ਹੁਣੇ ਹੁਣੇ ਵਾਪਰਿਆ ਕਹਿਰ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਚ ਹੋਇਆ ਭਿਆਨਕ ਹਾਦਸਾ 7 ਮੌਕੇ ਤੇ ਮਰੇ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਹਰ ਇਨਸਾਨ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਾਸਤੇ ਜਿੱਥੇ ਆਵਾਜਾਈ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਸੜਕੀ ਸਮੁੰਦਰੀ ਅਤੇ ਰੇਲਵੇ ਆਵਾਜਾਈ ਨੂੰ ਪਹਿਲ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਅਹਿਮ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉੱਥੇ ਹੀ ਕੁੱਝ ਲੋਕਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਦੀ ਉਲੰਘਣਾ ਕਰਨ ਨਾਲ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰ-ਜਾ-ਮ ਦੇ ਦਿੰਦੇ ਹਨ।

ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਉਸ ਦਾ ਖ-ਮਿ-ਆ-ਜਾ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਸਵਾਰੀਆਂ ਨਾਲ ਭਰੀ ਹੋਈ ਬੱਸ ਨਾਲ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਟਰੱਕ ਨਾਲ ਟੱਕਰ ਹੋਣ ਤੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅਤੇ ਟਰੱਕ ਦੇ ਵਿਚਕਾਰ ਇਹ ਭਿਆਨਕ ਸੜਕ ਹਾਦਸਾ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲੇ ਦੇ ਗੋਹਦ ਥਾਣਾ ਖੇਤਰ ਅਧੀਨ ਵਾਪਰਿਆ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ 50 ਸਵਾਰੀਆਂ ਨਾਲ ਭਰੀ ਹੋਈ ਬੱਸ ਗਵਾਲੀਅਰ ਤੋ ਬਰੇਲੀ ਉੱਤਰਪ੍ਰਦੇਸ਼ ਵਾਸਤੇ ਸਵੇਰ ਨੂੰ ਰਵਾਨਾ ਹੋਈ ਸੀ।

ਜਦੋਂ ਇਹ ਬੱਸ ਭਿੰਡ ਮਾਰਗ ਤੇ ਘੂਮਕਾਪੁਰਾ, ਗਵਾਲੀਅਰ ਨਜ਼ਦੀਕ ਪਹੁੰਚੀ ਤਾਂ ਉਸ ਸਮੇਂ ਹੀ ਤੇਜ਼ ਰਫਤਾਰ ਨਾਲ ਸਾਹਮਣੇ ਤੋਂ ਆ ਰਹੇ ਇੱਕ ਡੰਪਰ ਨਾਲ ਟਕਰਾ ਗਈ। ਬੱਸ ਵਿਚ ਸਵਾਰ ਸਵਾਰੀਆਂ ਨੂੰ ਗੰ-ਭੀ-ਰ ਸੱਟਾਂ ਲੱਗੀਆਂ ਅਤੇ 7 ਯਾਤਰੀਆਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਗਵਾਲੀਅਰ ਦੇ ਸਿਵਲ ਹਸਪਤਾਲ ਵਿਚ 16 ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਦਾਖ਼ਲ ਕਰਾਇਆ ਗਿਆ, 12 ਲੋਕਾਂ ਨੂੰ ਗੋਹਦ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਨ੍ਹਾਂ ਨੂੰ ਗਵਾਲੀਅਰ ਰੈਫਰ ਕੀਤਾ ਗਿਆ ਹੈ।

ਮ੍ਰਿਤਕਾਂ ਵਿੱਚ 6 ਪੁਰਸ਼ ਅਤੇ ਇਕ ਔਰਤ ਸਾਮਲ ਹਨ। ਜਿਨ੍ਹਾਂ ਦੀ ਪਹਿਚਾਨ ਅਜੇ ਤੱਕ ਨਹੀਂ ਹੋ ਸਕਦੀ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਹਾਦਸੇ ਵਿਚ ਮਾਰੇ ਗਏ ਅਤੇ ਜ਼ਖਮੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਇਕ ਨਿੱਜੀ ਯਾਤਰੀ ਬੱਸ ਹੈ।