ਆਈ ਤਾਜ਼ਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਪਰ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਲਗਾਤਾਰ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਪੱਕਾ ਮੋਰਚਾ ਲਾ ਕੇ ਬੈਠੇ ਹੋਏ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕੀਤੀਆਂ ਗਈਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆ ਹਨ।
ਉਥੇ ਕਿਸਾਨਾਂ ਵੱਲੋਂ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। 27 ਸਤੰਬਰ ਨੂੰ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚੇ ਭਾਰਤ ਨੂੰ ਬੰਦ ਕੀਤਾ ਗਿਆ ਸੀ। ਜਿਸ ਕਾਰਨ ਸਰਕਾਰ ਨੂੰ ਹੱਥਾਂ-ਪੈਰਾਂ ਦੀਆਂ ਪੈ ਗਈਆਂ ਸਨ। ਕਿਸਾਨਾਂ ਵੱਲੋਂ ਜਿੱਥੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਸੂਬਾ ਸਰਕਾਰਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਗਈ ਹੈ ਉਥੇ ਹੀ ਹੁਣ ਕਿਸਾਨਾਂ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਚੰਨੀ ਸਰਕਾਰ ਚਿੰਤਾ ਵਿੱਚ ਪੈ ਗਈ ਹੈ।
ਨਰਿੰਦਰ ਮੋਦੀ ਨਾਲ ਜਿੱਥੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਕਾਤ ਕੀਤੀ ਗਈ ਹੈ। ਉੱਥੇ ਹੀ ਹੁਣ ਪੰਜਾਬ ਅੰਦਰ ਝੋਨੇ ਦੀ ਫਸਲ ਦੀ ਖਰੀਦ ਦੇ ਸੀਜ਼ਨ ਨੂੰ ਲੈ ਕੇ ਸੰਜੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਸਮੇਂ ਸਿਰ ਉਨ੍ਹਾਂ ਦੀ ਫਸਲ ਦਾ ਉਚਿਤ ਮੁੱਲ ਦਿੱਤਾ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਝੋਨੇ ਦੀ ਖਰੀਦ ਨੂੰ ਤੁਰੰਤ ਜਾਰੀ ਕਰਵਾਇਆ ਜਾਣਾ ਚਾਹੀਦਾ ਹੈ।
ਜਿਸ ਲਈ ਹੁਣ 2 ਅਕਤੂਬਰ ਨੂੰ ਕਾਂਗਰਸ ਦੇ ਸਾਰੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਸਰਕਾਰ ਨੂੰ ਕਿਸਾਨਾਂ ਦੀਆਂ ਮੁ-ਸ਼-ਕ-ਲਾਂ ਦਾ ਪਤਾ ਲੱਗ ਸਕੇ। ਸੰਜੁਕਤ ਕਿਸਾਨ ਮੋਰਚਾ ਵੱਲੋਂ ਪਹਿਲਾ ਇਹ ਧਰਨੇ ਕਾਂਗਰਸ ਵਿਧਾਇਕਾਂ ਦੀ ਜਗ੍ਹਾ ਤੇ ਡੀਸੀ ਦਫ਼ਤਰਾਂ ਵਿੱਚ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਪਰ ਦੋ ਅਕਤੂਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ, ਅਤੇ ਅਗਲੇ ਦਿਨ ਐਤਵਾਰ ਹੋਣ ਕਾਰਨ ਸੰਜੁਕਤ ਕਿਸਾਨ ਮੋਰਚੇ ਵੱਲੋਂ ਆਪਣੇ ਫੈਸਲੇ ਵਿੱਚ ਤਬਦੀਲੀ ਕੀਤੀ ਗਈ ਹੈ।