੇਂ ਤੋਂ ਕਬਜ਼ਾ ਕੀਤਾ ਗਿਆ ਸੀ।
ਉਨ੍ਹਾਂ ਕਈ ਖ਼ੋਖ਼ਿਆਂ ਨੂੰ ਹੁਣ ਹਟਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀ ਆਰ ਟੀ ਸੀ ਦੇ ਜੀਐਮ ਰਮਨ ਸ਼ਰਮਾ ਨੇ ਦੱਸਿਆ ਹੈ ਕਿ, ਨਜ਼ਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਛੇ ਮਹੀਨੇ ਪਹਿਲਾਂ ਹੀ ਨੋਟਿਸ ਦੇ ਦਿੱਤਾ ਗਿਆ ਸੀ ਪਰ ਕਿਸੇ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਸੀ। ਪਰ ਹੁਣ ਨਵੇਂ ਟਰਾਂਸਪੋਰਟ ਮੰਤਰੀ ਵੱਲੋਂ ਵੱਡੇ ਘਰਾਣਿਆਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
Previous Postਨਵਜੋਤ ਸਿੱਧੂ ਦੇ ਅਸਤੀਫੇ ਦੇਣ ਬਾਅਦ ਹੁਣ ਪ੍ਰਤਾਪ ਬਾਜਵਾ ਵਲੋਂ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਕਪਿਲ ਸ਼ਰਮਾ ਸ਼ੋਅ ਨੂੰ ਲੈ ਕੇ ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਤਾਜਾ ਖਬਰ