ਮੁੱਖ ਮੰਤਰੀ ਚੰਨੀ ਨੇ ਹੁਣ ਕੀਤਾ ਇਹ ਕੰਮ ਦਿਸਿਆ ਇਹ ਵੱਖਰਾ ਅੰਦਾਜ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਉਥੇ ਹੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਚਰਨਜੀਤ ਸਿੰਘ ਚੰਨੀ ਵੱਲੋ ਆਪਣੇ ਅਹੁੱਦੇ ਤੇ ਬਿਰਾਜਮਾਨ ਹੋ ਗਏ, ਜਿਹਨਾਂ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਸਨ। ਉੱਥੇ ਹੀ ਉਨ੍ਹਾਂ ਵੱਲੋਂ ਲੋਕਾਂ ਵਿਚ ਜਾ ਕੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਤੇ ਉਨ੍ਹਾਂ ਵੱਲੋਂ ਕਈ ਜਗਾ ਤੇ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਗਿਆ ਹੈ ਉਥੇ ਹੀ ਲੋਕਾਂ ਦੇ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਹਨ।

ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਸ ਕੰਮ ਲਈ ਵੱਖਰਾ ਅੰਦਾਜ਼ ਦੇਖਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਲਈ ਦਿੱਲੀ ਪਹੁੰਚ ਕੀਤੀ ਗਈ। ਉੱਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਕੁਝ ਮੁੱਦਿਆਂ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਪੰਜਾਬ ਵਿਚ ਹੁਣ ਝੋਨੇ ਦੀ ਖਰੀਦ ਨੂੰ ਹੁਣ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਸੀ। ਸਰਕਾਰ ਵੱਲੋਂ 10 ਤਰੀਕ ਤੋਂ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਗਿਆ ਹੈ।

ਪਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਚਰਨਜੀਤ ਚੰਨੀ ਵੱਲੋਂ ਪਹਿਲਾਂ ਹੀ ਖ਼ਰੀਦ ਸ਼ੁਰੂ ਕੀਤੇ ਜਾਣ ਦੀ ਗੱਲਬਾਤ ਕੀਤੀ ਗਈ ਹੈ। ਤਾਂ ਜੋ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਜਾ ਸਕੇ। ਉਥੇ ਹੀ ਕਰਤਾਰਪੁਰ ਲੰਘਾ ਜਿੱਥੇ ਬੰਦ ਪਿਆ ਹੈ, ਉਸ ਨੂੰ ਦੁਬਾਰਾ ਸ਼ੁਰੂ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਤਾਂ ਜੋ ਇਸ ਕਾਰੀਡੋਰ ਨੂੰ ਖੋਲ੍ਹੇ ਜਾਣ ਤੋਂ ਬਾਅਦ ਸਿੱਖ ਸੰਗਤਾਂ ਮੁੜ ਤੋਂ ਗੁਰੂ ਘਰ ਦੇ ਦਰਸ਼ਨ ਕਰ ਸਕਣ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਖੇਤੀ ਸੰਘਰਸ਼ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।

ਇਸ ਸਭ ਦੇ ਦੌਰਾਨ ਚਰਨਜੀਤ ਸਿੰਘ ਚੰਨੀ ਦਾ ਵਿਲੱਖਣ ਅੰਦਾਜ਼ ਫਿਰ ਤੋਂ ਸੁਰਖੀਆਂ ਵਿਚ ਬਣਿਆ ਹੋਇਆ ਹੈ ਜਿਥੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਜਾਣ ਸਮੇਂ ਇਕ ਆਮ ਉਡਾਨ ਲਈ ਗਈ ਹੈ। ਜਿਸ ਵਿਚ ਸਾਰੇ ਆਮ ਲੋਕ ਸਫ਼ਰ ਕਰ ਰਹੇ ਸਨ। ਇਸ ਉਡਾਣ ਰਾਹੀਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਸਨ। ਉਨ੍ਹਾਂ ਦੇ ਇਸ ਕਦਮ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ।