ਪੰਜਾਬ ਚ ਵਾਪਰਿਆ ਕਹਿਰ ਅਸਮਾਨੀ ਬਿਜਲੀ ਪੈਣ ਨਾਲ ਇੱਕੋ ਥਾਂ ਤੇ ਹੋਈ ਕਈ ਲੋਕਾਂ ਦੀ ਮੌਤਾਂ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਕੁਦਰਤੀ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਜਿਸ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੂਬੇ ਵਿੱਚ ਜਿੱਥੇ ਬਰਸਾਤ ਅਤੇ ਤੇਜ਼ ਹਨੇਰੀ ਵਗਣ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਅੱਜ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕਿਸਾਨਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਇਸ ਮੀਂਹ ਅਤੇ ਹਨੇਰੀ ਕਾਰਨ ਫਸਲਾਂ ਖੇਤਾਂ ਵਿੱਚ ਵਿਛ ਗਈਆਂ ਹਨ। ਇਥੇ ਹੀ ਬਰਸਾਤ ਅਤੇ ਅਸਮਾਨੀ ਬਿਜਲੀ ਪੈਣ ਕਾਰਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿਥੇ ਅਸਮਾਨੀ ਬਿਜਲੀ ਪੈਣ ਨਾਲ ਕਈ ਲੋਕਾਂ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਥਾਣਾ ਭਾਦਸੋ ਅਧੀਨ ਆਉਂਦੇ ਪਿੰਡ ਰਾਇਮਲ ਮਾਜਰੀ ਵਿੱਚ ਅਸਮਾਨੀ ਬਿਜਲੀ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਟਾਂ ਦੇ ਭੱਠੇ ਉੱਪਰ ਮਜ਼ਦੂਰ ਕੰਮ ਕਰ ਰਹੇ ਸਨ ਅਤੇ ਅੱਜ ਸਵੇਰੇ ਅਚਾਨਕ ਹੀ ਮੌਸਮ ਦੀ ਤਬਦੀਲੀ ਕਾਰਨ ਭਾਰੀ ਬਰਸਾਤ ਹੋਣ ਅਤੇ ਅਸਮਾਨੀ ਬਿਜਲੀ ਦੇ ਕਾਰਨ ਇਹ ਤਿੰਨ ਮਜ਼ਦੂਰ ਅਸਮਾਨੀ ਬਿਜਲੀ ਦੀ ਚਪੇਟ ਵਿਚ ਆ ਗਏ।

ਜਦੋਂ ਇਕ ਭੱਠੇ ਉੱਪਰ ਕੰਮ ਕਰ ਰਹੇ ਸੀ ਤਾਂ ਅਸਮਾਨੀ ਬਿਜਲੀ ਪੈਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਵਿੱਚ ਗੁਲਜ਼ਾਰ ਸਿੰਘ ਪੁੱਤਰ ਰੌਣਕੀ ਰਾਮ, ਗੁਰਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਪਿੰਡ ਰਾਇਮਲ ਮਾਜਰੀ, ਉੱਥੇ ਹੀ ਇਕ ਵਿਅਕਤੀ ਗੁਰਲਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਧਨੋਰੀ, ਤਿੰਨ ਵਿਅਕਤੀ ਅਸਮਾਨੀ ਬਿਜਲੀ ਦੀ ਚਪੇਟ ਵਿਚ ਆ ਗਏ।

ਇਨ੍ਹਾਂ ਸਭ ਦੀ ਮੌਤ ਹੋ ਗਈ, ਉੱਥੇ ਹੀ ਲਖਵੀਰ ਸਿੰਘ ਪੁੱਤਰ ਪਾਲ ਸਿੰਘ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ। ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।